ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ BEL ਦੇ ਵਫ਼ਦ ਨੇ FLC ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ, ਡਾਇਰੈਕਟਰ ਜਨਰਲਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਸਟੇਟ ਪੁਲਿਸ ਨੋਡਲ ਅਫ਼ਸਰ ਅਤੇ ਵੱਖ-ਵੱਖ ਕੇਂਦਰੀ ਤੇ ਸੂਬਾਈ ਲਾਗੂਕਰਨ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਸੇ ਦਿਨ ‘ਫਸਟ ਲੈਵਲ ਚੈਕਿੰਗ’ (ਐਫਐਲਸੀ) ਵਰਕਸ਼ਾਪ ਵੀ ਕਰਵਾਈ ਗਈ, ਜਿਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ BEL ਦੇ ਵਫ਼ਦ ਨੇ FLC ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ, ਡਾਇਰੈਕਟਰ ਜਨਰਲਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਸਟੇਟ ਪੁਲਿਸ ਨੋਡਲ ਅਫ਼ਸਰ ਅਤੇ ਵੱਖ-ਵੱਖ ਕੇਂਦਰੀ ਤੇ ਸੂਬਾਈ ਲਾਗੂਕਰਨ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ।

ਇਸੇ ਦਿਨ ‘ਫਸਟ ਲੈਵਲ ਚੈਕਿੰਗ’ (ਐਫਐਲਸੀ) ਵਰਕਸ਼ਾਪ ਵੀ ਕਰਵਾਈ ਗਈ, ਜਿਸ ਦਾ ਉਦੇਸ਼ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀਜ਼ ਦੀ ‘ਫਸਟ ਲੈਵਲ ਚੈਕਿੰਗ’ ਨਾਲ ਸਬੰਧਤ ਤਕਨੀਕੀ ਅਤੇ ਪ੍ਰਸ਼ਾਸਕੀ ਅਮਲਾਂ ਬਾਰੇ ਸਿਖਲਾਈ ਵੀ ਦਿੱਤੀ ਗਈ। ਸੀਈਓ, ਪੰਜਾਬ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਐਫ.ਐਲ.ਸੀ. ਦੀ ਮੁਕੰਮਲ ਪ੍ਰਕਿਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਦੀ ਸਖ਼ਤ ਨਿਗਰਾਨੀ ਹੇਠ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ।

ਇਸ ਦੌਰਾਨ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਮਾਹਰ ਇੰਜੀਨੀਅਰਾਂ ਵਲੋਂ ਅਮਲੀ ਸਿਖਲਾਈ ਵੀ ਦਿੱਤੀ ਗਈ, ਜਿਸ ਤੋਂ ਬਾਅਦ ਇੱਕ ਮੁਲਾਂਕਣ ਅਤੇ ਸ਼ੰਕਿਆਂ ਨੂੰ ਦੂਰ ਕਰਨ ਸਬੰਧੀ ਸੈਸ਼ਨ ਵੀ ਕਰਵਾਇਆ ਗਿਆ। ਵਰਕਸ਼ਾਪ ਵਿੱਚ ਜ਼ਿਲ੍ਹਾ ਚੋਣ ਅਫ਼ਸਰਾਂ, ਵਧੀਕ ਜ਼ਿਲ੍ਹਾ ਚੋਣ ਅਫ਼ਸਰਾਂ, ਐਫ.ਐਲ.ਸੀ. ਦੇ ਨੋਡਲ ਅਫ਼ਸਰਾਂ, ਮਾਸਟਰ ਟ੍ਰੇਨਰਾਂ, ਬੀ.ਈ.ਐਲ. ਮਾਹਿਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੇ ਭਾਗ ਲਿਆ।

ਇਸ ਦੌਰਾਨ ਐਫ.ਐਲ.ਸੀ ਪ੍ਰਕਿਰਿਆ ਨੂੰ ਨਿਰਧਾਰਤ ਪ੍ਰੋਟੋਕੋਲ, ਪਾਰਦਰਸ਼ਤਾ ਅਤੇ ਪੂਰੀ ਸਾਵਧਾਨੀ ਨਾਲ ਨੇਪਰੇ ਚਾੜ੍ਹਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਐਫ.ਐਲ.ਸੀ. ਵਰਕਸ਼ਾਪ ਤੋਂ ਬਾਅਦ, ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੋਣਾਂ ਸਾਰੀਆਂ ਏਜੰਸੀਆਂ ਦੀ ਸ਼ਮੂਲੀਅਤ ਨਾਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ।

Read Latest News and Breaking News at Daily Post TV, Browse for more News

Ad
Ad

Punjab District News