Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ ’ਚ CBI ਦੀ ਛਾਪੇਮਾਰੀ ਜਾਰੀ, ਮਾਨਸਾ ਦੇ 2 ਮੈਡੀਕਲ ਸਟੋਰਾਂ ਦੇ ਗੋਦਾਮਾਂ ’ਚ ਰੇਡ....... ਸਕਾਰਪੀਓ ਕਾਰ ਸਵਾਰਾਂ ਵੱਲੋਂ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ......... ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਅੱਜ ਤੋਂ ਮੁੜ ਸ਼ੁਰੂ: 3 ਸਾਲਾਂ ਬਾਅਦ ਬਹਾਲ ਹੋਵੇਗੀ ਹਵਾਈ ਸੇਵਾ......... ਮੰਦਰ ’ਚ ਸ਼ਰਧਾਲੂ ਬਣ ਕੇ ਆਈ ਔਰਤ ਨੇ ਚੋਰੀ ਕੀਤੇ ਦੇਵੀ-ਦੇਵਤਿਆਂ ਦੇ ਗਹਿਣੇ......... ਬ੍ਰਾਜ਼ੀਲ ’ਚ ਰਾਸ਼ਟਰਪਤੀ ਚੋਣਾਂ ‘ਚ ਲੂਲਾ ਡਾ ਸਿਲਵਾ ਦੀ ਜਿੱਤ, ਚੌਥੀ ਵਾਰ ਬਣਨਗੇ ਰਾਸ਼ਟਰਪਤੀ......... ਡਿਊਟੀ ਦੌਰਾਨ ਸਕਿਉਰਿਟੀ ਗਾਰਡ ’ਤੇ ਡਿੱਗਿਆ 4 ਕੁਇੰਟਲ ਦਾ ਲੋਹੇ ਦਾ ਗੇਟ, ਹੋਈ ਮੌਤ

ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਅੱਜ ਤੋਂ ਦੋ ਦਿਨਾਂ ਦੌਰੇ ’ਤੇ

ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੀ ਟੀਮ 27 ਅਤੇ 28 ਅਕਤੂਬਰ ਨੂੰ ਪੰਜਾਬ ਦੇ ਦੌਰੇ ’ਤੇ ਆ ਰਹੀ ਹੈ। ਇਸ ਦੌਰਾਨ ਟੀਮ ਵੱਲੋਂ ਜ਼ਮੀਨੀ ਪੱਧਰ ’ਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਦੌਰੇ ਦੌਰਾਨ ਚੋਣ ਕਮਿਸ਼ਨ ਦੀ ਟੀਮ ਸਿਆਸੀ ਪਾਰਟੀਆਂ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਅੱਜ ਤੋਂ ਦੋ ਦਿਨਾਂ ਦੌਰੇ ’ਤੇ

ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੀ ਟੀਮ 27 ਅਤੇ 28 ਅਕਤੂਬਰ ਨੂੰ ਪੰਜਾਬ ਦੇ ਦੌਰੇ ’ਤੇ ਆ ਰਹੀ ਹੈ। ਇਸ ਦੌਰਾਨ ਟੀਮ ਵੱਲੋਂ ਜ਼ਮੀਨੀ ਪੱਧਰ ’ਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਦੌਰੇ ਦੌਰਾਨ ਚੋਣ ਕਮਿਸ਼ਨ ਦੀ ਟੀਮ ਸਿਆਸੀ ਪਾਰਟੀਆਂ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰੇਗੀ। ਇਨ੍ਹਾਂ ਮੀਟਿੰਗਾਂ ਵਿੱਚ ਸੁਰੱਖਿਆ ਪ੍ਰਬੰਧਾਂ, ਵੋਟਰ ਸੂਚੀਆਂ ਅਤੇ ਨਿਰਪੱਖ ਤੇ ਸੁਚਾਰੂ ਢੰਗ ਨਾਲ ਵੋਟਿੰਗ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਜਾਵੇਗੀ।

ਸਿਆਸੀ ਪਾਰਟੀਆਂ ਦੇ ਇਤਰਾਜ਼ਾਂ ਅਤੇ ਸੁਝਾਵਾਂ ’ਤੇ ਵੀ ਹੋਵੇਗੀ ਚਰਚਾ
ਚੋਣ ਕਮਿਸ਼ਨ ਦੇ ਇਸ ਦੌਰੇ ਨੂੰ ਸਿਰਫ਼ ਪ੍ਰਸ਼ਾਸਨਿਕ ਨਿਰੀਖਣ ਵਜੋਂ ਹੀ ਨਹੀਂ ਦੇਖਿਆ ਜਾ ਰਿਹਾ, ਸਗੋਂ ਇਸ ਨੂੰ ਸੂਬੇ ਵਿੱਚ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਮੌਕੇ ਵਜੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ), ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਹੋਰ ਸਿਆਸੀ ਧਿਰਾਂ ਵੱਲੋਂ ਉਠਾਏ ਗਏ ਇਤਰਾਜ਼ਾਂ ਅਤੇ ਦਿੱਤੇ ਗਏ ਸੁਝਾਵਾਂ ਦੀ ਵੀ ਸਮੀਖਿਆ ਕੀਤੀ ਜਾ ਸਕਦੀ ਹੈ।

ਚੋਣ ਪ੍ਰਬੰਧਾਂ ’ਤੇ ਰਹੇਗੀ ਨਜ਼ਰ
ਟੀਮ ਵੱਲੋਂ ਵੋਟਰ ਸੂਚੀਆਂ ਦੀ ਸਥਿਤੀ, ਸੁਰੱਖਿਆ ਪ੍ਰਬੰਧਾਂ ਅਤੇ ਪੋਲਿੰਗ ਨਾਲ ਸਬੰਧਤ ਤਿਆਰੀਆਂ ਦਾ ਮੁਲਾਂਕਣ ਕੀਤਾ ਜਾਵੇਗਾ। ਇਸ ਦੌਰੇ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਕਿਰਿਆ ਸਬੰਧੀ ਉਠਾਏ ਗਏ ਮੁੱਦਿਆਂ ’ਤੇ ਵੀ ਧਿਆਨ ਦਿੱਤਾ ਜਾਵੇਗਾ। ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦਾ ਇਹ ਦੌਰਾ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣਾ ਹਾਲੇ ਬਾਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News