ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ 13ਵੇਂ ਸੈਸ਼ਨ ਦੇ ਆਖਰੀ ਦਿਨ ਸਰਬਸੰਮਤੀ ਨਾਲ 8 ਮਤੇ ਪਾਸ ਕੀਤੇ ਗਏ। ਪਾਸ ਕੀਤੇ ਗਏ ਮਤਿਆਂ ਵਿੱਚ ਸਦਨ ‘ਚ ਵੱਖ-ਵੱਖ ਪਾਰਟੀਆਂ ਦੀ ਗਿਣਤੀ ਦੇ ਅਨੁਪਾਤ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਲਈ ਦੋ ਮੈਂਬਰ ਨਾਮਜ਼ਦ ਕਰਨ ਲਈ ਅਧਿਕਾਰਤ ਕਰਨਾ; […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ 13ਵੇਂ ਸੈਸ਼ਨ ਦੇ ਆਖਰੀ ਦਿਨ ਸਰਬਸੰਮਤੀ ਨਾਲ 8 ਮਤੇ ਪਾਸ ਕੀਤੇ ਗਏ। ਪਾਸ ਕੀਤੇ ਗਏ ਮਤਿਆਂ ਵਿੱਚ ਸਦਨ ‘ਚ ਵੱਖ-ਵੱਖ ਪਾਰਟੀਆਂ ਦੀ ਗਿਣਤੀ ਦੇ ਅਨੁਪਾਤ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਲਈ ਦੋ ਮੈਂਬਰ ਨਾਮਜ਼ਦ ਕਰਨ ਲਈ ਅਧਿਕਾਰਤ ਕਰਨਾ; ਯਮੁਨਾ ਦੇ ਪਾਣੀਆਂ ਵਿੱਚ ਪੰਜਾਬ ਦਾ ਹੱਕੀ ਅਤੇ ਬਰਾਬਰ ਹਿੱਸਾ; ਰੋਪੜ, ਹਰੀਕੇ ਅਤੇ ਫ਼ਿਰੋਜ਼ਪੁਰ ਵਿਖੇ ਸਿੰਚਾਈ ਹੈੱਡਵਰਕਸ ਦਾ ਪ੍ਰਬੰਧਨ, ਰੱਖ-ਰਖਾਅ ਅਤੇ ਸੰਚਾਲਨ ਪੰਜਾਬ ਅਧੀਨ ਰੱਖਣਾ; ਡੈਮ ਸੁਰੱਖਿਆ ਐਕਟ, 2021 ਨੂੰ ਰੱਦ ਕਰਨਾ; ਰਾਜਸਥਾਨ ਨੂੰ ਦਿੱਤੇ ਜਾਂਦੇ ਸਤਲੁਜ, ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੀ ਕੀਮਤ/ਰਾਇਲਟੀ; ਕੇਂਦਰ ਸਰਕਾਰ ਨੂੰ ਉਝ ਬਹੁ-ਮੰਤਵੀ ਪ੍ਰੋਜੈਕਟ ਨੂੰ ਲਾਗੂ ਕਰਨ ਅਤੇ ਮਾਧੋਪੁਰ ਹੈੱਡਵਰਕਸ ਤੋਂ ਅੱਗੇ ਪਾਕਿਸਤਾਨ ਵੱਲ ਵਹਿ ਰਹੇ ਰਾਵੀ ਦਰਿਆ ਦੇ ਪਾਣੀ ਨੂੰ ਰੋਕਣ ਲਈ ਇਸ ਦੇ ਪਾਣੀ ਨੂੰ ਰਣਜੀਤ ਸਾਗਰ ਡੈਮ ਵੱਲ ਮੋੜਨ ਦੀ ਬੇਨਤੀ ਕਰਨਾ; ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਜਾਰੀ ਰੱਖਣਾ ਅਤੇ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕਰਨਾ ਸ਼ਾਮਿਲ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਸ਼ਲਾਘਾ ਕਰਨ ਵਾਲਾ ਮਤਾ ਪੇਸ਼ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਸਬੰਧੀ ਮਤਾ ਪੇਸ਼ ਕੀਤਾ। , ਜਦਕਿ ਦਰਿਆਈ ਪਾਣੀਆਂ ਨਾਲ ਸਬੰਧਤ ਮਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤੇ ਗਏ।

Read Latest News and Breaking News at Daily Post TV, Browse for more News

Ad
Ad

Punjab District News