Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਕੈਨੇਡਾ ’ਚ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਦੀ ਗ੍ਰਿਫ਼ਤਾਰੀ! ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦਿੱਤੀ ਜਾਣਕਾਰੀ

Amritpal Singh Bath Arrest; ਪੰਜਾਬ ਦੇ ਤਰਨਤਾਰਨ ਨਾਲ ਸਬੰਧਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਨੂੰ ਕੈਨੇਡਾ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਜਾਣਕਾਰੀ ਤਰਨਤਾਰਨ ਤੋਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਸਦਨ ਵਿੱਚ ਦਿੱਤੀ। ਦੱਸਿਆ ਗਿਆ ਹੈ ਕਿ ਇਹ ਗ੍ਰਿਫ਼ਤਾਰੀ ਕੇਂਦਰ ਸਰਕਾਰ ਦੀ ਵਿਸ਼ੇਸ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੈਨੇਡਾ ’ਚ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਦੀ ਗ੍ਰਿਫ਼ਤਾਰੀ! ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦਿੱਤੀ ਜਾਣਕਾਰੀ

Amritpal Singh Bath Arrest; ਪੰਜਾਬ ਦੇ ਤਰਨਤਾਰਨ ਨਾਲ ਸਬੰਧਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਨੂੰ ਕੈਨੇਡਾ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਜਾਣਕਾਰੀ ਤਰਨਤਾਰਨ ਤੋਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਸਦਨ ਵਿੱਚ ਦਿੱਤੀ। ਦੱਸਿਆ ਗਿਆ ਹੈ ਕਿ ਇਹ ਗ੍ਰਿਫ਼ਤਾਰੀ ਕੇਂਦਰ ਸਰਕਾਰ ਦੀ ਵਿਸ਼ੇਸ਼ ਮੁਹਿੰਮ ਤਹਿਤ ਹੋਈ ਹੈ। ਹਾਲਾਂਕਿ, ਗ੍ਰਿਫ਼ਤਾਰੀ ਸਬੰਧੀ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।

ਮੀਆਂਪੁਰ ਪਿੰਡ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ ਬਾਠ ਕਤਲ, ਫਿਰੌਤੀ ਅਤੇ ਨਸ਼ਾ ਤਸਕਰੀ ਸਮੇਤ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਦੱਸਿਆ ਜਾਂਦਾ ਹੈ। ਦੋਸ਼ ਹੈ ਕਿ ਉਹ ਪੰਜਾਬ ਪੁਲਿਸ ਤੋਂ ਬਚਣ ਲਈ ਜਾਅਲੀ ਪਾਸਪੋਰਟ ਰਾਹੀਂ ਭਾਰਤ ਤੋਂ ਕੈਨੇਡਾ ਫ਼ਰਾਰ ਹੋ ਗਿਆ ਸੀ। ਬਾਠ ’ਤੇ 14 ਜਨਵਰੀ 2024 ਨੂੰ ਝਬਾਲ ਦੇ ਸਰਪੰਚ ਮੋਨੂ ਚੀਮਾ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਮੁੱਖ ਦੋਸ਼ ਹੈ। ਇਸ ਤੋਂ ਇਲਾਵਾ, ਪਿੰਡ ਲਾਲੂ ਘੁੰਮਣ ਦੇ ਬਜ਼ੁਰਗ ਸਰਪੰਚ ਦੇ ਕਤਲ ਮਾਮਲੇ ਵਿੱਚ ਵੀ ਉਸ ਦਾ ਨਾਮ ਸਾਹਮਣੇ ਆਇਆ ਸੀ।

ਵਿਧਾਨ ਸਭਾ ’ਚ ਅਕਾਲੀ ਦਲ ’ਤੇ ਨਿਸ਼ਾਨਾ

ਵਿਧਾਇਕ ਹਰਮੀਤ ਸਿੰਘ ਸੰਧੂ ਨੇ ਸਦਨ ਵਿੱਚ ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ’ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰ ਰਿਹਾ ਹੈ। ਸੰਧੂ ਮੁਤਾਬਕ, ਨਵੰਬਰ 2025 ਦੀ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਨੇ ਬਾਠ ਦੀ ਸੱਸ ਅਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਬਾਅਦ ਵਿੱਚ ਉਸ ਦੀ ਪਤਨੀ ਕੰਚਨਪ੍ਰੀਤ ਕੌਰ ਰੰਧਾਵਾ ਨੂੰ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ।

ਗੈਂਗਸਟਰਵਾਦ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ

ਵਿਧਾਇਕ ਸੰਧੂ ਨੇ ਵਿਧਾਨ ਸਭਾ ਰਾਹੀਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਾਰੀਆਂ ਪਾਰਟੀਆਂ ਨੂੰ ਮਿਲ ਕੇ ਗੈਂਗਸਟਰਵਾਦ ਖ਼ਿਲਾਫ਼ ਲੜਾਈ ਲੜਨੀ ਚਾਹੀਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News