Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

13 ਸਾਲਾਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ, ਫਿਰ ਵੀ ਨਸ਼ਿਆਂ ਦੇ ਕਾਰੋਬਾਰ ’ਤੇ ਲਗਾਮ ਕਿਉਂ ਨਹੀਂ ਲਾ ਸਕੇ ਅਮਿਤ ਸ਼ਾਹ: ਪਰਗਟ ਸਿੰਘ

BJP in power at Centre for 13 years: ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਦੇਸ਼ ਵਿੱਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ, ਮੈਡੀਕਲ ਨਸ਼ਿਆਂ ਦੀ ਗ਼ੈਰ-ਕਾਨੂੰਨੀ ਵਿਕਰੀ ਅਤੇ ਇਸ ਦੀ ਲਪੇਟ ਵਿੱਚ ਆ ਕੇ ਬਰਬਾਦ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
13 ਸਾਲਾਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ, ਫਿਰ ਵੀ ਨਸ਼ਿਆਂ ਦੇ ਕਾਰੋਬਾਰ ’ਤੇ ਲਗਾਮ ਕਿਉਂ ਨਹੀਂ ਲਾ ਸਕੇ ਅਮਿਤ ਸ਼ਾਹ: ਪਰਗਟ ਸਿੰਘ
  • ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ’ਤੇ ਚੁੱਕੇ ਸਵਾਲ, ਕਿਹਾ—ਕੇਂਦਰ ਸਰਕਾਰ ਦੱਸੇ ਕਿ ਨਸ਼ਿਆਂ ਵਿਰੁੱਧ ਕਿਹੜੇ ਠੋਸ ਕਦਮ ਚੁੱਕੇ ਗਏ?
  • ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਵਧ ਰਹੇ ਨਸ਼ਿਆਂ ਅਤੇ ਮੈਡੀਕਲ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਲਈ ਕੇਂਦਰ ਸਰਕਾਰ ਜਵਾਬਦੇਹ
  • ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੇਂਦਰ ਸਰਕਾਰ ਦੀ ਠੋਸ ਕਾਰਵਾਈ ਬਾਰੇ ਗ੍ਰਹਿ ਮੰਤਰੀ ਦੇਸ਼ ਨੂੰ ਜਵਾਬ ਦੇਣ

BJP in power at Centre for 13 years: ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਦੇਸ਼ ਵਿੱਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ, ਮੈਡੀਕਲ ਨਸ਼ਿਆਂ ਦੀ ਗ਼ੈਰ-ਕਾਨੂੰਨੀ ਵਿਕਰੀ ਅਤੇ ਇਸ ਦੀ ਲਪੇਟ ਵਿੱਚ ਆ ਕੇ ਬਰਬਾਦ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਪਿਛਲੇ 13 ਸਾਲਾਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਅਮਿਤ ਸ਼ਾਹ ਦੇਸ਼ ਦੇ ਗ੍ਰਹਿ ਮੰਤਰੀ ਹਨ। ਅਜਿਹੇ ਵਿੱਚ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਫੈਲ ਰਹੇ ਨਸ਼ਿਆਂ ਦੇ ਕਾਰੋਬਾਰ ਦੀ ਜ਼ਿੰਮੇਵਾਰੀ ਤੋਂ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰੀ ਪੱਲਾ ਨਹੀਂ ਝਾੜ ਸਕਦੇ।

ਦੁਸਹਿਰੇ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਪਰਗਟ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਵਾਲ ਕੀਤਾ ਕਿ ਕੀ ਪਿਛਲੇ 13 ਸਾਲਾਂ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਰਹੀ, ਪਰ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਦੀ ਜਾਣਕਾਰੀ ਨਹੀਂ ਸੀ ? ਜੇਕਰ ਉਨ੍ਹਾਂ ਨੂੰ ਹਾਲਾਤ ਦੀ ਪੂਰੀ ਜਾਣਕਾਰੀ ਸੀ, ਤਾਂ ਇਸ ਸਮੱਸਿਆ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਕਿਹੜੇ ਠੋਸ ਕਦਮ ਚੁੱਕੇ ? ਉਨ੍ਹਾਂ ਕਿਹਾ ਕਿ ਸਿਰਫ਼ ਨਸ਼ਾ ਮੁਕਤ ਭਾਰਤ ਦੇ ਨਾਅਰੇ ਦੇਣ ਅਤੇ ਵੱਡੇ-ਵੱਡੇ ਐਲਾਨ ਕਰਨ ਨਾਲ ਨਸ਼ਿਆਂ ਦਾ ਕਾਰੋਬਾਰ ਖ਼ਤਮ ਨਹੀਂ ਹੋਵੇਗਾ। ਇਸ ਲਈ ਪ੍ਰਭਾਵਸ਼ਾਲੀ ਰਣਨੀਤੀ, ਸਖ਼ਤ ਕਾਰਵਾਈ ਅਤੇ ਕੇਂਦਰ ਤੇ ਸੂਬਾ ਸਰਕਾਰਾਂ ਦੀ ਜਵਾਬਦੇਹੀ ਯਕੀਨੀ ਬਣਾਉਣੀ ਜ਼ਰੂਰੀ ਹੈ।

ਪਰਗਟ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਿਰਫ਼ ਪੰਜਾਬ ਦੀ ਕਾਨੂੰਨ-ਵਿਵਸਥਾ ਤੱਕ ਸੀਮਤ ਨਹੀਂ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ, ਸਰਹੱਦ ਪਾਰੋਂ ਹੋਣ ਵਾਲੀ ਸਪਲਾਈ, ਨਸ਼ਿਆਂ ਦੇ ਵੱਡੇ ਨੈੱਟਵਰਕ ਅਤੇ ਮੈਡੀਕਲ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ’ਤੇ ਰੋਕ ਲਗਾਉਣ ਵਿੱਚ ਕੇਂਦਰੀ ਏਜੰਸੀਆਂ ਦੀ ਅਹਿਮ ਭੂਮਿਕਾ ਹੈ। ਅਜਿਹੇ ਵਿੱਚ ਕੇਂਦਰ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਨ੍ਹਾਂ ਨੈੱਟਵਰਕਾਂ ਨੂੰ ਤੋੜਨ, ਨਸ਼ਿਆਂ ਦੀ ਸਪਲਾਈ ਰੋਕਣ ਅਤੇ ਇਸ ਗ਼ੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਕੀ ਨਤੀਜੇ ਸਾਹਮਣੇ ਆਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਸਿਆਸੀ ਬਿਆਨਬਾਜ਼ੀ ਦਾ ਵਿਸ਼ਾ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦਾ ਸਵਾਲ ਹੈ। ਪਰਿਵਾਰ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਜਾਂਦੇ ਦੇਖ ਕੇ ਚਿੰਤਤ ਹਨ ਅਤੇ ਸਮਾਜ ਇਸ ਸੰਕਟ ਵਿੱਚੋਂ ਬਾਹਰ ਨਿਕਲਣ ਲਈ ਠੋਸ ਕਾਰਵਾਈ ਦੀ ਉਮੀਦ ਕਰ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਚੁੱਕੇ ਗਏ ਕਦਮਾਂ ਅਤੇ ਉਨ੍ਹਾਂ ਦੇ ਨਤੀਜਿਆਂ ਦਾ ਪੂਰਾ ਵੇਰਵਾ ਜਨਤਕ ਕੀਤਾ ਜਾਵੇ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਸਮਾਂਬੱਧ ਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ।

ਪਰਗਟ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਜਵਾਬ ਦੇਣਾ ਚਾਹੀਦਾ ਹੈ ਕਿ ਇੰਨੇ ਸਾਲ ਸੱਤਾ ਵਿੱਚ ਰਹਿਣ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ’ਤੇ ਨਿਰਣਾਇਕ ਕਾਬੂ ਕਿਉਂ ਨਹੀਂ ਪਾਇਆ ਜਾ ਸਕਿਆ। ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਸਿਆਸੀ ਦੋਸ਼ਾਂ ਤੇ ਜਵਾਬੀ ਦੋਸ਼ਾਂ ਨਾਲ ਨਹੀਂ, ਸਗੋਂ ਜਵਾਬਦੇਹੀ, ਠੋਸ ਕਾਰਵਾਈ ਅਤੇ ਨਸ਼ਿਆਂ ਦੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਨਾਲ ਹੀ ਸੁਰੱਖਿਅਤ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News