Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ ’ਚ CBI ਦੀ ਛਾਪੇਮਾਰੀ ਜਾਰੀ, ਮਾਨਸਾ ਦੇ 2 ਮੈਡੀਕਲ ਸਟੋਰਾਂ ਦੇ ਗੋਦਾਮਾਂ ’ਚ ਰੇਡ....... ਸਕਾਰਪੀਓ ਕਾਰ ਸਵਾਰਾਂ ਵੱਲੋਂ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ......... ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਅੱਜ ਤੋਂ ਮੁੜ ਸ਼ੁਰੂ: 3 ਸਾਲਾਂ ਬਾਅਦ ਬਹਾਲ ਹੋਵੇਗੀ ਹਵਾਈ ਸੇਵਾ......... ਮੰਦਰ ’ਚ ਸ਼ਰਧਾਲੂ ਬਣ ਕੇ ਆਈ ਔਰਤ ਨੇ ਚੋਰੀ ਕੀਤੇ ਦੇਵੀ-ਦੇਵਤਿਆਂ ਦੇ ਗਹਿਣੇ......... ਬ੍ਰਾਜ਼ੀਲ ’ਚ ਰਾਸ਼ਟਰਪਤੀ ਚੋਣਾਂ ‘ਚ ਲੂਲਾ ਡਾ ਸਿਲਵਾ ਦੀ ਜਿੱਤ, ਚੌਥੀ ਵਾਰ ਬਣਨਗੇ ਰਾਸ਼ਟਰਪਤੀ......... ਡਿਊਟੀ ਦੌਰਾਨ ਸਕਿਉਰਿਟੀ ਗਾਰਡ ’ਤੇ ਡਿੱਗਿਆ 4 ਕੁਇੰਟਲ ਦਾ ਲੋਹੇ ਦਾ ਗੇਟ, ਹੋਈ ਮੌਤ

ਮਾਨਸਾ ਪਹੁੰਚੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ, ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰ ਦੁੱਖ ਸਾਂਝਾ ਕੀਤਾ

ਮਾਨਸਾ ਵਿਖੇ ਪਰਿਵਾਰ ਨੂੰ ਇਨਸਾਫ਼ ਦੀ ਲੜਾਈ ਵਿੱਚ ਹਰ ਪਲ ਸਾਥ ਦੇਣ ਦਾ ਭਰੋਸਾ ਦਿੱਤਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਸਥਿਤ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਭਾਈ ਝੋਟਾ ਦੇ ਮਾਤਾ-ਪਿਤਾ, ਧਰਮਪਤਨੀ ਅਤੇ ਦੋਵੇਂ ਛੋਟੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਾਨਸਾ ਪਹੁੰਚੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ, ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰ ਦੁੱਖ ਸਾਂਝਾ ਕੀਤਾ

ਮਾਨਸਾ ਵਿਖੇ ਪਰਿਵਾਰ ਨੂੰ ਇਨਸਾਫ਼ ਦੀ ਲੜਾਈ ਵਿੱਚ ਹਰ ਪਲ ਸਾਥ ਦੇਣ ਦਾ ਭਰੋਸਾ ਦਿੱਤਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਸਥਿਤ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਭਾਈ ਝੋਟਾ ਦੇ ਮਾਤਾ-ਪਿਤਾ, ਧਰਮਪਤਨੀ ਅਤੇ ਦੋਵੇਂ ਛੋਟੇ ਬੱਚਿਆਂ ਦੇ ਹੌਸਲੇ ਨੂੰ ਸਲਾਮ ਕਰਦਿਆਂ ਕਿਹਾ ਕਿ ਪਰਿਵਾਰ ਆਪਣੇ ਵੱਡੇ ਦੁੱਖ ਦੇ ਬਾਵਜੂਦ ਇਨਸਾਫ਼ ਦੀ ਲੜਾਈ ਪੂਰੀ ਦ੍ਰਿੜ੍ਹਤਾ ਨਾਲ ਲੜ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਹ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਿਵਾਰ ਅਤੇ ਐਕਸ਼ਨ ਕਮੇਟੀ ਨੂੰ ਭਰੋਸਾ ਦਿਵਾਉਂਦੇ ਹਨ ਕਿ ਪਾਰਟੀ ਅਤੇ ਉਹ ਨਿੱਜੀ ਤੌਰ ’ਤੇ ਵੀ ਇਨਸਾਫ਼ ਦੇ ਇਸ ਸੰਘਰਸ਼ ਵਿੱਚ ਹਰ ਪਲ ਉਨ੍ਹਾਂ ਦੇ ਨਾਲ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਈ ਪਰਵਿੰਦਰ ਸਿੰਘ ਝੋਟਾ ਵੱਲੋਂ ਦਿੱਤੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News