ਨਸ਼ੇ ਦੀ ਲਪੇਟ ’ਚ ਦੋ ਨਾਬਾਲਗ ਭਰਾ, ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਹਰਕਤ ’ਚ
Two minor brothers caught in grip of drug: ਕਪੂਰਥਲਾ (ਬਲਵਿੰਦਰ ਧਾਲੀਵਾਲ): ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਰਮਿਆਨ ਕਪੂਰਥਲਾ ਦੇ ਪਿੰਡ ਰਾਜਪੁਰ ਝੁੱਗੀਆਂ ਤੋਂ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ 10 ਅਤੇ 13 ਸਾਲ ਦੇ ਦੋ ਨਾਬਾਲਗ ਸਕੇ ਭਰਾਵਾਂ ਨੂੰ ਨਸ਼ੇ ਨਾਲ ਸਬੰਧਤ ਸਮੱਸਿਆ ਕਾਰਨ ਸਿਵਲ ਹਸਪਤਾਲ ਕਪੂਰਥਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਵੀਡੀਓ ਵਾਇਰਲ ਹੋਣ ਮਗਰੋਂ ਕਾਰਵਾਈ
ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਇੱਕ ਬੱਚੇ ਦੀ ਕਥਿਤ ਤੌਰ ’ਤੇ ਨਸ਼ਾ ਕਰਦੇ ਹੋਏ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਅਤੇ ਦੋਵਾਂ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਉਨ੍ਹਾਂ ਦਾ ਡਾਕਟਰੀ ਇਲਾਜ ਚੱਲ ਰਿਹਾ ਹੈ।
ਪਿਤਾ ਦੀ ਮੌਤ, ਮਾਂ ਕਰਦੀ ਹੈ ਮਜ਼ਦੂਰੀ
ਜਾਣਕਾਰੀ ਅਨੁਸਾਰ, ਬੱਚਿਆਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ, ਜਦਕਿ ਉਨ੍ਹਾਂ ਦੀ ਮਾਂ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦੀ ਹੈ। ਇੰਨੀ ਛੋਟੀ ਉਮਰ ਵਿੱਚ ਬੱਚਿਆਂ ਦਾ ਨਸ਼ੇ ਦੀ ਲਪੇਟ ਵਿੱਚ ਆਉਣਾ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ।
ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਬੱਚਿਆਂ ਤੱਕ ਨਸ਼ਾ ਪਹੁੰਚਾਉਣ ਵਾਲੇ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। 1ਇਸ ਘਟਨਾ ਨੇ ਬੱਚਿਆਂ ਤੱਕ ਨਸ਼ਾ ਪਹੁੰਚਣ ਦੇ ਰਾਹਾਂ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ।