Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ

Special session of the Punjab Legislative Assembly: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 22 ਅਕਤੂਬਰ ਤੋਂ ਸ਼ੁਰੂ ਹੋ ਕੇ 27 ਅਕਤੂਬਰ ਤੱਕ ਚੱਲੇਗਾ। ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਗੈਰ-ਸਰਕਾਰੀ ਕੰਮਕਾਜ ਨਿਪਟਾਇਆ ਜਾਵੇਗਾ। ਇਜਲਾਸ ਦੌਰਾਨ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਅਤੇ ਬੇਅਦਬੀ ਕਾਨੂੰਨ ਨਾਲ ਸਬੰਧਤ ਸੋਧਾਂ ਦੇ ਮੁੱਦਿਆਂ ’ਤੇ ਹੰਗਾਮਾ ਹੋਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ

Special session of the Punjab Legislative Assembly: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 22 ਅਕਤੂਬਰ ਤੋਂ ਸ਼ੁਰੂ ਹੋ ਕੇ 27 ਅਕਤੂਬਰ ਤੱਕ ਚੱਲੇਗਾ। ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਗੈਰ-ਸਰਕਾਰੀ ਕੰਮਕਾਜ ਨਿਪਟਾਇਆ ਜਾਵੇਗਾ। ਇਜਲਾਸ ਦੌਰਾਨ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਅਤੇ ਬੇਅਦਬੀ ਕਾਨੂੰਨ ਨਾਲ ਸਬੰਧਤ ਸੋਧਾਂ ਦੇ ਮੁੱਦਿਆਂ ’ਤੇ ਹੰਗਾਮਾ ਹੋਣ ਦੇ ਆਸਾਰ ਹਨ।

ਇਜਲਾਸ ਵਿੱਚ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ’ਤੇ ਘੇਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਅਮਰੀਕਾ ਨਾਲ ਪ੍ਰਸਤਾਵਿਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਵੀ ਮਤਾ ਲਿਆਉਣ ਦੀ ਸੰਭਾਵਨਾ ਹੈ। ਇਸ ਵਪਾਰ ਸਮਝੌਤੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸਰਕਾਰ ਨੇ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਇਸ ਲਈ ਵਿਧਾਨ ਸਭਾ ਵਿੱਚ ਇਸ ਮੁੱਦੇ ’ਤੇ ਚਰਚਾ ਹੋਣ ਦੀ ਵੀ ਸੰਭਾਵਨਾ ਹੈ।

ਪੰਜਾਬ ਵਿਧਾਨ ਸਭਾ ਦੀ ਬੈਠਕ 22 ਅਕਤੂਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਵਿਧਾਨ ਸਭਾ ਭਵਨ ਵਿੱਚ ਸੱਦੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News