Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ

Amit Shah met Bikramjit Singh’s family in Gurdaspur: ਗੁਰਦਾਸਪੁਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 20 ਅਕਤੂਬਰ ਪੰਜਾਬ ਦੇ ਦੌਰੇ ‘ਤੇ ਹਨ। ਅੱਜ ਉਹ ਸਭ ਤੋਂ ਪਹਿਲਾਂ ਗੁਰਦਾਸਪੁਰ ਵਿੱਚ ਨਸ਼ੇ ਦੀ ਵਿਕਰੀ ਦਾ ਵਿਰੋਧ ਕਰਨ ‘ਤੇ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਘਰ ਗਏ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ 15 ਮਿੰਟ ਮੁਲਾਕਾਤ ਕੀਤੀ। ਪਰਿਵਾਰ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ

Amit Shah met Bikramjit Singh’s family in Gurdaspur: ਗੁਰਦਾਸਪੁਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 20 ਅਕਤੂਬਰ ਪੰਜਾਬ ਦੇ ਦੌਰੇ ‘ਤੇ ਹਨ। ਅੱਜ ਉਹ ਸਭ ਤੋਂ ਪਹਿਲਾਂ ਗੁਰਦਾਸਪੁਰ ਵਿੱਚ ਨਸ਼ੇ ਦੀ ਵਿਕਰੀ ਦਾ ਵਿਰੋਧ ਕਰਨ ‘ਤੇ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਘਰ ਗਏ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ 15 ਮਿੰਟ ਮੁਲਾਕਾਤ ਕੀਤੀ। ਪਰਿਵਾਰ ਨੇ ਸ਼ਾਹ ਨੂੰ ਆਪਣੀਆਂ ਮੰਗਾਂ ਦਾ ਲਿਖਤੀ ਬਿਆਨ ਸੌਂਪਿਆ। ਜਿਸ ਤੋਂ ਬਾਅਦ ਉਹ ਹੁਣ ਉੱਥੋਂ ਰਵਾਨਾ ਹੋ ਗਏ ਹਨ। ਅਮਿਤ ਸ਼ਾਹ ਦੇ ਜਾਣ ਤੋਂ ਬਾਅਦ ਪੁਲਿਸ ਵੀ ਪਿੰਡ ਤੋਂ ਚਲੀ ਗਈ।

ਬਿਕਰਮਜੀਤ ਦੀ ਭੈਣ ਨੇ ਕਿਹਾ ਕਿ ਅਮਿਤ ਸ਼ਾਹ ਨੇ ਜਾਣ ਤੋਂ ਪਹਿਲਾਂ ਕਾਫੀ ਸਮਾਂ ਪਰਿਵਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸਾਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ। ਅਮਿਤ ਸ਼ਾਹ ਨੇ ਕਿਹਾ ਕਿ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਜਾਵੇਗੀ। ਸਾਡੀ ਮੰਗ ਸੀ ਕਿ ਸਾਨੂੰ ਇਨਸਾਫ਼ ਮਿਲੇ। ਉਨ੍ਹਾਂ ਮੰਗ ਪੱਤਰ ਪੜ੍ਹਿਆ ਅਤੇ ਆਪਣੇ ਨਾਲ ਲੈ ਗਏ। ਉਨ੍ਹਾਂ ਨੇ ਸਾਡੀ ਮਾਂ ਨਾਲ ਗੱਲ ਕੀਤੀ। ਸਾਡੀ ਮੰਗ ਸੀ ਕਿ ਕਾਰਵਾਈ ਕੀਤੀ ਜਾਵੇ।

ਬਿਕਰਮਜੀਤ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਅਮਿਤ ਸ਼ਾਹ ਹੈਲੀਪੈਡ ਵਾਲੇ ਸਥਾਨ ‘ਤੇ ਪਹੁੰਚੇ ਅਤੇ ਹੁਣ ਉਹ ਸੰਗਰੂਰ ਲਈ ਰਵਾਨਾ ਹੋ ਗਏ ਹਨ। ਉਹ ਹੁਣ ਸੰਗਰੂਰ ਵਿੱਚ ਗੁਲਜ਼ਾਰ ਦੇ ਘਰ ਜਾਣਗੇ। ਦੱਸ ਦਈਏ ਕਿ ਗੁਲਜ਼ਾਰ ਸਿੰਘ ਨੇ ‘ਆਪ’ ਮੰਤਰੀ ਹਰਪਾਲ ਚੀਮਾ ਨੂੰ ਸਵਾਲ ਪੁੱਛਣ ਤੋਂ ਬਾਅਦ ਤੰਗ- ਪ੍ਰੇਸ਼ਾਨ ਕੀਤੇ ਜਾਣ ਤੋਂ ਬਾਅਦ ਖੁਦਕੁਸ਼ੀ ਕਰ ਲਈ ਸੀ।

Read Latest News and Breaking News at Daily Post TV, Browse for more News

Ad
Ad

Punjab District News