Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !

Demand raised to contest election Parvinder Jhota’s wife as MLA: ਮਾਨਸਾ: ਨਸ਼ਿਆਂ ਵਿਰੁੱਧ ਸਰਗਰਮੀਆਂ ਕਰਕੇ ਚਰਚਾ ਵਿੱਚ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਨਿਹੰਗ ਸਿੰਘ ਆਗੂ ਬਾਬਾ ਰਾਜਾ ਰਾਜ ਸਿੰਘ ਨੇ ਨਵਾਂ ਸਿਆਸੀ ਮੁੱਦਾ ਛੇੜ ਦਿੱਤਾ ਹੈ। ਉਨ੍ਹਾਂ ਨੇ ਸਟੇਜ ਤੋਂ ਝੋਟਾ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !

Demand raised to contest election Parvinder Jhota’s wife as MLA: ਮਾਨਸਾ: ਨਸ਼ਿਆਂ ਵਿਰੁੱਧ ਸਰਗਰਮੀਆਂ ਕਰਕੇ ਚਰਚਾ ਵਿੱਚ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਨਿਹੰਗ ਸਿੰਘ ਆਗੂ ਬਾਬਾ ਰਾਜਾ ਰਾਜ ਸਿੰਘ ਨੇ ਨਵਾਂ ਸਿਆਸੀ ਮੁੱਦਾ ਛੇੜ ਦਿੱਤਾ ਹੈ। ਉਨ੍ਹਾਂ ਨੇ ਸਟੇਜ ਤੋਂ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੂੰ ਵਿਧਾਨ ਸਭਾ ਚੋਣ ਲੜਾਉਣ ਦੀ ਅਪੀਲ ਕੀਤੀ ਹੈ। ਪੰਜਾਬ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ 2027 ਵਿੱਚ ਹੋਣੀਆਂ ਹਨ, ਜਿਸ ਕਰਨ ਇਹ ਮੁੱਦਾ ਹਾਈਲਾਈਟ ਹੋ ਰਿਹਾ ਹੈ। ਹਾਲਾਂਕਿ, ਮਨਪ੍ਰੀਤ ਕੌਰ ਜਾਂ ਪਰਿਵਾਰ ਵੱਲੋਂ ਚੋਣ ਲੜਨ ਬਾਰੇ ਕੋਈ ਫ਼ੈਸਲਾ ਸਾਹਮਣੇ ਨਹੀਂ ਆਇਆ।

ਦੱਸ ਦਈਏ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮਾਨਸਾ ਵਿੱਚ ਉਸ ਦੇ ਪਰਿਵਾਰ, ਨਸ਼ਾ ਵਿਰੋਧੀ ਟਾਸਕ ਫੋਰਸ ਦੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਇਨਸਾਫ਼ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ ਜਾ ਰਹੇ ਹਨ। ਫਿਲਹਾਲ ਪਰਿਵਾਰ ਅਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦਾ ਮੁੱਖ ਜ਼ੋਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਹਾਸਲ ਕਰਨ ਅਤੇ ਆਪਣੀਆਂ ਮੰਗਾਂ ਮਨਵਾਉਣ ’ਤੇ ਹੈ।

ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ਿਆਂ ਸਮੇਤ ਕਈ ਮੰਗਾਂ ਰੱਖੀਆਂ ਗਈਆਂ ਹਨ। ਇਸ ਦੇ ਨਾਲ ਹੀ ਕਤਲ ਮਾਮਲੇ ਦੀ ਨਿਰਪੱਖ ਜਾਂਚ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਜਾ ਰਹੀ ਹੈ। ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਅਤੇ ਐਕਸ਼ਨ ਕਮੇਟੀ ਵਿਚਕਾਰ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਮੁੱਖ ਮੰਗਾਂ ਬਾਰੇ ਸਹਿਮਤੀ ਨਾ ਬਣਨ ਕਾਰਨ ਸੰਘਰਸ਼ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News