Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ

ਸੋਰਠਿ ਮਹਲਾ ੯ ॥ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ […]
By : Updated On: 20 Oct 2026 07:06:AM
Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ
hukam

ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਮੰਗਲਵਾਰ, ੪ ਕੱਤਕ (ਸੰਮਤ ੫੫੮ ਨਾਨਕਸ਼ਾਹੀ) ੨੦ ਅਕਤੂਬਰ, ੨੦੨੬ (ਅੰਗ: ੬੩੩)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥
ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

Read Latest News and Breaking News at Daily Post TV, Browse for more News

Ad
Ad

Punjab District News