Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਮਾਨਸਾ ਧਰਨੇ ‘ਚ ਸ਼ਾਮਿਲ ਹੋਣਗੇ ਰਾਕੇਸ਼ ਟਿਕੈਤ

Parvinder Singh Jhota murder case; ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਜਾਰੀ ਸੰਘਰਸ਼ ਹੁਣ ਹੋਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ਵਿੱਚ ਪਰਿਵਾਰ ਦੇ ਨਾਲ ਖੜ੍ਹਨ ਅਤੇ ਧਰਨੇ ਨੂੰ ਹਮਾਇਤ ਦੇਣ ਲਈ ਕਿਸਾਨ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਮਾਨਸਾ ਪਹੁੰਚਣਗੇ। ਭਾਰਤੀ ਕਿਸਾਨ ਯੂਨੀਅਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਮਾਨਸਾ ਧਰਨੇ ‘ਚ ਸ਼ਾਮਿਲ ਹੋਣਗੇ ਰਾਕੇਸ਼ ਟਿਕੈਤ
Rakesh Tikait

Parvinder Singh Jhota murder case; ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਜਾਰੀ ਸੰਘਰਸ਼ ਹੁਣ ਹੋਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ਵਿੱਚ ਪਰਿਵਾਰ ਦੇ ਨਾਲ ਖੜ੍ਹਨ ਅਤੇ ਧਰਨੇ ਨੂੰ ਹਮਾਇਤ ਦੇਣ ਲਈ ਕਿਸਾਨ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਮਾਨਸਾ ਪਹੁੰਚਣਗੇ।

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ-ਟਿਕੈਤ) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਦੱਸਿਆ ਕਿ ਰਾਕੇਸ਼ ਟਿਕੈਤ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਗੇ। ਇਸ ਦੇ ਨਾਲ ਹੀ ਉਹ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਆਪਣਾ ਸਮਰਥਨ ਦੇਣਗੇ।

ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੀ ਗਈ ਭਾਵੁਕ ਅਪੀਲ ਵੀ ਚਰਚਾ ਵਿੱਚ ਰਹੀ ਸੀ। ਵਾਇਰਲ ਵੀਡੀਓ ਵਿੱਚ ਉਨ੍ਹਾਂ ਨੇ ਇਨਸਾਫ਼ ਦੀ ਲੜਾਈ ਵਿੱਚ ਰਾਕੇਸ਼ ਟਿਕੈਤ ਦੇ ਮਾਨਸਾ ਪਹੁੰਚਣ ਦੀ ਉਮੀਦ ਜਤਾਈ ਸੀ। ਹੁਣ 24 ਅਕਤੂਬਰ ਨੂੰ ਟਿਕੈਤ ਦੀ ਆਮਦ ਨਾਲ ਧਰਨੇ ਨੂੰ ਕਿਸਾਨ ਜਥੇਬੰਦੀਆਂ ਦਾ ਸਮਰਥਨ ਮਿਲਣ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News