Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ ’ਚ CBI ਦੀ ਛਾਪੇਮਾਰੀ ਜਾਰੀ, ਮਾਨਸਾ ਦੇ 2 ਮੈਡੀਕਲ ਸਟੋਰਾਂ ਦੇ ਗੋਦਾਮਾਂ ’ਚ ਰੇਡ....... ਸਕਾਰਪੀਓ ਕਾਰ ਸਵਾਰਾਂ ਵੱਲੋਂ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ......... ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਅੱਜ ਤੋਂ ਮੁੜ ਸ਼ੁਰੂ: 3 ਸਾਲਾਂ ਬਾਅਦ ਬਹਾਲ ਹੋਵੇਗੀ ਹਵਾਈ ਸੇਵਾ......... ਮੰਦਰ ’ਚ ਸ਼ਰਧਾਲੂ ਬਣ ਕੇ ਆਈ ਔਰਤ ਨੇ ਚੋਰੀ ਕੀਤੇ ਦੇਵੀ-ਦੇਵਤਿਆਂ ਦੇ ਗਹਿਣੇ......... ਬ੍ਰਾਜ਼ੀਲ ’ਚ ਰਾਸ਼ਟਰਪਤੀ ਚੋਣਾਂ ‘ਚ ਲੂਲਾ ਡਾ ਸਿਲਵਾ ਦੀ ਜਿੱਤ, ਚੌਥੀ ਵਾਰ ਬਣਨਗੇ ਰਾਸ਼ਟਰਪਤੀ......... ਡਿਊਟੀ ਦੌਰਾਨ ਸਕਿਉਰਿਟੀ ਗਾਰਡ ’ਤੇ ਡਿੱਗਿਆ 4 ਕੁਇੰਟਲ ਦਾ ਲੋਹੇ ਦਾ ਗੇਟ, ਹੋਈ ਮੌਤ

ਪਰਵਿੰਦਰ ਸਿੰਘ ਦੇ ਇਨਸਾਫ਼ ਲਈ SGPC ਦਾ ਵੱਡਾ ਕਦਮ, ਗੁਰੂ ਘਰਾਂ ’ਚ ਹੋਵੇਗੀ ਅਰਦਾਸ

Parvinder Singh JusticeSikh Community Prayer;ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ, ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਦੀ ਕਾਮਨਾ ਲਈ 28 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ ਕੀਤੇ ਜਾਣਗੇ। ਇਸ […]
ਲੇਖਕ : ਪ੍ਰਕਾਸ਼ਿਤ: 
ਪਰਵਿੰਦਰ ਸਿੰਘ ਦੇ ਇਨਸਾਫ਼ ਲਈ SGPC ਦਾ ਵੱਡਾ ਕਦਮ, ਗੁਰੂ ਘਰਾਂ ’ਚ ਹੋਵੇਗੀ ਅਰਦਾਸ

Parvinder Singh JusticeSikh Community Prayer;ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ, ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਦੀ ਕਾਮਨਾ ਲਈ 28 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ ਕੀਤੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਸਮੂਹ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਰਾਹੀਂ ਬਰਬਾਦ ਕੀਤਾ ਜਾ ਰਿਹਾ ਹੈ ਜੋ ਕੌਮ ਲਈ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਅੱਗੇ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣ, ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਅਤੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਦੇ ਮਾਰਗ ’ਤੇ ਚੱਲਦਿਆਂ ਸਿਹਤਮੰਦ, ਸੁਰੱਖਿਅਤ ਅਤੇ ਚੜ੍ਹਦੀ ਕਲਾ ਵਾਲਾ ਜੀਵਨ ਬਤੀਤ ਕਰਨ ਦੀ ਸਮਰੱਥਾ ਬਖ਼ਸ਼ਣ ਲਈ ਅਰਦਾਸ ਕੀਤੀ ਜਾਵੇਗੀ।

ਉਨ੍ਹਾਂ ਦੇਸ਼ ਵਿਦੇਸ਼ ਵਿੱਚ ਵਸਦੀ ਸਮੁੱਚੀ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ, ਨੌਜਵਾਨਾਂ ਦੀ ਸੰਭਾਲ ਅਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕਰਨ।

Read Latest News and Breaking News at Daily Post TV, Browse for more News

Ad
Ad

Punjab District News