Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਅੰਮ੍ਰਿਤਸਰ ’ਚ ਮਾਂ-ਪੁੱਤ ਕਤਲਕਾਂਡ ਦੀ ਸੁਲਝੀ ਗੁੱਥੀ, ਆਰੋਪੀ ਨੂੰਹ ਗ੍ਰਿਫ਼ਤਾਰ

Amritsar double murder case; ਅੰਮ੍ਰਿਤਸਰ ਦੇ ਥਾਣਾ ਸਦਰ ਅਧੀਨ ਆਉਂਦੀ ਰਾਮ ਨਗਰ ਕਾਲੋਨੀ ਦੀ ਗਲੀ ਨੰਬਰ 4 ਵਿੱਚ ਇੱਕ ਘਰ ਅੰਦਰੋਂ ਮਾਂ ਅਤੇ ਪੁੱਤ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਮੁਤਾਬਕ, ਦੋਵਾਂ ਦਾ ਕਤਲ ਕਿਸੇ ਹੋਰ ਨੇ ਨਹੀਂ, ਸਗੋਂ ਮ੍ਰਿਤਕ ਗੌਰਵ ਕੁਮਾਰ ਦੀ ਪਤਨੀ ਮਨੀਸ਼ਾ ਨੇ ਕੀਤਾ ਸੀ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ ’ਚ ਮਾਂ-ਪੁੱਤ ਕਤਲਕਾਂਡ ਦੀ ਸੁਲਝੀ ਗੁੱਥੀ, ਆਰੋਪੀ ਨੂੰਹ ਗ੍ਰਿਫ਼ਤਾਰ
Arrest

Amritsar double murder case; ਅੰਮ੍ਰਿਤਸਰ ਦੇ ਥਾਣਾ ਸਦਰ ਅਧੀਨ ਆਉਂਦੀ ਰਾਮ ਨਗਰ ਕਾਲੋਨੀ ਦੀ ਗਲੀ ਨੰਬਰ 4 ਵਿੱਚ ਇੱਕ ਘਰ ਅੰਦਰੋਂ ਮਾਂ ਅਤੇ ਪੁੱਤ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਮੁਤਾਬਕ, ਦੋਵਾਂ ਦਾ ਕਤਲ ਕਿਸੇ ਹੋਰ ਨੇ ਨਹੀਂ, ਸਗੋਂ ਮ੍ਰਿਤਕ ਗੌਰਵ ਕੁਮਾਰ ਦੀ ਪਤਨੀ ਮਨੀਸ਼ਾ ਨੇ ਕੀਤਾ ਸੀ। ਪੁਲਿਸ ਨੇ ਮੁਲਜ਼ਮ ਔਰਤ ਨੂੰ ਹਰਿਆਣਾ ਦੇ ਅੰਬਾਲਾ ਸ਼ਹਿਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਦੋਹਰੇ ਕਤਲਕਾਂਡ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਗਗਨਦੀਪ ਸਿੰਘ ਨੇ ਦੱਸਿਆ ਕਿ 18 ਅਕਤੂਬਰ 2026 ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਮ ਨਗਰ ਕਾਲੋਨੀ ਦੇ ਇੱਕ ਘਰ ਵਿੱਚੋਂ ਕਾਫ਼ੀ ਬਦਬੂ ਆ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੇ ਐੱਸਐੱਚਓ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਸਥਾਨਕ ਲੋਕਾਂ ਦੀ ਮਦਦ ਨਾਲ ਘਰ ਦਾ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਅੰਦਰੋਂ ਦੋ ਲਾਸ਼ਾਂ ਬਰਾਮਦ ਹੋਈਆਂ।

ਮ੍ਰਿਤਕਾਂ ਦੀ ਪਛਾਣ ਗੌਰਵ ਕੁਮਾਰ ਅਤੇ ਉਸ ਦੀ ਮਾਂ ਰਿਤੂ ਵਜੋਂ ਹੋਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਮਲੇ ਨੂੰ ਸੁਲਝਾਉਣ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ।

ਸੀਸੀਟੀਵੀ ਫੁਟੇਜ ਨੇ ਜਾਂਚ ’ਚ ਕੀਤੀ ਮਦਦ

ਪੁਲਿਸ ਅਨੁਸਾਰ, ਤਕਨੀਕੀ ਅਤੇ ਫੋਰੈਂਸਿਕ ਜਾਂਚ ਦੌਰਾਨ ਮਨੀਸ਼ਾ ਦੀ ਭੂਮਿਕਾ ਸਾਹਮਣੇ ਆਈ। ਸੀਸੀਟੀਵੀ ਫੁਟੇਜ ਵਿੱਚ ਵੀ ਕਥਿਤ ਤੌਰ ’ਤੇ ਦਿਖਾਈ ਦਿੱਤਾ ਕਿ ਵਾਰਦਾਤ ਤੋਂ ਬਾਅਦ ਮ੍ਰਿਤਕ ਦੀ ਪਤਨੀ ਘਰ ਨੂੰ ਤਾਲਾ ਲਗਾ ਕੇ ਕੱਪੜਿਆਂ ਨਾਲ ਭਰਿਆ ਬੈਗ ਲੈ ਕੇ ਉੱਥੋਂ ਚਲੀ ਗਈ ਸੀ।

ਪੁਲਿਸ ਨੇ ਕਾਰਵਾਈ ਕਰਦਿਆਂ 36 ਘੰਟਿਆਂ ਦੇ ਅੰਦਰ ਮੁਲਜ਼ਮ ਮਨੀਸ਼ਾ ਨੂੰ ਹਰਿਆਣਾ ਦੇ ਅੰਬਾਲਾ ਸ਼ਹਿਰ ਤੋਂ ਗ੍ਰਿਫ਼ਤਾਰ ਕਰ ਲਿਆ।

ਸੱਸ ਨਾਲ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਕਾਰਨ

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮਨੀਸ਼ਾ ਅਤੇ ਉਸ ਦੀ ਸੱਸ ਰਿਤੂ ਵਿਚਕਾਰ ਅਕਸਰ ਘਰੇਲੂ ਝਗੜੇ ਹੁੰਦੇ ਸਨ। ਪੁਲਿਸ ਅਨੁਸਾਰ, ਸੱਸ ਵੱਲੋਂ ਗੌਰਵ ਦਾ ਰਿਸ਼ਤਾ ਕਿਤੇ ਹੋਰ ਕਰਵਾਉਣ ਦੀ ਗੱਲ ਕਹੇ ਜਾਣ ਕਾਰਨ ਰੰਜਿਸ਼ ਵਧ ਗਈ ਸੀ। ਇਸੇ ਗੁੱਸੇ ਵਿੱਚ ਮਨੀਸ਼ਾ ਵੱਲੋਂ ਕਥਿਤ ਤੌਰ ’ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਦੇ ਨਾਲ ਰਿਮਾਂਡ ਹਾਸਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News