ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਉਣਗੇ ਪੰਜਾਬ
Amit Shah to visit Punjab today.: ਚੰਡੀਗੜ੍ਹ: ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਪੰਜਾਬ ਵਿੱਚ ਚਿੱਟੇ ਦੇ ਕਾਰੋਬਾਰੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਅਤੇ ਹਾਲ ਹੀ ਵਿੱਚ ਆਪਣੀ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਉਹ ਗੁਰਦਾਸਪੁਰ, ਸੰਗਰੂਰ ਅਤੇ ਮਾਨਸਾ ਵਿੱਚ ਪੀੜਤ ਪਰਿਵਾਰਾਂ ਨੂੰ ਮਿਲਣਗੇ। ਇਸ ਤੋਂ ਬਾਅਦ ਉਹ ਲੁਧਿਆਣਾ ਵਿੱਚ ‘ਚਿੱਟੇ ਦੇ ਰਾਵਣ’ ਦਾ ਦਹਿਨ ਕਰਨਗੇ।
ਅਮਿਤ ਸ਼ਾਹ ਦਾ ਪ੍ਰਸਤਾਵਿਤ ਪ੍ਰੋਗਰਾਮ:
ਦੁਪਹਿਰ 12:15 ਵਜੇ: ਵਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ। ਸਥਾਨ: ਪਿੰਡ ਮਾੜੀ ਪਨਵਾਂ, ਸ੍ਰੀ ਹਰਗੋਬਿੰਦਪੁਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ।
ਦੁਪਹਿਰ 2:15 ਵਜੇ: ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ। ਸਥਾਨ: ਹਰਦਮ ਪੱਤੀ, ਪਿੰਡ ਤੂਰ ਬੰਜਾਰਾ, ਜ਼ਿਲ੍ਹਾ ਸੰਗਰੂਰ।
ਦੁਪਹਿਰ 3:45 ਵਜੇ: ਨਸ਼ਿਆਂ ਵਿਰੁੱਧ ਸਰਗਰਮ ਰਹੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ। ਸਥਾਨ: ਵਾਰਡ ਨੰਬਰ 21, ਵਾਟਰ ਵਰਕਸ ਰੋਡ, ਮਾਨਸਾ।
ਸ਼ਾਮ 4:30 ਵਜੇ: ਲੁਧਿਆਣਾ ਵਿੱਚ ਮੀਡੀਆ ਨਾਲ ਗੱਲਬਾਤ।
ਸ਼ਾਮ 5:00 ਵਜੇ: ਦੁਸਹਿਰਾ ਸਮਾਗਮ ਵਿੱਚ ਸ਼ਮੂਲੀਅਤ ਅਤੇ ‘ਚਿੱਟੇ ਦੇ ਰਾਵਣ’ ਦਾ ਦਹਿਨ। ਸਥਾਨ: ਰਾਮਲੀਲਾ ਮੈਦਾਨ, ਦਰੇਸੀ ਰੋਡ, ਲੁਧਿਆਣਾ।
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਬਣੀ ਐਕਸ਼ਨ ਕਮੇਟੀ ਨੇ ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਨੇ ਉਨ੍ਹਾਂ ਵੱਲੋਂ ਝੋਟਾ ਦੇ ਪਰਿਵਾਰ ਨਾਲ ਕੀਤੀ ਜਾਣ ਵਾਲੀ ਮੁਲਾਕਾਤ ’ਤੇ ਵੀ ਇਤਰਾਜ਼ ਜਤਾਇਆ ਹੈ। ਕਮੇਟੀ ਦੇ ਮੈਂਬਰਾਂ ਨੇ ਕਿਹਾ ਹੈ ਕਿ ਉਹ ਅਮਿਤ ਸ਼ਾਹ ਨੂੰ ਮੰਚ ’ਤੇ ਨਹੀਂ ਆਉਣ ਦੇਣਗੇ।
ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਦਿਵਾਉਣਾ ਸਭ ਤੋਂ ਵੱਡੀ ਤਰਜੀਹ ਹੈ ਅਤੇ ਧਰਨੇ ਵਿੱਚ ਆਉਣ ਵਾਲੇ ਕਿਸੇ ਵੀ ਸਿਆਸੀ ਆਗੂ ਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ।