Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਪੰਜਾਬ ’ਚ ਪਹਿਲੀ ਵਾਰ ਹੋਵੇਗੀ ਏਸ਼ੀਅਨ ਚੈਂਪੀਅਨਜ਼ ਟਰਾਫੀ, CM ਭਗਵੰਤ ਮਾਨ ਕਰਨਗੇ ਉਦਘਾਟਨ

27 ਅਕਤੂਬਰ ਨੂੰ CM ਭਗਵੰਤ ਮਾਨ ਕਰਨਗੇ ਉਦਘਾਟਨ, ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਪਹਿਲਾ ਮੁਕਾਬਲਾ Jalandhar Asian Champions Trophy Hockey 2026; ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਦਾ ਆਯੋਜਨ ਹੋਣ ਜਾ ਰਿਹਾ ਹੈ। ਇਸ ਦੇ ਲਈ ਬਰਲਟਨ ਪਾਰਕ ਸਥਿਤ ਸੁਰਜੀਤ ਹਾਕੀ ਸਟੇਡੀਅਮ ਨੂੰ ਵਿਸ਼ਵ ਪੱਧਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ’ਚ ਪਹਿਲੀ ਵਾਰ ਹੋਵੇਗੀ ਏਸ਼ੀਅਨ ਚੈਂਪੀਅਨਜ਼ ਟਰਾਫੀ, CM ਭਗਵੰਤ ਮਾਨ ਕਰਨਗੇ ਉਦਘਾਟਨ

27 ਅਕਤੂਬਰ ਨੂੰ CM ਭਗਵੰਤ ਮਾਨ ਕਰਨਗੇ ਉਦਘਾਟਨ, ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਪਹਿਲਾ ਮੁਕਾਬਲਾ

Jalandhar Asian Champions Trophy Hockey 2026; ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਦਾ ਆਯੋਜਨ ਹੋਣ ਜਾ ਰਿਹਾ ਹੈ। ਇਸ ਦੇ ਲਈ ਬਰਲਟਨ ਪਾਰਕ ਸਥਿਤ ਸੁਰਜੀਤ ਹਾਕੀ ਸਟੇਡੀਅਮ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਤਿਆਰ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ 27 ਅਕਤੂਬਰ ਨੂੰ ਸ਼ਾਮ 5 ਵਜੇ ਸਟੇਡੀਅਮ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਉਹ ਟਰਾਫੀ ਤੋਂ ਵੀ ਪਰਦਾ ਹਟਾਉਣਗੇ। ਟੂਰਨਾਮੈਂਟ ਦਾ ਪਹਿਲਾ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਸ਼ਾਮ 7 ਵਜੇ ਖੇਡਿਆ ਜਾਵੇਗਾ। ਇਸ ਮੁਕਾਬਲੇ ਵਿੱਚ ਕੁੱਲ ਛੇ ਟੀਮਾਂ ਹਿੱਸਾ ਲੈਣਗੀਆਂ।

ਦਰਸ਼ਕਾਂ ਲਈ ਖ਼ਾਸ ਗੱਲ ਇਹ ਹੈ ਕਿ ਸਟੇਡੀਅਮ ਵਿੱਚ ਐਂਟਰੀ ਮੁਫ਼ਤ ਰਹੇਗੀ, ਪਰ ਇਸ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਦਰਸ਼ਕ TicketGenie.com ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਉਦਘਾਟਨੀ ਸਮਾਰੋਹ ਦੌਰਾਨ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦੇਖਣ ਨੂੰ ਮਿਲੇਗੀ। ਸਮਾਗਮ ਵਿੱਚ ਭੰਗੜੇ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਰਾਹੀਂ ਪੰਜਾਬੀ ਵਿਰਸੇ ਨੂੰ ਦਰਸਾਇਆ ਜਾਵੇਗਾ। ਇਸ ਦੇ ਨਾਲ ਹੀ ਦਰਸ਼ਕਾਂ ਦੀ ਸਹੂਲਤ ਲਈ ਟ੍ਰੈਫਿਕ ਅਤੇ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਜਿਹੜੇ ਦਰਸ਼ਕ ਸਟੇਡੀਅਮ ਵਿੱਚ ਪਹੁੰਚ ਨਹੀਂ ਸਕਣਗੇ, ਉਹ ਜੀਓਹੌਟਸਟਾਰ ’ਤੇ ਮੈਚਾਂ ਦਾ ਲਾਈਵ ਪ੍ਰਸਾਰਣ ਦੇਖ ਸਕਣਗੇ।

ਹੁਣ ਜਲੰਧਰ ਵਿੱਚ ਹਾਕੀ ਦਾ ਮਹਾਂਕੁੰਭ ਸਜਣ ਜਾ ਰਿਹਾ ਹੈ, ਜਿੱਥੇ ਦੇਸ਼-ਵਿਦੇਸ਼ ਦੀਆਂ ਟੀਮਾਂ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੀਆਂ ਅਤੇ ਪੰਜਾਬ ਇੱਕ ਵਾਰ ਫਿਰ ਹਾਕੀ ਦੇ ਮੈਦਾਨ ਵਿੱਚ ਆਪਣੀ ਪਛਾਣ ਬਣਾਏਗਾ।

Read Latest News and Breaking News at Daily Post TV, Browse for more News

Ad
Ad

Punjab District News