Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ

Bikram Majithia hits back at Kejriwal: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਜਵਾਬੀ ਤਿੱਖਾ ਸਿਆਸੀ ਹਮਲਾ ਕੀਤਾ ਹੈ। ਮਜੀਠੀਆ ਨੇ 15 ਮਾਰਚ 2018 ਦੀ ਚਿੱਠੀ ਦਾ ਹਵਾਲਾ ਦਿੰਦਿਆਂ ਕੇਜਰੀਵਾਲ ਨੂੰ ਪੁਰਾਣਾ ਮਾਮਲਾ ਯਾਦ ਕਰਵਾਇਆ ਅਤੇ ਕਿਹਾ ਕਿ ਉਸ ਸਮੇਂ ਕੇਜਰੀਵਾਲ ਨੇ ਉਨ੍ਹਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ

Bikram Majithia hits back at Kejriwal: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਜਵਾਬੀ ਤਿੱਖਾ ਸਿਆਸੀ ਹਮਲਾ ਕੀਤਾ ਹੈ। ਮਜੀਠੀਆ ਨੇ 15 ਮਾਰਚ 2018 ਦੀ ਚਿੱਠੀ ਦਾ ਹਵਾਲਾ ਦਿੰਦਿਆਂ ਕੇਜਰੀਵਾਲ ਨੂੰ ਪੁਰਾਣਾ ਮਾਮਲਾ ਯਾਦ ਕਰਵਾਇਆ ਅਤੇ ਕਿਹਾ ਕਿ ਉਸ ਸਮੇਂ ਕੇਜਰੀਵਾਲ ਨੇ ਉਨ੍ਹਾਂ ਕੋਲੋਂ ਵਾਰ-ਵਾਰ ਮੁਆਫ਼ੀ ਮੰਗੀ ਸੀ।

ਮਜੀਠੀਆ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਕੇਜਰੀਵਾਲ ਨੂੰ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾਂ ਉਸ ਚਿੱਠੀ ਨੂੰ ਯਾਦ ਕਰ ਲੈਣਾ ਚਾਹੀਦਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਹੱਥ ਜੋੜ ਕੇ ਅਤੇ ਤਰਲੇ ਕਰਦਿਆਂ ਮੁਆਫ਼ੀ ਮੰਗੀ ਸੀ ਤੇ ਅੱਗੇ ਤੋਂ ਅਜਿਹੀ ਗਲਤੀ ਨਾ ਦੁਹਰਾਉਣ ਦੀ ਗੱਲ ਕਹੀ ਸੀ।

‘ਪੰਜਾਬ ਦੇ ਲੋਕ ਜਲਦ ਦੇਣਗੇ ਜਵਾਬ’
ਮਜੀਠੀਆ ਨੇ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਉਨ੍ਹਾਂ ਨੂੰ ਜਵਾਬ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਅਤੇ ਗਲੀਆਂ-ਮੁਹੱਲਿਆਂ ਵਿੱਚ ਲੋਕ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਦੀ ਸਿਆਸੀ ਕਾਰਗੁਜ਼ਾਰੀ ਦਾ ਹਿਸਾਬ ਲੈਣਗੇ। ਅਕਾਲੀ ਆਗੂ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਨਾਲ ਹੋਈ ਕਥਿਤ ਲੁੱਟ ਦੇ ਇੱਕ-ਇੱਕ ਪੈਸੇ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਦੇ ਇਸ ਬਿਆਨ ਨੂੰ ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵਿਚਾਲੇ ਜਾਰੀ ਸ਼ਬਦੀ ਜੰਗ ਵਜੋਂ ਦੇਖਿਆ ਜਾ ਰਿਹਾ ਹੈ।

ਕੇਜਰੀਵਾਲ ਨੇ ਅਮਿਤ ਸ਼ਾਹ ਅਤੇ ਮਜੀਠੀਆ ‘ਤੇ ਦੁਨੀਆ ਦਾ 8ਵਾਂ ਅਜੂਬਾ ਕਹਿ ਕੇ ਕਸਿਆ ਸੀ ਤੰਜ਼
ਦੱਸ ਦਈਏ ਕਿ ਆਮ ਆਦਮੀ ਪਾਰਟੀ (‘ਆਪ’) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ ਨੂੰ ਲੈ ਕੇ ਭਾਜਪਾ-ਅਕਾਲੀ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕਿਵੇਂ ਕਰ ਸਕਦੇ ਹਨ ? ਪ੍ਰਸਤਾਵਿਤ ਗੱਠਜੋੜ ‘ਤੇ ਤਿੱਖਾ ਤੰਜ ਕੱਸਦਿਆਂ ‘ਆਪ’ ਸੁਪਰੀਮੋ ਨੇ ਕਿਹਾ ਕਿ ਅਮਿਤ ਸ਼ਾਹ ਦਾ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ‘ਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ “ਦੁਨੀਆ ਦਾ ਅੱਠਵਾਂ ਅਜੂਬਾ” ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News