Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਝੋਟਾ ਕਤਲਕਾਂਡ: ਪੰਜਾਬ ਸਰਕਾਰ ਦੀ 3 ਮਹਿਲਾ IAS ਅਧਿਕਾਰੀਆਂ ਦੀ ਕਮੇਟੀ ਨਾਲ ਮੀਟਿੰਗ ਬੇਨਤੀਜਾ

Jhota Murder Case: Punjab Govt Meeting with Committee on Result: ਮਾਨਸਾ: ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪਰਿਵਾਰ ਦੀਆਂ ਮੰਗਾਂ ਸੁਣਨ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਿੰਨ ਮਹਿਲਾ IAS ਅਧਿਕਾਰੀਆਂ ਦੀ ਕਮੇਟੀ ਨਾਲ ਹੋਈ ਪਹਿਲੀ ਮੀਟਿੰਗ ਬੇਨਤੀਜਾ ਰਹੀ। ਸੋਮਵਾਰ ਨੂੰ ਤਿੰਨੇ ਅਧਿਕਾਰੀ ਝੋਟਾ ਦੇ ਪਿਤਾ ਭੀਮ […]
By : Updated On: 20 Oct 2026 07:18:AM
ਝੋਟਾ ਕਤਲਕਾਂਡ: ਪੰਜਾਬ ਸਰਕਾਰ ਦੀ 3 ਮਹਿਲਾ IAS ਅਧਿਕਾਰੀਆਂ ਦੀ ਕਮੇਟੀ ਨਾਲ ਮੀਟਿੰਗ ਬੇਨਤੀਜਾ

Jhota Murder Case: Punjab Govt Meeting with Committee on Result: ਮਾਨਸਾ: ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪਰਿਵਾਰ ਦੀਆਂ ਮੰਗਾਂ ਸੁਣਨ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਿੰਨ ਮਹਿਲਾ IAS ਅਧਿਕਾਰੀਆਂ ਦੀ ਕਮੇਟੀ ਨਾਲ ਹੋਈ ਪਹਿਲੀ ਮੀਟਿੰਗ ਬੇਨਤੀਜਾ ਰਹੀ। ਸੋਮਵਾਰ ਨੂੰ ਤਿੰਨੇ ਅਧਿਕਾਰੀ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਪਤਨੀ ਮਨਪ੍ਰੀਤ ਕੌਰ ਨਾਲ ਮੁਲਾਕਾਤ ਕਰਨ ਪਹੁੰਚੀਆਂ। ਇਸ ਮੌਕੇ ਪਰਿਵਾਰ ਵੱਲੋਂ ਬਣਾਈ ਗਈ ਐਕਸ਼ਨ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।

ਮੀਟਿੰਗ ਤੋਂ ਬਾਅਦ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਗੱਲਾਂ ਨਾਲ ਸਹਿਮਤੀ ਨਹੀਂ ਬਣ ਸਕੀ। ਪਰਿਵਾਰ ਵੱਲੋਂ ਸਰਕਾਰ ਦੀ ਕਮੇਟੀ ਨੂੰ ਮੰਗ ਪੱਤਰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਧਰਨਾ ਜਾਰੀ ਰਹੇਗਾ ਅਤੇ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।

ਐਕਸ਼ਨ ਕਮੇਟੀ ਨੇ ਇਹ ਵੀ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪਰਿਵਾਰ ਨਾਲ ਮੁਲਾਕਾਤ ਕਰਨ ਆ ਰਹੇ ਹਨ। ਕਮੇਟੀ ਨੇ ਮੰਗ ਕੀਤੀ ਕਿ ਅਮਿਤ ਸ਼ਾਹ ਪਰਿਵਾਰ ਨੂੰ ਮਿਲਣ ਦੇ ਨਾਲ-ਨਾਲ ਇਸ ਮਾਮਲੇ ਦੀ ਸੀਬੀਆਈ ਜਾਂਚ ਦਾ ਐਲਾਨ ਵੀ ਕਰਕੇ ਜਾਣ।

Read Latest News and Breaking News at Daily Post TV, Browse for more News

Ad
Ad

Punjab District News