Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ

DC’s gunman shot his wife and two sons: ਮਾਨਸਾ: ਮੰਗਲਵਾਰ ਸਵੇਰੇ ਮਾਨਸਾ ਵਿੱਚ ਇੱਕ ਪੁਲਿਸ ਮੁਲਾਜ਼ਮ ਨੇ ਆਪਣੀ ਪਤਨੀ ਅਤੇ ਦੋ ਪੁੱਤਰਾਂ ਨੂੰ ਆਪਣੀ ਸਰਵਿਸ ਗਨ ਨਾਲ ਗੋਲੀ ਮਾਰ ਦਿੱਤੀ। ਫਿਰ ਉਸਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮ ਅਤੇ ਉਸਦੇ ਛੋਟੇ ਪੁੱਤਰ ਦੀ ਮੌਤ ਹੋ ਗਈ, ਜਦੋਂ […]
By : Updated On: 20 Oct 2026 10:09:AM
ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ

DC’s gunman shot his wife and two sons: ਮਾਨਸਾ: ਮੰਗਲਵਾਰ ਸਵੇਰੇ ਮਾਨਸਾ ਵਿੱਚ ਇੱਕ ਪੁਲਿਸ ਮੁਲਾਜ਼ਮ ਨੇ ਆਪਣੀ ਪਤਨੀ ਅਤੇ ਦੋ ਪੁੱਤਰਾਂ ਨੂੰ ਆਪਣੀ ਸਰਵਿਸ ਗਨ ਨਾਲ ਗੋਲੀ ਮਾਰ ਦਿੱਤੀ। ਫਿਰ ਉਸਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮ ਅਤੇ ਉਸਦੇ ਛੋਟੇ ਪੁੱਤਰ ਦੀ ਮੌਤ ਹੋ ਗਈ, ਜਦੋਂ ਕਿ ਉਸਦੀ ਪਤਨੀ ਅਤੇ ਵੱਡੇ ਪੁੱਤਰ ਨੂੰ ਏਮਜ਼, ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਪੁਲਿਸ ਮੁਲਾਜ਼ਮ ਗੁਰਵਿੰਦਰ ਸਿੰਘ ਮਾਨਸਾ ਵਿੱਚ ਡਿਪਟੀ ਕਮਿਸ਼ਨਰ ਦੇ ਗੰਨਮੈਨ ਵੱਜੋਂ ਤਾਇਨਾਤ ਸੀ।

ਜਾਣਕਾਰੀ ਅਨੁਸਾਰ, ਜ਼ਖ਼ਮੀਆਂ ਨੂੰ ਇਲਾਜ ਲਈ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਗੁਰਵਿੰਦਰ ਸਿੰਘ ਦੀ ਪਤਨੀ ਅਤੇ ਪੁੱਤਰ ਜੋਤ ਨੂੰ ਬਿਹਤਰ ਇਲਾਜ ਲਈ ਬਠਿੰਡਾ ਸਥਿਤ ਏਮਜ਼ ਰੈਫਰ ਕਰ ਦਿੱਤਾ। ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਗੋਲੀ ਲੱਗਣ ਕਾਰਨ ਗੁਰਵਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਦਿਲਸ਼ਾਨ ਦੀ ਮੌਤ ਹੋ ਚੁੱਕੀ ਹੈ, ਜਦਕਿ ਪਤਨੀ ਅਤੇ ਦੂਜਾ ਪੁੱਤਰ ਜ਼ਖ਼ਮੀ ਹਨ।

ਥਾਣਾ ਮੁਖੀ ਭਗਵਤ ਸਿੰਘ ਮੁਤਾਬਕ, ਮੁੱਢਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਘਰੇਲੂ ਝਗੜੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਘਟਨਾ ਦੇ ਅਸਲ ਕਾਰਨਾਂ ਅਤੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੀ ਜਾਂਚ ਤੋਂ ਬਾਅਦ ਹੀ ਮਾਮਲੇ ਦੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।

Read Latest News and Breaking News at Daily Post TV, Browse for more News

Ad
Ad

Punjab District News