Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਪਿੰਡ ਪੱਸੀਵਾਲ ਦੇ ਇਤਿਹਾਸਕ ਸਰੋਵਰ ਦੀ ਸਾਂਭ-ਸੰਭਾਲ ਲਈ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਮੰਤਰੀ ਸ਼ੇਖਾਵਤ ਨਾਲ ਕੀਤੀ ਮੁਲਾਕਾਤ

Dr. Subhash Sharma met with Union Minister Shekhawat: ਨੰਗਲ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਪੱਸੀਵਾਲ ਸਥਿਤ ਸ੍ਰੀ ਗੁਰੂ ਰਵਿਦਾਸ ਮੱਠ ਦੇ ਇਤਿਹਾਸਕ ਸਰੋਵਰ ਦੀ ਸਾਂਭ-ਸੰਭਾਲ ਦਾ ਮੁੱਦਾ ਚੁੱਕਿਆ। ਉਨ੍ਹਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਿੰਡ ਪੱਸੀਵਾਲ ਦੇ ਇਤਿਹਾਸਕ ਸਰੋਵਰ ਦੀ ਸਾਂਭ-ਸੰਭਾਲ ਲਈ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਮੰਤਰੀ ਸ਼ੇਖਾਵਤ ਨਾਲ ਕੀਤੀ ਮੁਲਾਕਾਤ
  • ਪਿੰਡ ਪੱਸੀਵਾਲ ਦੇ ਇਤਿਹਾਸਕ ਸਰੋਵਰ ਦੀ ਸਾਂਭ-ਸੰਭਾਲ ਲਈ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਮੰਤਰੀ ਸ਼ੇਖਾਵਤ ਨਾਲ ਕੀਤੀ ਮੁਲਾਕਾਤ
  • ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੰਭਾਲ ਤੇ ਵਿਕਾਸ ਦੀ ਕੀਤੀ ਮੰਗ

Dr. Subhash Sharma met with Union Minister Shekhawat: ਨੰਗਲ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਪੱਸੀਵਾਲ ਸਥਿਤ ਸ੍ਰੀ ਗੁਰੂ ਰਵਿਦਾਸ ਮੱਠ ਦੇ ਇਤਿਹਾਸਕ ਸਰੋਵਰ ਦੀ ਸਾਂਭ-ਸੰਭਾਲ ਦਾ ਮੁੱਦਾ ਚੁੱਕਿਆ। ਉਨ੍ਹਾਂ ਮੰਗ ਕੀਤੀ ਕਿ ਇਸ ਪਵਿੱਤਰ ਸਥਾਨ ਨੂੰ ਕੇਂਦਰੀ ਸੈਰ-ਸਪਾਟਾ ਮੰਤਰਾਲੇ ਦੀ ਕਿਸੇ ਢੁਕਵੀਂ ਯੋਜਨਾ ਅਧੀਨ ਸ਼ਾਮਲ ਕਰਕੇ ਇਸ ਦੇ ਨਵੀਨੀਕਰਨ ਅਤੇ ਸਮੁੱਚੇ ਵਿਕਾਸ ਲਈ ਕਦਮ ਚੁੱਕੇ ਜਾਣ।

ਡਾ. ਸੁਭਾਸ਼ ਸ਼ਰਮਾ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮੱਠ ਦਾ ਇਤਿਹਾਸਕ ਸਰੋਵਰ ਧਾਰਮਿਕ ਅਤੇ ਅਧਿਆਤਮਿਕ ਪੱਖੋਂ ਵਿਸ਼ੇਸ਼ ਮਹੱਤਵ ਰੱਖਦਾ ਹੈ। ਮਾਨਤਾ ਅਨੁਸਾਰ, ਇਸੇ ਪਵਿੱਤਰ ਸਥਾਨ ’ਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਤਪੱਸਿਆ ਕੀਤੀ ਸੀ। ਇਹ ਸਥਾਨ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ, ਸਮਾਜਿਕ ਸਦਭਾਵਨਾ, ਬਰਾਬਰੀ ਅਤੇ ਮਨੁੱਖਤਾ ਦੇ ਸੰਦੇਸ਼ ਨਾਲ ਜੁੜੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੁੜੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੀ ਸੰਭਾਲ ਤੇ ਵਿਕਾਸ ਕਰਨਾ ਵਿਸ਼ੇਸ਼ ਮਹੱਤਵ ਰੱਖਦਾ ਹੈ। ਅਜਿਹੇ ਸਥਾਨਾਂ ਦੀ ਸੰਭਾਲ ਨਾਲ ਨਾ ਸਿਰਫ਼ ਸਾਡੀ ਵਿਰਾਸਤ ਸੁਰੱਖਿਅਤ ਰਹੇਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਅਤੇ ਯੋਗਦਾਨ ਬਾਰੇ ਜਾਣਨ ਦਾ ਮੌਕਾ ਮਿਲੇਗਾ।

ਸਰੋਵਰ ਦੇ ਨਵੀਨੀਕਰਨ ਅਤੇ ਸਹੂਲਤਾਂ ਦੇ ਵਿਕਾਸ ਦੀ ਮੰਗ
ਡਾ. ਸ਼ਰਮਾ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮੱਠ ਦੇ ਮੁਖੀ ਮਹੰਤ ਸ੍ਰੀ ਗੋਪਾਲਾਨੰਦ ਜੀ ਅਤੇ ਸਮੂਹ ਸੰਗਤ ਦੀ ਇੱਛਾ ਹੈ ਕਿ ਇਤਿਹਾਸਕ ਸਰੋਵਰ ਦਾ ਢੁਕਵਾਂ ਨਵੀਨੀਕਰਨ ਕੀਤਾ ਜਾਵੇ ਅਤੇ ਪੂਰੇ ਮੱਠ ਕੰਪਲੈਕਸ ਦਾ ਯੋਜਨਾਬੱਧ ਢੰਗ ਨਾਲ ਵਿਕਾਸ ਹੋਵੇ। ਇਸ ਤਹਿਤ ਸਰੋਵਰ ਦੀ ਸੰਭਾਲ, ਕੰਪਲੈਕਸ ਦਾ ਸੁੰਦਰੀਕਰਨ, ਸ਼ਰਧਾਲੂਆਂ ਲਈ ਲੋੜੀਂਦੀਆਂ ਸਹੂਲਤਾਂ ਦਾ ਵਿਕਾਸ ਅਤੇ ਸਥਾਨ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਨੂੰ ਦਰਸਾਉਣ ਵਾਲੇ ਪ੍ਰਬੰਧ ਕੀਤੇ ਜਾ ਸਕਦੇ ਹਨ।

ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਪ੍ਰਸਤਾਵ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣ, ਤਾਂ ਜੋ ਇਸ ਇਤਿਹਾਸਕ ਵਿਰਾਸਤ ਨੂੰ ਕੌਮੀ ਪੱਧਰ ’ਤੇ ਪਛਾਣ ਮਿਲ ਸਕੇ।

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮੱਠ ਪੱਸੀਵਾਲ ਦੇ ਇਤਿਹਾਸਕ ਸਰੋਵਰ ਦੀ ਸੰਭਾਲ ਅਤੇ ਵਿਕਾਸ ਲਈ ਪਹਿਲਕਦਮੀ ਹੋਵੇਗੀ। ਇਸ ਨਾਲ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਮਿਲਣ ਦੇ ਨਾਲ ਪੰਜਾਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਵਿੱਚ ਵੀ ਮਦਦ ਮਿਲੇਗੀ।

Read Latest News and Breaking News at Daily Post TV, Browse for more News

Ad
Ad

Punjab District News