Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਕਾਂਗਰਸ ਦਾ ਪੰਜਾਬ ਸਰਕਾਰ ’ਤੇ ਹਮਲਾ: ‘ਆਪ’ ਦੀਆਂ ਨਾਕਾਮੀਆਂ ਵਿਰੁੱਧ ਜਾਰੀ ਕੀਤਾ ‘ਲਾਹਣਤ ਪੱਤਰ’

Congress Issues ‘Laanat Patra’ Over AAP’s Failures: ਚੰਡੀਗੜ੍ਹ: ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ‘ਲਾਹਣਤ ਪੱਤਰ’ ਜਾਰੀ ਕਰਦਿਆਂ ਸੂਬੇ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਸਰਕਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਾਂਗਰਸ ਦਾ ਪੰਜਾਬ ਸਰਕਾਰ ’ਤੇ ਹਮਲਾ: ‘ਆਪ’ ਦੀਆਂ ਨਾਕਾਮੀਆਂ ਵਿਰੁੱਧ ਜਾਰੀ ਕੀਤਾ ‘ਲਾਹਣਤ ਪੱਤਰ’
  • ਮੁੱਖ ਮੰਤਰੀ ਜਵਾਬਦੇਹੀ ਤੋਂ ਨਹੀਂ ਬਚ ਸਕਦੇ: ਪਰਗਟ ਸਿੰਘ

Congress Issues ‘Laanat Patra’ Over AAP’s Failures: ਚੰਡੀਗੜ੍ਹ: ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ‘ਲਾਹਣਤ ਪੱਤਰ’ ਜਾਰੀ ਕਰਦਿਆਂ ਸੂਬੇ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਸਰਕਾਰ ਦੀਆਂ ਨਾਕਾਮੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ’ਤੇ ਜਵਾਬਦੇਹ ਠਹਿਰਾਇਆ।

ਦੋਵਾਂ ਆਗੂਆਂ ਨੇ ਐਲਾਨ ਕੀਤਾ ਕਿ ਸੈਸ਼ਨ ਦੇ ਦੂਜੇ ਦਿਨ ਇਹ ‘ਲਾਹਣਤ ਪੱਤਰ’ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਜਾਵੇਗਾ। ਜੇਕਰ ਮੁੱਖ ਮੰਤਰੀ ਸਦਨ ਵਿੱਚ ਹਾਜ਼ਰ ਨਹੀਂ ਹੁੰਦੇ ਤਾਂ ਇਹ ਪੱਤਰ ਉਨ੍ਹਾਂ ਦੀ ਥਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਸੌਂਪਿਆ ਜਾਵੇਗਾ।

ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ, ਨਸ਼ਾ ਤਸਕਰੀ, ਵਪਾਰੀਆਂ ਤੋਂ ਫਿਰੌਤੀਆਂ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਨਾਲ ਜੁੜੇ ਗੰਭੀਰ ਮੁੱਦਿਆਂ ’ਤੇ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬਿਆਨਬਾਜ਼ੀ ਨਾਲ ਸਰਕਾਰ ਆਪਣੀਆਂ ਨਾਕਾਮੀਆਂ ਤੋਂ ਬਚ ਨਹੀਂ ਸਕਦੀ। ਮੁੱਖ ਮੰਤਰੀ ਨੂੰ ਸੂਬੇ ਦੇ ਲੋਕਾਂ ਨੂੰ ਜਵਾਬ ਦੇਣਾ ਪਵੇਗਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਕਿਉਂ ਵਿਗੜ ਰਹੀ ਹੈ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਨੇ ਕੀ ਠੋਸ ਕਦਮ ਚੁੱਕੇ ਹਨ।

ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਪੀੜਤ ਪਰਿਵਾਰ ਦੀਆਂ ਮੰਗਾਂ ਅਨੁਸਾਰ, ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਨਾ ਤਾਂ ਪੋਸਟਮਾਰਟਮ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀਆਂ ਮੰਗਾਂ ਪੂਰੀਆਂ ਕਰਨਾ, ਇਨਸਾਫ਼ ਯਕੀਨੀ ਬਣਾਉਣਾ ਅਤੇ ਇਸ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸਰਕਾਰ ਨੂੰ ਇਸ ਮਾਮਲੇ ਵਿੱਚ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਜਵਾਬ ਦੇਣਾ ਚਾਹੀਦਾ ਹੈ। ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ।

Read Latest News and Breaking News at Daily Post TV, Browse for more News

Ad
Ad

Punjab District News