Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਲੁਧਿਆਣਾ ’ਚ 5 ਸਾਲਾ ਬੱਚੀ ਦੀ ਮੌਤ, ਪਰਿਵਾਰ ਵੱਲੋਂ ਕਲੀਨਿਕ ’ਤੇ ਲਾਪਰਵਾਹੀ ਦੇ ਦੋਸ਼

Ludhiana Hospital Child Death Controversy: ਟਿੱਬਾ ਇਲਾਕੇ ਵਿੱਚ ਇੱਕ ਨਿੱਜੀ ਕਲੀਨਿਕ ’ਚ ਇਲਾਜ ਦੌਰਾਨ 5 ਸਾਲਾ ਬੱਚੀ ਸੰਧਿਆ ਦੀ ਮੌਤ ਹੋਣ ਤੋਂ ਬਾਅਦ ਹੰਗਾਮਾ ਹੋ ਗਿਆ। ਪਰਿਵਾਰ ਨੇ ਕਲੀਨਿਕ ਸੰਚਾਲਕ ’ਤੇ ਗਲਤ ਇਲਾਜ ਅਤੇ ਲਾਪਰਵਾਹੀ ਦੇ ਗੰਭੀਰ ਦੋਸ਼ ਲਗਾਏ ਹਨ। ਉੱਥੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ, ਸੰਧਿਆ […]
By : Updated On: 19 Oct 2026 14:06:PM
ਲੁਧਿਆਣਾ ’ਚ 5 ਸਾਲਾ ਬੱਚੀ ਦੀ ਮੌਤ, ਪਰਿਵਾਰ ਵੱਲੋਂ ਕਲੀਨਿਕ ’ਤੇ ਲਾਪਰਵਾਹੀ ਦੇ ਦੋਸ਼
Die

Ludhiana Hospital Child Death Controversy: ਟਿੱਬਾ ਇਲਾਕੇ ਵਿੱਚ ਇੱਕ ਨਿੱਜੀ ਕਲੀਨਿਕ ’ਚ ਇਲਾਜ ਦੌਰਾਨ 5 ਸਾਲਾ ਬੱਚੀ ਸੰਧਿਆ ਦੀ ਮੌਤ ਹੋਣ ਤੋਂ ਬਾਅਦ ਹੰਗਾਮਾ ਹੋ ਗਿਆ। ਪਰਿਵਾਰ ਨੇ ਕਲੀਨਿਕ ਸੰਚਾਲਕ ’ਤੇ ਗਲਤ ਇਲਾਜ ਅਤੇ ਲਾਪਰਵਾਹੀ ਦੇ ਗੰਭੀਰ ਦੋਸ਼ ਲਗਾਏ ਹਨ। ਉੱਥੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਮੁਤਾਬਕ, ਸੰਧਿਆ ਪਿਛਲੇ ਕੁਝ ਦਿਨਾਂ ਤੋਂ ਬੁਖ਼ਾਰ ਅਤੇ ਸਿਹਤ ਖ਼ਰਾਬ ਹੋਣ ਦੀ ਸਮੱਸਿਆ ਨਾਲ ਜੂਝ ਰਹੀ ਸੀ। ਇਸ ਤੋਂ ਬਾਅਦ ਪਰਿਵਾਰ ਉਸ ਨੂੰ ਨੇੜੇ ਸਥਿਤ ‘ਸਿੰਘ ਕਲੀਨਿਕ’ ਲੈ ਗਿਆ, ਜਿੱਥੇ ਉਸ ਦਾ ਇਲਾਜ ਸ਼ੁਰੂ ਕੀਤਾ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਦਵਾਈਆਂ ਦੇਣ ਦੇ ਬਾਵਜੂਦ ਬੱਚੀ ਦੀ ਹਾਲਤ ਵਿੱਚ ਸੁਧਾਰ ਨਹੀਂ ਹੋਇਆ, ਸਗੋਂ ਉਸ ਦੀ ਸਿਹਤ ਹੋਰ ਵਿਗੜਦੀ ਗਈ। ਪਰਿਵਾਰ ਮੁਤਾਬਕ, ਇਸ ਦੌਰਾਨ ਉਸ ਨੂੰ ਕਿਸੇ ਵੱਡੇ ਹਸਪਤਾਲ ਵਿੱਚ ਲਿਜਾਣ ਦੀ ਸਲਾਹ ਵੀ ਨਹੀਂ ਦਿੱਤੀ ਗਈ।

ਮ੍ਰਿਤਕ ਬੱਚੀ ਦੇ ਚਾਚਾ ਆਕਾਸ਼ ਨੇ ਰੋਂਦਿਆਂ ਦੋਸ਼ ਲਗਾਇਆ ਕਿ ਜੇਕਰ ਬੱਚੀ ਦੀ ਹਾਲਤ ਵਿਗੜਦੀ ਦੇਖ ਕੇ ਉਸ ਨੂੰ ਸਮੇਂ ਸਿਰ ਕਿਸੇ ਵੱਡੇ ਹਸਪਤਾਲ ਰੈਫ਼ਰ ਕਰ ਦਿੱਤਾ ਜਾਂਦਾ, ਤਾਂ ਸ਼ਾਇਦ ਉਸ ਦੀ ਜਾਨ ਬਚ ਸਕਦੀ ਸੀ। ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਕਲੀਨਿਕ ਪਹੁੰਚ ਕੇ ਰੋਸ ਪ੍ਰਗਟਾਇਆ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਟਿੱਬਾ ਦੀ ਪੁਲਿਸ ਮੌਕੇ ’ਤੇ ਪਹੁੰਚੀ। ਇਸ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਕੁਝ ਸਥਾਨਕ ਲੋਕਾਂ ਦੀ ਪੁਲਿਸ ਨਾਲ ਬਹਿਸ ਵੀ ਹੋਈ। ਲੋਕਾਂ ਨੇ ਡਾਕਟਰ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਦੀ ਮੰਗ ਕੀਤੀ। ਪੁਲਿਸ ਅਧਿਕਾਰੀਆਂ ਨੇ ਮੌਕੇ ’ਤੇ ਸਥਿਤੀ ਨੂੰ ਸ਼ਾਂਤ ਕਰਵਾਇਆ ਅਤੇ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ।

ਜਾਂਚ ਅਧਿਕਾਰੀ ਐੱਸਆਈ ਜਸਪ੍ਰੀਤ ਸਿੰਘ ਮੁਤਾਬਕ, ਮੁੱਢਲੀ ਪੁੱਛਗਿੱਛ ਦੌਰਾਨ ਡਾਕਟਰ ਨੇ ਦੱਸਿਆ ਕਿ ਬੱਚੀ ਨੂੰ ਕੋਈ ਹੈਵੀ ਡੋਜ਼ ਜਾਂ ਗ਼ਲਤ ਟੀਕਾ ਨਹੀਂ ਲਗਾਇਆ ਗਿਆ, ਸਗੋਂ ਪੀਣ ਲਈ ਦੋ ਆਮ ਸਿਰਪ ਦਿੱਤੇ ਗਏ ਸਨ। ਪੁਲਿਸ ਕਲੀਨਿਕ ਤੋਂ ਮਿਲੀਆਂ ਦਵਾਈਆਂ ਦੇ ਨਮੂਨਿਆਂ ਅਤੇ ਪਰਚੀਆਂ ਦੀ ਜਾਂਚ ਕਰ ਰਹੀ ਹੈ, ਤਾਂ ਜੋ ਬੱਚੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਪੁਲਿਸ ਮੁਤਾਬਕ, ਸੋਮਵਾਰ ਸਵੇਰ ਤੱਕ ਇਸ ਮਾਮਲੇ ਵਿੱਚ ਕੋਈ ਰਸਮੀ ਐੱਫਆਈਆਰ ਦਰਜ ਨਹੀਂ ਕੀਤੀ ਗਈ ਸੀ। ਬੱਚੀ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਰਿਪੋਰਟ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

Read Latest News and Breaking News at Daily Post TV, Browse for more News

Ad
Ad

Punjab District News