ਪੰਜਾਬ ਦੇ 3 ਲੱਖ ਸਰਕਾਰੀ ਮੁਲਾਜ਼ਮ ਦੋ ਦਿਨ ਸਮੂਹਿਕ ਛੁੱਟੀ ’ਤੇ, ਹੜਤਾਲ ਦਾ ਅੱਜ ਦੂਜਾ ਦਿਨ
Punjab government employees on a two-day mass leave; ਚੰਡੀਗੜ੍ਹ: ਪੰਜਾਬ ਵਿੱਚ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਰੀਬ ਤਿੰਨ ਲੱਖ ਸਰਕਾਰੀ ਮੁਲਾਜ਼ਮ ਬੁੱਧਵਾਰ ਅਤੇ ਵੀਰਵਾਰ ਨੂੰ ਸਮੂਹਿਕ ਇਤਫ਼ਾਕੀਆ ਛੁੱਟੀ ’ਤੇ ਰਹਿਣਗੇ। ਮੁਲਾਜ਼ਮਾਂ ਦੇ ਇਸ ਦੋ ਰੋਜ਼ਾ ਅੰਦੋਲਨ ਕਾਰਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਦਾ ਅਸਰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਦੇ ਕੰਮ ’ਤੇ ਵੀ ਪੈ ਸਕਦਾ ਹੈ।
ਸਰਕਾਰੀ ਮੁਲਾਜ਼ਮ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਉਮੀਦ ਮੁਤਾਬਕ ਕਾਰਵਾਈ ਨਹੀਂ ਕੀਤੀ ਗਈ।
ਇਸ ਦੇ ਵਿਰੋਧ ਵਿੱਚ ਮੁਲਾਜ਼ਮ ਜਥੇਬੰਦੀਆਂ ਨੇ ਦੋ ਦਿਨ ਸਮੂਹਿਕ ਇਤਫ਼ਾਕੀਆ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੇ ਛੁੱਟੀ ’ਤੇ ਰਹਿਣ ਕਾਰਨ ਸਰਕਾਰੀ ਕੰਮਕਾਜ ਅਤੇ ਲੋਕਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮ ਪ੍ਰਭਾਵਿਤ ਹੋ ਸਕਦੇ ਹਨ।