Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ

Strike by contractual employees of Roadways, Punbus, and PRTC: ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਅੱਜ 23 ਅਕਤੂਬਰ ਨੂੰ ਵੀ ਜਾਰੀ ਰਹੇਗੀ। 21 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਮੁਲਾਜ਼ਮਾਂ ਨੇ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ
  • ਅੱਜ ਮੋਹਾਲੀ ’ਚ ਕਰਨਗੇ ਪ੍ਰਦਰਸ਼ਨ

Strike by contractual employees of Roadways, Punbus, and PRTC: ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਅੱਜ 23 ਅਕਤੂਬਰ ਨੂੰ ਵੀ ਜਾਰੀ ਰਹੇਗੀ। 21 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਮੁਲਾਜ਼ਮਾਂ ਨੇ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਨੇ ਬੁੱਧਵਾਰ ਤੋਂ ਸੂਬੇ ਦੇ ਵੱਖ-ਵੱਖ ਡਿਪੂਆਂ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਬੱਸਾਂ ਦਾ ਚੱਕਾ ਜਾਮ ਕੀਤਾ ਹੋਇਆ ਹੈ।

ਮੁਲਾਜ਼ਮ ਜਥੇਬੰਦੀਆਂ ਵੱਲੋਂ 23 ਅਕਤੂਬਰ ਨੂੰ ਮੋਹਾਲੀ ਵਿੱਚ ਵੱਡੇ ਪੱਧਰ ’ਤੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨਗੇ।

ਸਰਕਾਰ ਨਾਲ ਗੱਲਬਾਤ ਸਿਰੇ ਨਾ ਚੜ੍ਹਨ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ। ਉਨ੍ਹਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਹੜਤਾਲ ਕਾਰਨ ਬੱਸ ਸੇਵਾਵਾਂ ’ਤੇ ਅਸਰ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹਾਲਾਂਕਿ ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ‘ਤੇ ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ (ਪਨਬੱਸ) ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ 29 ਅਕਤੂਬਰ, 2026 ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਤੈਅ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News