Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ

Hardeep Puri’s pictures with Jeffrey Epstein go viral: ਨਵੀਂ ਦਿੱਲੀ: ਅਮਰੀਕੀ ਯੌਨ ਅਪਰਾਧੀ ਜੈਫਰੀ ਐਪਸਟੀਨ ਨਾਲ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਸਿਆਸੀ ਵਿਵਾਦ ਛਿੜ ਗਿਆ ਹੈ। ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ (TMC) ਦੇ ਆਗੂਆਂ ਨੇ ਇਨ੍ਹਾਂ ਤਸਵੀਰਾਂ ਨੂੰ ਲੈ ਕੇ ਸਵਾਲ ਉਠਾਏ ਹਨ। ਇਹ ਤਸਵੀਰਾਂ ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ

Hardeep Puri’s pictures with Jeffrey Epstein go viral: ਨਵੀਂ ਦਿੱਲੀ: ਅਮਰੀਕੀ ਯੌਨ ਅਪਰਾਧੀ ਜੈਫਰੀ ਐਪਸਟੀਨ ਨਾਲ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਸਿਆਸੀ ਵਿਵਾਦ ਛਿੜ ਗਿਆ ਹੈ। ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ (TMC) ਦੇ ਆਗੂਆਂ ਨੇ ਇਨ੍ਹਾਂ ਤਸਵੀਰਾਂ ਨੂੰ ਲੈ ਕੇ ਸਵਾਲ ਉਠਾਏ ਹਨ। ਇਹ ਤਸਵੀਰਾਂ ਇਸ ਲਈ ਵੀ ਚਰਚਾ ਵਿੱਚ ਹਨ ਕਿਉਂਕਿ ਪੁਰੀ ਪਹਿਲਾਂ ਕਹਿ ਚੁੱਕੇ ਹਨ ਕਿ ਉਨ੍ਹਾਂ ਦੀ ਐਪਸਟੀਨ ਨਾਲ ਮੁਲਾਕਾਤ ਸਿਰਫ਼ ਵਫ਼ਦ ਦੇ ਮੈਂਬਰ ਵਜੋਂ ਹੋਈ ਸੀ ਅਤੇ ਉਹ ਕਦੇ ਇਕੱਲੇ ਨਹੀਂ ਮਿਲੇ।

ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਦੀ ਬੁਲਾਰਨ ਸੁਪ੍ਰਿਆ ਸ਼੍ਰੀਨੇਤ ਨੇ ਸੋਸ਼ਲ ਮੀਡੀਆ ’ਤੇ ਸਵਾਲ ਕੀਤਾ ਕਿ ਜਦੋਂ ਹਰਦੀਪ ਪੁਰੀ ਨੇ ਕਿਹਾ ਸੀ ਕਿ ਉਹ ਐਪਸਟੀਨ ਨੂੰ ਕਦੇ ਇਕੱਲੇ ਨਹੀਂ ਮਿਲੇ ਤਾਂ ਇਨ੍ਹਾਂ ਤਸਵੀਰਾਂ ਦਾ ਕੀ ਮਤਲਬ ਹੈ?

ਮਹੂਆ ਮੋਇਤਰਾ ਨੇ ਵੀ ਚੁੱਕੇ ਸਵਾਲ
TMC ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਵੀ ਤਸਵੀਰਾਂ ਨੂੰ ਲੈ ਕੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੁਰੀ ਦੱਸਦੇ ਰਹੇ ਹਨ ਕਿ ਉਹ ਐਪਸਟੀਨ ਨੂੰ ਤਿੰਨ-ਚਾਰ ਵਾਰ ਵਫ਼ਦ ਦੇ ਨਾਲ ਮਿਲੇ ਸਨ। ਅਜਿਹੇ ਵਿੱਚ ਤਸਵੀਰਾਂ ਵਿੱਚ ਵਫ਼ਦ ਦੇ ਹੋਰ ਮੈਂਬਰ ਕਿੱਥੇ ਹਨ?

ਅਮਰੀਕੀ ਨਿਆਂ ਵਿਭਾਗ ਦੇ ਦਸਤਾਵੇਜ਼ਾਂ ’ਚ ਸ਼ਾਮਲ ਸਨ ਤਸਵੀਰਾਂ
ਰਿਪੋਰਟ ਮੁਤਾਬਕ, ਇਹ ਤਸਵੀਰਾਂ ਅਮਰੀਕੀ ਨਿਆਂ ਵਿਭਾਗ ਵੱਲੋਂ ਜਾਰੀ ਕੀਤੇ ਗਏ ਦਸਤਾਵੇਜ਼ਾਂ ਦੇ ਨੌਵੇਂ ਸੈੱਟ ਵਿੱਚ ਸ਼ਾਮਲ ਸਨ। ਇਸ ਸੈੱਟ ਵਿੱਚ ਘੱਟੋ-ਘੱਟ 11 ਤਸਵੀਰਾਂ ਹਨ, ਜੋ ਲਗਭਗ ਇੱਕੋ ਜਿਹੀਆਂ ਦੱਸੀਆਂ ਜਾ ਰਹੀਆਂ ਹਨ। ਇਹ ਤਸਵੀਰਾਂ ਮੰਗਲਵਾਰ ਨੂੰ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣੀਆਂ। ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂਆਂ ਨੇ ਪੁਰੀ ਦੇ ਪਹਿਲਾਂ ਦਿੱਤੇ ਬਿਆਨਾਂ ਬਾਰੇ ਸਪੱਸ਼ਟੀਕਰਨ ਮੰਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News