Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੱਡੀ ਕਾਰਵਾਈ, ਸਤਲੁਜ ਕੰਢੇ 10,500 ਲੀਟਰ ਲਾਹਣ ਬਰਾਮਦ

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਨੇ ਅੱਜ ਗਗਰੇਵਾਲ ਪਿੰਡ ਵਿੱਚ ਸਤਲੁਜ ਦਰਿਆ ਦੇ ਕੰਢੇ ਨੌਂ ਘੰਟਿਆਂ ਤੱਕ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 10,500 ਲੀਟਰ ਲਾਹਣ ਬਰਾਮਦ ਕਰਕੇ ਮੌਕੇ ’ਤੇ ਹੀ ਨਸ਼ਟ ਕਰ ਦਿੱਤੀ। ਇਹ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ, ਡਿਪਟੀ ਆਬਕਾਰੀ ਅਤੇ ਕਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੱਡੀ ਕਾਰਵਾਈ, ਸਤਲੁਜ ਕੰਢੇ 10,500 ਲੀਟਰ ਲਾਹਣ ਬਰਾਮਦ

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਨੇ ਅੱਜ ਗਗਰੇਵਾਲ ਪਿੰਡ ਵਿੱਚ ਸਤਲੁਜ ਦਰਿਆ ਦੇ ਕੰਢੇ ਨੌਂ ਘੰਟਿਆਂ ਤੱਕ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 10,500 ਲੀਟਰ ਲਾਹਣ ਬਰਾਮਦ ਕਰਕੇ ਮੌਕੇ ’ਤੇ ਹੀ ਨਸ਼ਟ ਕਰ ਦਿੱਤੀ।

ਇਹ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ, ਡਿਪਟੀ ਆਬਕਾਰੀ ਅਤੇ ਕਰ ਕਮਿਸ਼ਨਰ (ਆਬਕਾਰੀ) ਰਣਜੀਤ ਸਿੰਘ, ਸਹਾਇਕ ਕਮਿਸ਼ਨਰ ਨਵਜੀਤ ਸਿੰਘ ਅਤੇ ਆਬਕਾਰੀ ਅਧਿਕਾਰੀ ਸੁਖਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਗਈ। ਆਬਕਾਰੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਆਬਕਾਰੀ ਪੁਲਿਸ ਦੇ ਨਾਲ ਮਿਲ ਕੇ ਇਸ ਤਲਾਸ਼ੀ ਅਭਿਆਨ ਦੀ ਅਗਵਾਈ ਕੀਤੀ।

ਇਹ ਕਾਰਵਾਈ ਸਵੇਰੇ 5 ਵਜੇ ਸ਼ੁਰੂ ਹੋਈ ਅਤੇ ਦੁਪਹਿਰ 2 ਵਜੇ ਤੱਕ ਜਾਰੀ ਰਹੀ। ਇਸ ਦੌਰਾਨ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਕੰਢੇ ਸਥਿਤ ਵੱਖ-ਵੱਖ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਮੁਹਿੰਮ ਦੌਰਾਨ ਨਾਜਾਇਜ਼ ਸ਼ਰਾਬ ਤਿਆਰ ਕਰਨ ਲਈ ਵਰਤੀ ਜਾਂਦੀ ਕੱਚੀ ਸਮੱਗਰੀ ਲਾਹਣ ਦੇ ਕੁੱਲ 10,500 ਲੀਟਰ ਦੀ ਬਰਾਮਦਗੀ ਕੀਤੀ ਗਈ, ਜਿਸ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਚੈਕਿੰਗ ਮੁਹਿੰਮ ਦਾ ਉਦੇਸ਼ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਠੱਲ੍ਹ ਪਾਉਣਾ ਅਤੇ ਦਰਿਆ ਦੇ ਕੰਢੇ ਸਥਿਤ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਿਗਰਾਨੀ ਨੂੰ ਹੋਰ ਸਖ਼ਤ ਕਰਨਾ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਜਾਇਜ਼ ਸ਼ਰਾਬ ਨਾਲ ਸਬੰਧਤ ਗਤੀਵਿਧੀਆਂ ਨੂੰ ਰੋਕਣ ਅਤੇ ਲੋਕਾਂ ਦੀ ਸਿਹਤ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਿਭਾਗ ਦੇ ਯਤਨਾਂ ਦਾ ਹਿੱਸਾ ਹਨ।

ਉਨ੍ਹਾਂ ਦੁਹਰਾਇਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਬਕਾਰੀ ਵਿਭਾਗ ਨਾਜਾਇਜ਼ ਸ਼ਰਾਬ ਦੇ ਨਿਰਮਾਣ ਅਤੇ ਵਪਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਨਿਗਰਾਨੀ ਰੱਖਣ ਅਤੇ ਇਨਫੋਰਸਮੈਂਟ ਕਾਰਵਾਈਆਂ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ।

Read Latest News and Breaking News at Daily Post TV, Browse for more News

Ad
Ad

Punjab District News