Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ। ਹੈਂਡ ਗ੍ਰਨੇਡ, ਪਿਸਤੌਲ ਅਤੇ ਹੈਰੋਇਨ ਬਰਾਮਦ

Drug and arms smuggling network busted; ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਮੱਗਲਿੰਗ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, 2 ਪਿਸਤੌਲ ਅਤੇ 3.491 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ। ਹੈਂਡ ਗ੍ਰਨੇਡ, ਪਿਸਤੌਲ ਅਤੇ ਹੈਰੋਇਨ ਬਰਾਮਦ

Drug and arms smuggling network busted; ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਮੱਗਲਿੰਗ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, 2 ਪਿਸਤੌਲ ਅਤੇ 3.491 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਤਸਕਰ ਕਥਿਤ ਤੌਰ ’ਤੇ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ।

ਚਾਟੀਵਿੰਡ ਅਤੇ ਲੋਪੋਕੇ ਥਾਣਿਆਂ ਵਿੱਚ ਕੇਸ ਦਰਜ
ਇਸ ਮਾਮਲੇ ਸਬੰਧੀ ਥਾਣਾ ਚਾਟੀਵਿੰਡ ਅਤੇ ਥਾਣਾ ਲੋਪੋਕੇ ਵਿੱਚ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਇਸ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਨ ਲਈ ਅਗਲੀ ਕਾਰਵਾਈ ਜਾਰੀ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਤੇ ਵਿਸਫੋਟਕਾਂ ਦੀ ਸਮੱਗਲਿੰਗ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News