ਤੀਜੇ ਟੀ-20 ਮੈਚ ’ਚ ਅੱਜ ਭਾਰਤ ਤੇ ਨਿਊਜ਼ੀਲੈਂਡ ਹੋਣਗੇ ਆਹਮੋ-ਸਾਹਮਣੇ
ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੁਕਾਬਲਾ ਅੱਜ ਮੰਗਲਵਾਰ ਨੂੰ ਵੈਲਿੰਗਟਨ ਵਿੱਚ ਖੇਡਿਆ ਜਾਵੇਗਾ। ਸ਼ੁਰੂਆਤੀ ਦੋਵੇਂ ਮੈਚ ਜਿੱਤ ਕੇ ਭਾਰਤੀ ਟੀਮ ਸੀਰੀਜ਼ ਵਿੱਚ 2-0 ਨਾਲ ਅੱਗੇ ਹੈ। ਭਾਰਤ ਦੀ ਕੋਸ਼ਿਸ਼ ਤੀਜਾ ਮੈਚ ਜਿੱਤ ਕੇ ਸੀਰੀਜ਼ ਆਪਣੇ ਨਾਂ ਕਰਨ ਦੀ ਹੋਵੇਗੀ, ਜਦਕਿ ਮੇਜ਼ਬਾਨ ਨਿਊਜ਼ੀਲੈਂਡ ਦੀ ਟੀਮ ਸੀਰੀਜ਼ ਵਿੱਚ ਵਾਪਸੀ ਕਰਨ ਦੇ ਇਰਾਦੇ ਨਾਲ ਮੈਦਾਨ ’ਚ ਉਤਰੇਗੀ। ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12:30 ਵਜੇ ਸ਼ੁਰੂ ਹੋਵੇਗਾ, ਜਦਕਿ ਟਾਸ ਦੁਪਹਿਰ 12 ਵਜੇ ਹੋਵੇਗਾ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਭਾਰਤ: ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਵੈਭਵ ਸੂਰਿਆਵੰਸ਼ੀ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਮਨ ਧੀਰ, ਨਿਤੀਸ਼ ਕੁਮਾਰ ਰੈੱਡੀ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ ਅਤੇ ਪ੍ਰਿੰਸ ਯਾਦਵ।
ਨਿਊਜ਼ੀਲੈਂਡ: ਫਿਨ ਐਲਨ, ਟਿਮ ਸਾਈਫਰਟ (ਵਿਕਟਕੀਪਰ), ਡੈਰਿਲ ਮਿਚੇਲ, ਗਲੇਨ ਫਿਲਿਪਸ, ਬੇਵਨ ਜੈਕਬਜ਼, ਮਾਈਕਲ ਬ੍ਰੇਸਵੈੱਲ, ਮਿਚੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਕਾਇਲ ਜੈਮੀਸਨ, ਐਡਮ ਮਿਲਨ ਅਤੇ ਜੈਕਬ ਡਫੀ।