Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ

Punjab government employees’ strike continues: ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ ਬੇਸਿੱਟਾ ਰਹਿਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧ ਗਿਆ ਹੈ। ਮੀਟਿੰਗ ਦੌਰਾਨ ਅਧਿਕਾਰੀਆਂ ਦੇ ਰਵੱਈਏ ਤੋਂ ਨਾਰਾਜ਼ ਮੁਲਾਜ਼ਮ ਅੱਜ ਹੜਤਾਲ ’ਤੇ ਹਨ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਇਸ ਦੌਰਾਨ ਸਾਂਝੀ ਤਾਲਮੇਲ ਕਮੇਟੀ ਵੱਲੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ
  • ਮੁੱਖ ਸਕੱਤਰ ਨਾਲ ਮੀਟਿੰਗ ਬੇਸਿੱਟਾ
  • ਸਰਕਾਰ ਨੇ ਗੈਰਹਾਜ਼ਰ ਮੁਲਾਜ਼ਮਾਂ ਦੀ ਸੂਚੀ ਮੰਗੀ
  • 25 ਅਕਤੂਬਰ ਨੂੰ ਲੁਧਿਆਣਾ ’ਚ ਸਾਂਝੀ ਤਾਲਮੇਲ ਕਮੇਟੀ ਦੀ ਬੈਠਕ

Punjab government employees’ strike continues: ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ ਬੇਸਿੱਟਾ ਰਹਿਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧ ਗਿਆ ਹੈ। ਮੀਟਿੰਗ ਦੌਰਾਨ ਅਧਿਕਾਰੀਆਂ ਦੇ ਰਵੱਈਏ ਤੋਂ ਨਾਰਾਜ਼ ਮੁਲਾਜ਼ਮ ਅੱਜ ਹੜਤਾਲ ’ਤੇ ਹਨ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਇਸ ਦੌਰਾਨ ਸਾਂਝੀ ਤਾਲਮੇਲ ਕਮੇਟੀ ਵੱਲੋਂ 25 ਅਕਤੂਬਰ ਨੂੰ ਲੁਧਿਆਣਾ ਵਿੱਚ ਮੀਟਿੰਗ ਸੱਦੀ ਗਈ ਹੈ। ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਨੂੰ ਅੱਜ ਦੀ ਹੜਤਾਲ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ।

ਸਰਕਾਰ ਨੇ ਅਪਣਾਇਆ ਸਖ਼ਤ ਰੁਖ਼
ਹੜਤਾਲ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੀ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਜਨਰਲ ਪ੍ਰਸ਼ਾਸਨ ਵਿਭਾਗ ਨੇ ਸਾਰੇ ਵਿਭਾਗਾਂ ਦੇ ਸਕੱਤਰਾਂ, ਡਾਇਰੈਕਟਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਉਨ੍ਹਾਂ ਮੁਲਾਜ਼ਮਾਂ ਦੀਆਂ ਸੂਚੀਆਂ ਤੁਰੰਤ ਭੇਜਣ ਲਈ ਕਿਹਾ ਹੈ, ਜੋ ਛੁੱਟੀ ਮਨਜ਼ੂਰ ਕਰਵਾਏ ਬਿਨਾਂ ਡਿਊਟੀ ਤੋਂ ਗੈਰਹਾਜ਼ਰ ਹਨ।

ਸਰਕਾਰ ਦੇ ਇਸ ਪੱਤਰ ਨੂੰ ਲੈ ਕੇ ਵੀ ਮੁਲਾਜ਼ਮਾਂ ਵਿੱਚ ਨਾਰਾਜ਼ਗੀ ਪਾਈ ਜਾ ਰਹੀ ਹੈ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਸਖ਼ਤੀ ਦਾ ਰਾਹ ਅਪਣਾ ਰਹੀ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਹੜਤਾਲ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News