Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਖੂਨ ਨਾਲ ਲੱਥਪੱਥ ਮਿਲੀ ਨੌਜਵਾਨ ਦੀ ਲਾਸ਼, ਦੋਸਤ ‘ਤੇ ਲੱਗੇ ਗੰਭੀਰ ਦੋਸ਼

Batala Murder Case; ਬਟਾਲਾ ਦੇ ਗਾਂਧੀ ਕੈਂਪ ਦੇ ਰਹਿਣ ਵਾਲੇ ਇੱਕ ਨੌਜਵਾਨ ਸਨੀ ਦੀ ਨੈਸ਼ਨਲ ਹਾਈਵੇਅ ’ਤੇ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਮਾਂ ਨੇ ਉਸ ਦੇ ਦੋਸਤ ਸਨੀ ’ਤੇ ਕਤਲ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ। ਦੂਜੇ ਪਾਸੇ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ […]
By : Updated On: 18 Oct 2026 21:14:PM
ਖੂਨ ਨਾਲ ਲੱਥਪੱਥ ਮਿਲੀ ਨੌਜਵਾਨ ਦੀ ਲਾਸ਼, ਦੋਸਤ ‘ਤੇ ਲੱਗੇ ਗੰਭੀਰ ਦੋਸ਼

Batala Murder Case; ਬਟਾਲਾ ਦੇ ਗਾਂਧੀ ਕੈਂਪ ਦੇ ਰਹਿਣ ਵਾਲੇ ਇੱਕ ਨੌਜਵਾਨ ਸਨੀ ਦੀ ਨੈਸ਼ਨਲ ਹਾਈਵੇਅ ’ਤੇ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਮਾਂ ਨੇ ਉਸ ਦੇ ਦੋਸਤ ਸਨੀ ’ਤੇ ਕਤਲ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ। ਦੂਜੇ ਪਾਸੇ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ਼ਤਿਹਾਰ

ਦੋਸਤ ਘਰੋਂ ਨਾਲ ਲੈ ਕੇ ਗਿਆ ਸੀ ਸਨੀ ਨੂੰ

ਜਾਣਕਾਰੀ ਅਨੁਸਾਰ, ਸ਼ਨੀਵਾਰ ਸ਼ਾਮ ਨੂੰ ਸਨੀ ਦਾ ਦੋਸਤ ਸਨੀ ਉਸ ਨੂੰ ਘਰੋਂ ਆਪਣੇ ਨਾਲ ਲੈ ਕੇ ਗਿਆ ਸੀ। ਜਦੋਂ ਸਨੀ ਦੇਰ ਰਾਤ ਤੱਕ ਘਰ ਵਾਪਸ ਨਹੀਂ ਪਰਤਿਆ ਤਾਂ ਉਸ ਦੀ ਮਾਂ ਕਮਲੇਸ਼ ਨੇ ਆਪਣੇ ਜਵਾਈ ਸਨੀ ਨੂੰ ਫੋਨ ਕਰਕੇ ਬੁਲਾਇਆ ਅਤੇ ਬਾਈਪਾਸ ਵੱਲ ਜਾ ਕੇ ਸਨੀ ਦੀ ਭਾਲ ਕਰਨ ਲਈ ਕਿਹਾ।

ਇਸੇ ਦੌਰਾਨ ਦੋਸਤ ਸਨੀ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਕਿ ਸਨੀ ਨੂੰ ਕਿਸੇ ਨੇ ਗੋਲੀ ਮਾਰ ਦਿੱਤੀ ਹੈ। ਇਸ ਤੋਂ ਬਾਅਦ ਉਹ ਪੁਲਿਸ ਚੌਕੀ ਪਹੁੰਚਿਆ ਅਤੇ ਪੁਲਿਸ ਨੂੰ ਨਾਲ ਲੈ ਕੇ ਘਟਨਾ ਵਾਲੀ ਥਾਂ ’ਤੇ ਗਿਆ। ਉੱਥੇ ਸਨੀ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਿਆ ਹੋਇਆ ਸੀ।

ਨੈਸ਼ਨਲ ਹਾਈਵੇਅ ’ਤੇ ਪੰਜ ਨੌਜਵਾਨ ਖੜ੍ਹੇ ਹੋਣ ਦਾ ਦਾਅਵਾ

ਇਸ ਮਾਮਲੇ ਸਬੰਧੀ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ ਕਰੀਬ 12 ਵਜੇ ਸਨੀ ਭੁੱਲਰ ਰੋਡ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ। ਉਸ ਨੇ ਦੱਸਿਆ ਕਿ ਉਹ ਆਪਣੇ ਦੋਸਤ ਸਨੀ ਨਾਲ ਮੋਟਰਸਾਈਕਲ ’ਤੇ ਪਿੰਡ ਏਮਾ ਵੱਲ ਜਾ ਰਿਹਾ ਸੀ।

ਸਨੀ ਦੇ ਬਿਆਨ ਅਨੁਸਾਰ, ਨੈਸ਼ਨਲ ਹਾਈਵੇਅ ’ਤੇ ਕਰੀਬ ਪੰਜ ਨੌਜਵਾਨ ਖੜ੍ਹੇ ਸਨ। ਉਨ੍ਹਾਂ ਵਿੱਚੋਂ ਇੱਕ ਨੌਜਵਾਨ ਨੇ ਗੋਲੀ ਚਲਾ ਦਿੱਤੀ, ਜੋ ਸਨੀ ਨੂੰ ਲੱਗੀ। ਗੋਲੀ ਲੱਗਣ ਤੋਂ ਬਾਅਦ ਦੋਵੇਂ ਮੋਟਰਸਾਈਕਲ ਤੋਂ ਡਿੱਗ ਗਏ ਅਤੇ ਪੈਦਲ ਕਾਫ਼ੀ ਦੂਰ ਤੱਕ ਗਏ। ਇਸ ਘਟਨਾ ਤੋਂ ਬਾਅਦ ਸਨੀ ਦੀ ਮੌਤ ਹੋ ਗਈ।

ਲਾਸ਼ ਸਿਵਲ ਹਸਪਤਾਲ ਭੇਜੀ, ਪੁਲਿਸ ਜਾਂਚ ਜਾਰੀ

ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਮ੍ਰਿਤਕ ਦੀ ਮਾਂ ਵੱਲੋਂ ਲਗਾਏ ਗਏ ਇਲਜ਼ਾਮਾਂ ਅਤੇ ਘਟਨਾ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਜਾਂਚ ਪੂਰੀ ਹੋਣ ਅਤੇ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਮੌਤ ਦੇ ਹਾਲਾਤ ਅਤੇ ਇਸ ਮਾਮਲੇ ਵਿੱਚ ਕਿਸੇ ਦੀ ਭੂਮਿਕਾ ਬਾਰੇ ਸਪੱਸ਼ਟ ਤਸਵੀਰ ਸਾਹਮਣੇ ਆ ਸਕੇਗੀ।

Read Latest News and Breaking News at Daily Post TV, Browse for more News

Ad
Ad

Punjab District News