Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਨਾਜਾਇਜ਼ ਪਟਾਕੇ ਬਣਾਉਣ ਵਾਲੇ 3 ਮੁਲਜ਼ਮ ਗ੍ਰਿਫ਼ਤਾਰ

Jandiala Guru Police Action; ਤਿਉਹਾਰਾਂ ਦੇ ਮੱਦੇਨਜ਼ਰ ਜੰਡਿਆਲਾ ਗੁਰੂ ਪੁਲਿਸ ਵੱਲੋਂ ਚਲਾਏ ਜਾ ਰਹੇ ਵਿਸ਼ੇਸ਼ ਚੈਕਿੰਗ ਅਭਿਆਨ ਅਤੇ ਨਾਕਾਬੰਦੀ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਡੀਐੱਸਪੀ ਬਲਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਲਾਕੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ […]
By : Updated On: 19 Oct 2026 11:58:AM
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਨਾਜਾਇਜ਼ ਪਟਾਕੇ ਬਣਾਉਣ ਵਾਲੇ 3 ਮੁਲਜ਼ਮ ਗ੍ਰਿਫ਼ਤਾਰ

Jandiala Guru Police Action; ਤਿਉਹਾਰਾਂ ਦੇ ਮੱਦੇਨਜ਼ਰ ਜੰਡਿਆਲਾ ਗੁਰੂ ਪੁਲਿਸ ਵੱਲੋਂ ਚਲਾਏ ਜਾ ਰਹੇ ਵਿਸ਼ੇਸ਼ ਚੈਕਿੰਗ ਅਭਿਆਨ ਅਤੇ ਨਾਕਾਬੰਦੀ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਡੀਐੱਸਪੀ ਬਲਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਲਾਕੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਪੁਲਿਸ ਨੂੰ ਨਾਜਾਇਜ਼ ਪਟਾਕੇ ਬਣਾਉਣ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਕਾਮਯਾਬੀ ਮਿਲੀ ਹੈ।

ਡੀਐੱਸਪੀ ਬਲਜੀਤ ਸਿੰਘ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਡਾਲਾ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਜਤਿੰਦਰ ਪਾਲ ਨੂੰ ਇੱਕ ਗੁਪਤ ਅਤੇ ਪੁਖ਼ਤਾ ਸੂਚਨਾ ਮਿਲੀ ਸੀ। ਸੂਚਨਾ ਅਨੁਸਾਰ, ਵਡਾਲਾ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਸਥਿਤ ਇੱਕ ਕਿਰਾਏ ਦੇ ਮਕਾਨ ਵਿੱਚ ਬਿਨਾਂ ਕਿਸੇ ਮਨਜ਼ੂਰੀ ਅਤੇ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਦਿਆਂ ਨਾਜਾਇਜ਼ ਤੌਰ ’ਤੇ ਪਟਾਕੇ ਤਿਆਰ ਕੀਤੇ ਜਾ ਰਹੇ ਸਨ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਛਾਪੇਮਾਰੀ ਕੀਤੀ।

ਛਾਪੇਮਾਰੀ ਦੌਰਾਨ ਪੁਲਿਸ ਨੇ ਮੌਕੇ ਤੋਂ 1,200 ਹਵਾਈਆਂ, 300 ਗ੍ਰਾਮ ਪੋਟਾਸ਼, ਕੋਲਾ, 1,550 ਕਿਲੋਗ੍ਰਾਮ ਨਿੰਜਾ ਸਮੱਗਰੀ ਅਤੇ ਪਟਾਕੇ ਬਣਾਉਣ ਵਿੱਚ ਵਰਤੇ ਜਾਣ ਵਾਲੇ ਵੱਖ-ਵੱਖ ਪਲਾਸਟਿਕ ਦੇ ਉਪਕਰਣ ਬਰਾਮਦ ਕੀਤੇ। ਪਟਾਕੇ ਬਣਾਉਣ ਦਾ ਇਹ ਸਾਰਾ ਕੰਮ ਬੇਹੱਦ ਅਸੁਰੱਖਿਅਤ ਮਾਹੌਲ ਵਿੱਚ ਨਾਜਾਇਜ਼ ਤਰੀਕੇ ਨਾਲ ਕੀਤਾ ਜਾ ਰਿਹਾ ਸੀ।

ਪੁਲਿਸ ਨੇ ਮੌਕੇ ਤੋਂ ਤਿੰਨ ਮੁਲਜ਼ਮਾਂ—ਸਾਹਿਬ ਸਿੰਘ, ਸ਼ਿਵਾ ਅਤੇ ਕਲਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਥਾਣਾ ਜੰਡਿਆਲਾ ਗੁਰੂ ਵਿਖੇ ਐੱਫਆਈਆਰ ਨੰਬਰ 335 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਕਾਨ ਮਾਲਕ ਵਿਰੁੱਧ ਵੀ ਸੂਚਨਾ ਨਾ ਦੇਣ ਦੇ ਦੋਸ਼ ਹੇਠ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ, ਨਵਾਂ ਪਿੰਡ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਤਰਜਿੰਦਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਹਾਈਵੇਅ ’ਤੇ ਹਵੇਲੀ ਨੇੜੇ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਗਿਆ।

ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ ਇੱਕ 9 ਐੱਮਐੱਮ ਗਲੌਕ ਪਿਸਤੌਲ, ਇੱਕ ਮੈਗਜ਼ੀਨ, ਤਿੰਨ ਜ਼ਿੰਦਾ ਕਾਰਤੂਸ ਅਤੇ 1,05,000 ਰੁਪਏ ਦੀ ਹਵਾਲਾ ਰਾਸ਼ੀ ਬਰਾਮਦ ਹੋਈ। ਮੁਲਜ਼ਮਾਂ ਦੇ ਮੋਬਾਈਲ ਫ਼ੋਨਾਂ ਦੀ ਮੁੱਢਲੀ ਜਾਂਚ ਦੌਰਾਨ ਪਾਕਿਸਤਾਨ ਵਿੱਚ ਮੌਜੂਦ ਸ਼ੱਕੀ ਤੱਤਾਂ ਨਾਲ ਉਨ੍ਹਾਂ ਦੇ ਸੰਪਰਕ ਹੋਣ ਦੇ ਸੰਕੇਤ ਮਿਲੇ ਹਨ।

ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ, ਤਾਂ ਜੋ ਗਿਰੋਹ ਦੇ ਹੋਰ ਸੰਪਰਕਾਂ ਅਤੇ ਹਥਿਆਰਾਂ ਦੀ ਸਪਲਾਈ ਲੜੀ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਡੀਐੱਸਪੀ ਬਲਜੀਤ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਦੌਰਾਨ ਸਿਰਫ਼ ਗ੍ਰੀਨ ਪਟਾਕਿਆਂ ਦੀ ਹੀ ਵਰਤੋਂ ਕਰਨ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ਼ਾਂਤੀ ਅਤੇ ਭਾਈਚਾਰਕ ਸਾਂਝ ਨਾਲ ਤਿਉਹਾਰ ਮਨਾਉਣ।

Read Latest News and Breaking News at Daily Post TV, Browse for more News

Ad
Ad

Punjab District News