Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ

Major action by ED in Donkey route: ਜਲੰਧਰ/ਨਵੀਂ ਦਿੱਲੀ: ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਨੂੰ ਲਾਤੀਨੀ ਅਮਰੀਕੀ ਦੇਸ਼ਾਂ ਦੇ ਖ਼ਤਰਨਾਕ ਰਸਤਿਆਂ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਭੇਜਣ ਦੇ ਕਥਿਤ ਡੰਕੀ ਨੈੱਟਵਰਕ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਰਵਾਈ ਕਰਦਿਆਂ ਬੀਜੇ ਇੰਟਰਨੈਸ਼ਨਲ ਦੇ ਮਾਲਕ ਤਰੁਣ ਖੋਸਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਦੀ ਦਿੱਲੀ ਜ਼ੋਨਲ ਟੀਮ ਨੇ ਉਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ

Major action by ED in Donkey route: ਜਲੰਧਰ/ਨਵੀਂ ਦਿੱਲੀ: ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਨੂੰ ਲਾਤੀਨੀ ਅਮਰੀਕੀ ਦੇਸ਼ਾਂ ਦੇ ਖ਼ਤਰਨਾਕ ਰਸਤਿਆਂ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਭੇਜਣ ਦੇ ਕਥਿਤ ਡੰਕੀ ਨੈੱਟਵਰਕ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਰਵਾਈ ਕਰਦਿਆਂ ਬੀਜੇ ਇੰਟਰਨੈਸ਼ਨਲ ਦੇ ਮਾਲਕ ਤਰੁਣ ਖੋਸਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਦੀ ਦਿੱਲੀ ਜ਼ੋਨਲ ਟੀਮ ਨੇ ਉਸ ਨੂੰ ਦਿੱਲੀ ਸਥਿਤ ਉਸ ਦੇ ਘਰ ਤੋਂ ਕਾਬੂ ਕੀਤਾ। ਜਾਂਚ ਏਜੰਸੀ ਮੁਤਾਬਕ, ਤਰੁਣ ਖੋਸਲਾ ਲੰਮੇ ਸਮੇਂ ਤੋਂ ਫ਼ਰਾਰ ਸੀ। ਉਸ ਦੇ ਘਰ ਵਾਪਸ ਆਉਣ ਦੀ ਸੂਚਨਾ ਮਿਲਣ ’ਤੇ ਕਾਰਵਾਈ ਕੀਤੀ ਗਈ। ਜਾਂਚ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਸ ਨੇ ਲਾਤੀਨੀ ਅਮਰੀਕੀ ਦੇਸ਼ਾਂ ਦੇ ਗੈਰ-ਕਾਨੂੰਨੀ ਰਸਤਿਆਂ ਰਾਹੀਂ ਲਗਭਗ 1,500 ਲੋਕਾਂ ਨੂੰ ਅਮਰੀਕਾ ਭੇਜਣ ਵਿੱਚ ਭੂਮਿਕਾ ਨਿਭਾਈ ਹੈ।

17 ਐੱਫਆਈਆਰ ਦੇ ਆਧਾਰ ’ਤੇ ਸ਼ੁਰੂ ਹੋਈ ਸੀ ਜਾਂਚ
ਫਰਵਰੀ 2025 ਵਿੱਚ ਅਮਰੀਕਾ ਵੱਲੋਂ ਫ਼ੌਜੀ ਜਹਾਜ਼ਾਂ ਰਾਹੀਂ ਪੰਜਾਬ, ਹਰਿਆਣਾ ਅਤੇ ਗੁਜਰਾਤ ਨਾਲ ਸਬੰਧਤ 330 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਵਾਪਸ ਭੇਜਣ ਤੋਂ ਬਾਅਦ ਇਹ ਮਾਮਲਾ ਚਰਚਾ ਵਿੱਚ ਆਇਆ ਸੀ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਪੁਲਿਸ ਵੱਲੋਂ ਦਰਜ 17 ਐੱਫਆਈਆਰਜ਼ ਦੇ ਆਧਾਰ ’ਤੇ ਈਡੀ ਨੇ ਮਨੀ ਲਾਂਡਰਿੰਗ ਦੇ ਸ਼ੱਕ ਤਹਿਤ ਜਾਂਚ ਸ਼ੁਰੂ ਕੀਤੀ ਸੀ। ਈਡੀ ਦੇ ਵਿਸ਼ੇਸ਼ ਸਰਕਾਰੀ ਵਕੀਲ ਅਜੈ ਪਠਾਨੀਆ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਇਹ ਕਥਿਤ ਤੌਰ ’ਤੇ ਇੱਕ ਸੁਨਿਯੋਜਿਤ ਅੰਤਰਰਾਸ਼ਟਰੀ ਨੈੱਟਵਰਕ ਹੈ, ਜਿਸ ਵਿੱਚ ਹਵਾਲਾ, ਕ੍ਰਿਪਟੋਕਰੰਸੀ ਅਤੇ 12 ਤੋਂ ਵੱਧ ਦੇਸ਼ਾਂ ਨਾਲ ਜੁੜੇ ਸੰਪਰਕ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੈਸੇ ਦੇ ਲੈਣ-ਦੇਣ ਦੀ ਪੂਰੀ ਲੜੀ ਦਾ ਪਤਾ ਲਾਉਣ ਲਈ ਮੁਲਜ਼ਮ ਤੋਂ ਹਿਰਾਸਤ ਵਿੱਚ ਪੁੱਛਗਿੱਛ ਜ਼ਰੂਰੀ ਹੈ।

ਅਦਾਲਤ ਨੇ ਸੱਤ ਦਿਨ ਦਾ ਰਿਮਾਂਡ ਦਿੱਤਾ
ਤਰੁਣ ਖੋਸਲਾ ਨੂੰ ਸ਼ਨੀਵਾਰ ਨੂੰ ਜਲੰਧਰ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਸੱਤ ਦਿਨ ਦਾ ਰਿਮਾਂਡ ਮਨਜ਼ੂਰ ਕਰਦਿਆਂ ਉਸ ਨੂੰ 30 ਅਕਤੂਬਰ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ। ਬਚਾਅ ਪੱਖ ਦੇ ਵਕੀਲ ਮੋਹਿਤ ਚੌਧਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋ ਕੇ ਦਲੀਲ ਦਿੱਤੀ ਕਿ ਬਰਾਮਦ ਕੀਤਾ ਗਿਆ ਸੋਨਾ ਮੁਲਜ਼ਮ ਦੀ ਮਾਂ ਅਤੇ ਭੈਣ ਦਾ ਹੈ, ਜਦਕਿ ਨਕਦੀ ਉਸ ਦੀ ਫ਼ਰਮ ਨਾਲ ਸਬੰਧਤ ਹੈ ਅਤੇ ਇਸ ਦਾ ਲੇਖਾ-ਜੋਖਾ ਟੈਕਸ ਰਿਟਰਨਾਂ ਵਿੱਚ ਦਰਜ ਹੈ। ਅਦਾਲਤ ਨੇ ਕਿਹਾ ਕਿ ਮਾਮਲੇ ਦਾ ਦਾਇਰਾ ਕਈ ਸੂਬਿਆਂ ਅਤੇ ਦੇਸ਼ਾਂ ਤੱਕ ਫੈਲਿਆ ਹੋਇਆ ਹੈ। ਵਿੱਤੀ ਦਸਤਾਵੇਜ਼ਾਂ, ਕ੍ਰਿਪਟੋ ਵਾਲਿਟਾਂ ਅਤੇ ਹੋਰ ਮੁਲਜ਼ਮਾਂ ਨਾਲ ਆਹਮੋ-ਸਾਹਮਣੇ ਪੁੱਛਗਿੱਛ ਲਈ ਹਿਰਾਸਤ ਦੀ ਲੋੜ ਹੈ।

ਜਲੰਧਰ ਅਤੇ ਦਿੱਲੀ ਤੋਂ ਨੈੱਟਵਰਕ ਚਲਾਉਣ ਦਾ ਦੋਸ਼
ਈਡੀ ਦੀ ਜਾਂਚ ਰਿਪੋਰਟ ਅਨੁਸਾਰ, ਤਰੁਣ ਖੋਸਲਾ ਕਥਿਤ ਤੌਰ ’ਤੇ ਆਪਣੇ ਸਾਥੀਆਂ ਬਲਵਾਨ ਸ਼ਰਮਾ, ਪਰਵੀਨ ਕੁਮਾਰ ਅਤੇ ਪ੍ਰਦੀਪ ਨਾਲ ਮਿਲ ਕੇ ਜਲੰਧਰ ਅਤੇ ਦਿੱਲੀ ਤੋਂ ਇਹ ਨੈੱਟਵਰਕ ਚਲਾਉਂਦਾ ਸੀ। ਜਾਂਚ ਮੁਤਾਬਕ, ਯਾਤਰੀਆਂ ਨੂੰ ਨਵੀਂ ਦਿੱਲੀ ਦੇ ਪਹਾੜਗੰਜ ਤੋਂ ਗੁਯਾਨਾ ਜਾਂ ਸੂਰੀਨਾਮ ਦੇ ਕਾਰੋਬਾਰੀ ਵੀਜ਼ਿਆਂ ’ਤੇ ਹਵਾਈ ਜਹਾਜ਼ ਰਾਹੀਂ ਭੇਜਿਆ ਜਾਂਦਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਵੱਖ-ਵੱਖ ਦੇਸ਼ਾਂ ਦੇ ਰਸਤਿਆਂ ਰਾਹੀਂ ਅਮਰੀਕਾ ਪਹੁੰਚਾਉਣ ਦਾ ਕਥਿਤ ਪ੍ਰਬੰਧ ਕੀਤਾ ਜਾਂਦਾ ਸੀ। ਫਿਲਹਾਲ ਈਡੀ ਵੱਲੋਂ ਵਿੱਤੀ ਲੈਣ-ਦੇਣ, ਕ੍ਰਿਪਟੋਕਰੰਸੀ ਅਤੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਖ਼ਿਲਾਫ਼ ਲਗਾਏ ਗਏ ਦੋਸ਼ਾਂ ਬਾਰੇ ਅੰਤਿਮ ਨਤੀਜਾ ਜਾਂਚ ਅਤੇ ਅਦਾਲਤੀ ਕਾਰਵਾਈ ਤੋਂ ਬਾਅਦ ਹੀ ਸਾਹਮਣੇ ਆਵੇਗਾ।

Read Latest News and Breaking News at Daily Post TV, Browse for more News

Ad
Ad

Punjab District News