Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ ’ਚ CBI ਦੀ ਛਾਪੇਮਾਰੀ ਜਾਰੀ, ਮਾਨਸਾ ਦੇ 2 ਮੈਡੀਕਲ ਸਟੋਰਾਂ ਦੇ ਗੋਦਾਮਾਂ ’ਚ ਰੇਡ....... ਸਕਾਰਪੀਓ ਕਾਰ ਸਵਾਰਾਂ ਵੱਲੋਂ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ......... ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਅੱਜ ਤੋਂ ਮੁੜ ਸ਼ੁਰੂ: 3 ਸਾਲਾਂ ਬਾਅਦ ਬਹਾਲ ਹੋਵੇਗੀ ਹਵਾਈ ਸੇਵਾ......... ਮੰਦਰ ’ਚ ਸ਼ਰਧਾਲੂ ਬਣ ਕੇ ਆਈ ਔਰਤ ਨੇ ਚੋਰੀ ਕੀਤੇ ਦੇਵੀ-ਦੇਵਤਿਆਂ ਦੇ ਗਹਿਣੇ......... ਬ੍ਰਾਜ਼ੀਲ ’ਚ ਰਾਸ਼ਟਰਪਤੀ ਚੋਣਾਂ ‘ਚ ਲੂਲਾ ਡਾ ਸਿਲਵਾ ਦੀ ਜਿੱਤ, ਚੌਥੀ ਵਾਰ ਬਣਨਗੇ ਰਾਸ਼ਟਰਪਤੀ......... ਡਿਊਟੀ ਦੌਰਾਨ ਸਕਿਉਰਿਟੀ ਗਾਰਡ ’ਤੇ ਡਿੱਗਿਆ 4 ਕੁਇੰਟਲ ਦਾ ਲੋਹੇ ਦਾ ਗੇਟ, ਹੋਈ ਮੌਤ

ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਅੱਜ ਤੋਂ ਮੁੜ ਸ਼ੁਰੂ: 3 ਸਾਲਾਂ ਬਾਅਦ ਬਹਾਲ ਹੋਵੇਗੀ ਹਵਾਈ ਸੇਵਾ

ਚੰਡੀਗੜ੍ਹ: ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਸੇਵਾ ਤਿੰਨ ਸਾਲਾਂ ਦੇ ਵਕਫ਼ੇ ਤੋਂ ਬਾਅਦ 26 ਅਕਤੂਬਰ ਤੋਂ ਮੁੜ ਸ਼ੁਰੂ ਹੋਵੇਗੀ। ਏਅਰ ਇੰਡੀਆ ਐਕਸਪ੍ਰੈੱਸ ਦੀ ਇਹ ਨਾਨ-ਸਟਾਪ ਉਡਾਣ ਹਫ਼ਤੇ ਵਿੱਚ ਚਾਰ ਦਿਨ—ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ—ਚੱਲੇਗੀ। ਇਸ ਨਾਲ ਟ੍ਰਾਈਸਿਟੀ ਸਮੇਤ ਪੰਜਾਬ ਅਤੇ ਹਰਿਆਣਾ ਦੇ ਯਾਤਰੀਆਂ ਨੂੰ ਸੰਯੁਕਤ ਅਰਬ ਅਮੀਰਾਤ (UAE) ਜਾਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਅੱਜ ਤੋਂ ਮੁੜ ਸ਼ੁਰੂ: 3 ਸਾਲਾਂ ਬਾਅਦ ਬਹਾਲ ਹੋਵੇਗੀ ਹਵਾਈ ਸੇਵਾ

ਚੰਡੀਗੜ੍ਹ: ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਸੇਵਾ ਤਿੰਨ ਸਾਲਾਂ ਦੇ ਵਕਫ਼ੇ ਤੋਂ ਬਾਅਦ 26 ਅਕਤੂਬਰ ਤੋਂ ਮੁੜ ਸ਼ੁਰੂ ਹੋਵੇਗੀ। ਏਅਰ ਇੰਡੀਆ ਐਕਸਪ੍ਰੈੱਸ ਦੀ ਇਹ ਨਾਨ-ਸਟਾਪ ਉਡਾਣ ਹਫ਼ਤੇ ਵਿੱਚ ਚਾਰ ਦਿਨ—ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ—ਚੱਲੇਗੀ। ਇਸ ਨਾਲ ਟ੍ਰਾਈਸਿਟੀ ਸਮੇਤ ਪੰਜਾਬ ਅਤੇ ਹਰਿਆਣਾ ਦੇ ਯਾਤਰੀਆਂ ਨੂੰ ਸੰਯੁਕਤ ਅਰਬ ਅਮੀਰਾਤ (UAE) ਜਾਣ ਲਈ ਸਿੱਧੀ ਹਵਾਈ ਸਹੂਲਤ ਮਿਲੇਗੀ।

ਹਵਾਈ ਅੱਡੇ ’ਤੇ 26 ਅਕਤੂਬਰ ਤੋਂ ਲਾਗੂ ਹੋਣ ਵਾਲਾ ਸਰਦੀਆਂ ਦਾ ਉਡਾਣ ਸ਼ਡਿਊਲ 28 ਮਾਰਚ 2027 ਤੱਕ ਜਾਰੀ ਰਹੇਗਾ। ਨਿਰਧਾਰਤ ਸਮਾਂ-ਸਾਰਣੀ ਅਨੁਸਾਰ, ਚੰਡੀਗੜ੍ਹ ਤੋਂ ਸ਼ਾਰਜਾਹ ਜਾਣ ਵਾਲੀ ਉਡਾਣ ਦੁਪਹਿਰ 1:50 ਵਜੇ ਰਵਾਨਾ ਹੋਵੇਗੀ ਅਤੇ ਸ਼ਾਮ 5:50 ਵਜੇ ਸ਼ਾਰਜਾਹ ਪਹੁੰਚੇਗੀ। ਵਾਪਸੀ ਦੀ ਉਡਾਣ ਸ਼ਾਰਜਾਹ ਤੋਂ ਸ਼ਾਮ 5:50 ਵਜੇ ਉਡਾਣ ਭਰ ਕੇ ਰਾਤ 11:05 ਵਜੇ ਚੰਡੀਗੜ੍ਹ ਪਹੁੰਚੇਗੀ।

ਇੱਕ ਪਾਸੇ ਦਾ ਕਿਰਾਇਆ 17,820 ਰੁਪਏ ਤੋਂ ਸ਼ੁਰੂ
ਇਸ ਉਡਾਣ ਲਈ ਇੱਕ ਪਾਸੇ ਦਾ ਸ਼ੁਰੂਆਤੀ ਕਿਰਾਇਆ ਕਰੀਬ 17,820 ਰੁਪਏ ਦੱਸਿਆ ਗਿਆ ਹੈ। ਹਾਲਾਂਕਿ, ਅਸਲ ਕਿਰਾਇਆ ਯਾਤਰਾ ਦੀ ਤਾਰੀਖ ਅਤੇ ਟਿਕਟ ਦੀ ਉਪਲਬਧਤਾ ਅਨੁਸਾਰ ਵੱਖਰਾ ਹੋ ਸਕਦਾ ਹੈ। ਸ਼ਾਰਜਾਹ ਲਈ ਸਿੱਧੀ ਉਡਾਣ ਬੰਦ ਹੋਣ ਕਾਰਨ ਯਾਤਰੀਆਂ ਨੂੰ UAE ਜਾਣ ਲਈ ਹੋਰ ਹਵਾਈ ਰੂਟਾਂ ’ਤੇ ਨਿਰਭਰ ਰਹਿਣਾ ਪੈਂਦਾ ਸੀ। ਸੇਵਾ ਮੁੜ ਸ਼ੁਰੂ ਹੋਣ ਨਾਲ ਕਾਰੋਬਾਰੀਆਂ, ਪ੍ਰਵਾਸੀ ਪੰਜਾਬੀਆਂ ਅਤੇ ਸੈਲਾਨੀਆਂ ਨੂੰ ਸਹੂਲਤ ਮਿਲੇਗੀ।

ਚੰਡੀਗੜ੍ਹ ਤੋਂ ਹੁਣ ਤਿੰਨ ਕੌਮਾਂਤਰੀ ਰੂਟ
ਸ਼ਾਰਜਾਹ ਰੂਟ ਦੀ ਬਹਾਲੀ ਨਾਲ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੇ ਰੂਟਾਂ ਦੀ ਗਿਣਤੀ ਤਿੰਨ ਹੋ ਜਾਵੇਗੀ। ਇਸ ਸਮੇਂ ਇੰਡੀਗੋ ਵੱਲੋਂ ਦੁਬਈ ਅਤੇ ਅਬੂ ਧਾਬੀ ਲਈ ਉਡਾਣਾਂ ਚਲਾਈਆਂ ਜਾ ਰਹੀਆਂ ਹਨ। ਨਵੀਂ ਸੇਵਾ ਨਾਲ ਚੰਡੀਗੜ੍ਹ ਹਵਾਈ ਅੱਡੇ ਦੀ ਕੌਮਾਂਤਰੀ ਸੰਪਰਕ ਸਹੂਲਤ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਤੇ ਹਰਿਆਣਾ ਦੇ ਯਾਤਰੀਆਂ ਲਈ ਖਾੜੀ ਦੇਸ਼ਾਂ ਤੱਕ ਪਹੁੰਚ ਹੋਰ ਸੁਖਾਲੀ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News