ਪੰਜਾਬ ਪੁਲਿਸ ਦੀ ਵੱਡੀ ਸਫ਼ਲਤਾ, ਕਰੀਬ 75 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
Punjab Police heroin seizure; ਫਿਰੋਜ਼ਪੁਰ ‘ਚ ਸਰਹੱਦ ਪਾਰੋਂ ਨਸ਼ੇ ਦੀ ਖੇਪ ਲੈ ਕੇ ਅੱਗੇ ਸਪਲਾਈ ਕਰਨ ਜਾ ਰਹੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 15 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਹੈਰੋਇਨ ਦੇ 30 ਪੈਕਟਾਂ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੀਬ 75 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਪੁਲਿਸ ਨੇ ਖੁਫ਼ੀਆ ਸੂਚਨਾ ਦੇ ਆਧਾਰ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Punjab Police heroin seizure; ਫਿਰੋਜ਼ਪੁਰ ‘ਚ ਸਰਹੱਦ ਪਾਰੋਂ ਨਸ਼ੇ ਦੀ ਖੇਪ ਲੈ ਕੇ ਅੱਗੇ ਸਪਲਾਈ ਕਰਨ ਜਾ ਰਹੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 15 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਹੈਰੋਇਨ ਦੇ 30 ਪੈਕਟਾਂ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੀਬ 75 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ, ਪੁਲਿਸ ਨੇ ਖੁਫ਼ੀਆ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਹੀਰੋ ਹਾਂਡਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਰਹੱਦ ਪਾਰੋਂ ਮਿਲੀ ਨਸ਼ੇ ਦੀ ਖੇਪ ਅੱਗੇ ਪਹੁੰਚਾਉਣ ਜਾ ਰਹੇ ਸਨ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਹਰਭਜਨ ਸਿੰਘ ਅਤੇ ਸਿਆਮਾਨ ਸਿੰਘ ਵਜੋਂ ਹੋਈ ਹੈ। ਦੋਵੇਂ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਗੁਰੂਹਰਸਹਾਏ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।