Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

450th anniversary of Sri Amritsar: ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਹੋਈਆਂ ਇਕੱਤਰਤਾਵਾਂ ਵਿੱਚ ਅਗਲੇ ਸਾਲ 2027 ਵਿਚ ਆ ਰਹੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਖ਼ਾਲਸਈ ਪ੍ਰੰਪਰਾਵਾਂ ਅਨੁਸਾਰ ਮਨਾਉਣ ਅਤੇ ਭਗਤ ਰਵਿਦਾਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ
  • ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਅਤੇ ਵੱਖ-ਵੱਖ ਥਾਵਾਂ ’ਤੇ ਹੋਣਗੇ ਕੀਰਤਨ ਦਰਬਾਰ
  • ਐਡਵੋਕੇਟ ਧਾਮੀ ਦੀ ਅਗਵਾਈ ’ਚ ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਹੋਈ ਇਕੱਤਰਤਾ

450th anniversary of Sri Amritsar: ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਹੋਈਆਂ ਇਕੱਤਰਤਾਵਾਂ ਵਿੱਚ ਅਗਲੇ ਸਾਲ 2027 ਵਿਚ ਆ ਰਹੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਖ਼ਾਲਸਈ ਪ੍ਰੰਪਰਾਵਾਂ ਅਨੁਸਾਰ ਮਨਾਉਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਅਤੇ ਵੱਖ-ਵੱਖ ਥਾਵਾਂ ’ਤੇ ਕੀਰਤਨ ਸਮਾਗਮ ਆਯੋਜਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 2027 ’ਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦਾ 450 ਸਾਲਾ ਦਿਹਾੜਾ ਮਨਾਇਆ ਜਾਣਾ ਹੈ, ਜਿਸ ਨੂੰ ਲੈ ਕੇ ਅੱਜ ਵਿਚਾਰ-ਚਰਚਾ ਹੋਈ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਯਾਦਗਾਰ ਬਨਾਉਣ ਲਈ ਜਿਥੇ ਵਿਸ਼ੇਸ਼ ਸਮਾਗਮ ਉਲੀਕੇ ਜਾਣਗੇ, ਉਥੇ ਹੀ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਨਾਲ ਸਬੰਧਤ ਖੋਜ ਭਰਪੂਰ ਲੇਖਾ ਦੀ ਕਿਤਾਬ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਹੁਣ ਤੱਕ ਸਿੱਖ ਇਤਿਹਾਸ ਨਾਲ ਮਨਾਈਆਂ ਗਈਆਂ ਸ਼ਤਾਬਦੀਆਂ ਦੇ ਸਮਾਗਮਾਂ, ਇਤਿਹਾਸਕ ਦਸਤਾਵੇਜ਼ਾਂ ਅਤੇ ਵੱਖ-ਵੱਖ ਸਮੇਂ ਹੋਏ ਪੰਥਕ ਇਕੱਠਾਂ ਦੇ ਵੇਰਵਿਆਂ ਨੂੰ ਵੀ ਸਥਾਈ ਤੌਰ ’ਤੇ ਸੰਭਾਲਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ। ਸ਼ਤਾਬਦੀਆਂ ਦੇ ਰਿਕਾਰਡ ਨੂੰ ਇਕੱਤਰ ਕਰਕੇ ਪੁਸਤਕ ਰੂਪ ਵਿਚ ਸੰਭਾਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਰੈਂਫਰੈਂਸ ਲਾਇਬ੍ਰੇਰੀ ਵਿਚ ਸੰਭਾਲੀਆਂ ਹੋਈਆਂ ਇਤਿਹਾਸਕ ਤਸਵੀਰਾਂ ਨਾਲ ਸਬੰਧਤ ਘਟਨਾ ਦੀ ਮਿਤੀ, ਸਥਾਨ ਅਤੇ ਉਸ ਵਿਚ ਸ਼ਾਮਲ ਸ਼ਖ਼ਸੀਅਤਾਂ ਬਾਰੇ ਜਾਣਕਾਰੀ ਦਰਜ ਕਰਨ ਦੇ ਕਾਰਜ ਨੂੰ ਵੀ ਅਮਲੀ ਰੂਪ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਜਿਥੇ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਗੁਰਬਾਣੀ ਅਤੇ ਗੁਰਮਤਿ ਵਿਚਾਰਧਾਰਾ ਦੇ ਪ੍ਰਚਾਰ-ਪ੍ਰਸਾਰ ਨੂੰ ਵਿਸ਼ੇਸ਼ ਤਰਜੀਹ ਦੇਣ ਦਾ ਫੈਸਲਾ ਕੀਤਾ ਗਿਆ, ਉਥੇ ਹੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਨ੍ਹਾਂ ਦੀ ਬਾਣੀ ਅਤੇ ਜੀਵਨ ਫਲਸਫ਼ੇ ਨਾਲ ਸੰਗਤਾਂ ਨੂੰ ਜੋੜਨ ਲਈ ਵਿਸ਼ੇਸ਼ ਸੈਮੀਨਾਰ ਅਤੇ ਕੀਰਤਨ ਸਮਾਗਮ ਕਰਵਾਉਣ ਨੂੰ ਪ੍ਰਵਾਨਗੀ ਵੀ ਦਿੱਤੀ ਗਈ।

Read Latest News and Breaking News at Daily Post TV, Browse for more News

Ad
Ad

Punjab District News