ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਕਾਰਜ ਅਫ਼ਸਰ (ਓਐਸਡੀ) ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਸੀਬੀਆਈ ਵੱਲੋਂ ਮੰਗਲਵਾਰ ਨੂੰ ਸਾਢੇ ਚਾਰ ਘੰਟੇ ਕੀਤੀ ਗਈ ਪੁੱਛਗਿੱਛ, ਜਿਸ ਦੌਰਾਨ ਉਨ੍ਹਾਂ ਤੋਂ ਲਗਭਗ 100 ਸਵਾਲ ਪੁੱਛੇ ਗਏ, ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਤਫ਼ਤੀਸ਼ੀ ਏਜੰਸੀਆਂ ‘ਤੇ ਪਾਏ ਜਾ ਰਹੇ ਰਾਜਨੀਤਿਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ
  • ਚੋਣਾਂ ਨੇੜੇ ਆਉਂਦੇ ਹੀ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ: ਰਾਜਬੀਰ ਸਿੰਘ ਘੁੰਮਣ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਦਫ਼ਤਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ: ਰਾਜਬੀਰ ਸਿੰਘ ਘੁੰਮਣ
  • ਏਜੰਸੀਆਂ ਨਾਲ ਸਹਿਯੋਗ ਜਾਰੀ ਰੱਖਾਂਗਾ, 31 ਅਕਤੂਬਰ ਨੂੰ ਦੁਬਾਰਾ ਪੇਸ਼ ਹੋਵਾਂਗਾ: ਰਾਜਬੀਰ ਸਿੰਘ ਘੁੰਮਣ
  • ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਹਰ ਮੁੱਦੇ ਵਿੱਚ ਮੇਰਾ ਨਾਮ ਘਸੀਟਣ ਦੀ ਕੋਸ਼ਿਸ਼ ਕਰਦੇ ਹਨ, ਪਰ ਲੋਕ ਜਾਣਦੇ ਹਨ ਕਿ ਕਿਹਦਾ ਨਾਮ ਨਸ਼ਿਆਂ ਨਾਲ ਜੁੜਿਆ ਹੋਇਆ ਹੈ: ਰਾਜਬੀਰ ਸਿੰਘ ਘੁੰਮਣ
  • ਬਿਕਰਮ ਸਿੰਘ ਮਜੀਠੀਆ ਸਪੱਸ਼ਟ ਕਰਨ ਕਿ ਉਹ ਅਮਰੀਕਾ ਕਿਉਂ ਭੱਜੇ ਅਤੇ ਕਿੱਥੇ ਰਹੇ, ਮੈਂ ਉਸ ਘਰ ਦੇ ਵੇਰਵੇ ਵੀ ਨਸ਼ਰ ਕਰਨ ਲਈ ਤਿਆਰ ਹਾਂ: ਰਾਜਬੀਰ ਸਿੰਘ ਘੁੰਮਣ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਕਾਰਜ ਅਫ਼ਸਰ (ਓਐਸਡੀ) ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਸੀਬੀਆਈ ਵੱਲੋਂ ਮੰਗਲਵਾਰ ਨੂੰ ਸਾਢੇ ਚਾਰ ਘੰਟੇ ਕੀਤੀ ਗਈ ਪੁੱਛਗਿੱਛ, ਜਿਸ ਦੌਰਾਨ ਉਨ੍ਹਾਂ ਤੋਂ ਲਗਭਗ 100 ਸਵਾਲ ਪੁੱਛੇ ਗਏ, ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਤਫ਼ਤੀਸ਼ੀ ਏਜੰਸੀਆਂ ‘ਤੇ ਪਾਏ ਜਾ ਰਹੇ ਰਾਜਨੀਤਿਕ ਦਬਾਅ ਨੂੰ ਦਰਸਾਉਂਦੀ ਹੈ।

ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਜ਼ਿਆਦਾਤਰ ਸਵਾਲ ਪਹਿਲਾਂ ਪੁੱਛੇ ਗਏ ਸਵਾਲਾਂ ਦਾ ਹੀ ਦੁਹਰਾਓ ਸਨ। ਉਨ੍ਹਾਂ ਚੋਣਾਂ ਨੇੜੇ ਆਉਂਦੇ ਹੀ ਇਸ ਤਫ਼ਤੀਸ਼ੀ ਕਾਰਵਾਈ ਦੇ ਸਮੇਂ ‘ਤੇ ਸਵਾਲ ਚੁੱਕੇ ਅਤੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਦਫ਼ਤਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਦੇ ਵੀ ਸਫ਼ਲ ਨਹੀਂ ਹੋਣਗੀਆਂ।

ਪੁੱਛਗਿੱਛ ਤੋਂ ਵਾਪਸ ਪਰਤਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਤਫ਼ਤੀਸ਼ੀ ਏਜੰਸੀਆਂ ਦੀ ਸਥਾਪਨਾ ਸੰਵਿਧਾਨ ਦੀ ਰਾਖੀ ਲਈ ਕੀਤੀ ਗਈ ਸੀ, ਪਰ ਅੱਜ ਉਨ੍ਹਾਂ ਦਾ ਮਕਸਦ ਬਦਲਿਆ ਹੋਇਆ ਪ੍ਰਤੀਤ ਹੁੰਦਾ ਹੈ। ਉਨ੍ਹਾਂ ਕਿਹਾ, “ਤਫ਼ਤੀਸ਼ੀ ਏਜੰਸੀਆਂ ਸੰਵਿਧਾਨ ਦੀ ਸੁਰੱਖਿਆ ਲਈ ਬਣਾਈਆਂ ਗਈਆਂ ਸਨ, ਪਰ ਅੱਜ ਉਨ੍ਹਾਂ ਦਾ ਮਕਸਦ ਬਦਲਦਾ ਜਾਪਦਾ ਹੈ। ਮੇਰੇ ਜ਼ਰੀਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਦਫ਼ਤਰ ਨੂੰ ਬਦਨਾਮ ਕਰਨਾ ਹੀ ਨਿਸ਼ਾਨਾ ਹੈ, ਪਰ ਇਹ ਸਫ਼ਲ ਨਹੀਂ ਹੋਵੇਗਾ।”

ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਇਸ ਲੰਬੀ ਪੁੱਛਗਿੱਛ ਦੇ ਮਕਸਦ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜ਼ਿਆਦਾਤਰ ਸਵਾਲ ਪਹਿਲਾਂ ਦੀਆਂ ਮੁਲਾਕਾਤਾਂ ਦੌਰਾਨ ਪੁੱਛੇ ਜਾ ਚੁੱਕੇ ਸਨ। ਉਨ੍ਹਾਂ ਇਹ ਮੰਨਦਿਆਂ ਕਿ ਅਫ਼ਸਰ ਆਪਣੀ ਡਿਊਟੀ ਨਿਭਾ ਰਹੇ ਹਨ, ਸਵਾਲ ਕੀਤਾ ਕਿ ਅਫ਼ਸਰਾਂ ਅਤੇ ਤਫ਼ਤੀਸ਼ੀ ਏਜੰਸੀਆਂ ‘ਤੇ ਦਬਾਅ ਕੌਣ ਪਾ ਰਿਹਾ ਹੈ?

ਪੱਛਮੀ ਬੰਗਾਲ ਦੀ ਮਿਸਾਲ ਦਿੰਦਿਆਂ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਵਿੱਚ ਵੀ ਉਹੀ ਪੈਟਰਨ ਅਪਣਾਇਆ ਜਾ ਰਿਹਾ ਹੈ। ਰਾਜਬੀਰ ਸਿੰਘ ਘੁੰਮਣ ਨੇ ਸਵਾਲ ਕੀਤਾ ਕਿ ਜੇਕਰ ਕੋਈ ਗੜਬੜੀ ਦਾ ਸਬੂਤ ਸੀ ਤਾਂ ਸੀਬੀਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਚਾਰ ਸਾਲਾਂ ਤੱਕ ਨਿਸ਼ਕ੍ਰਿਆ ਕਿਉਂ ਰਹੇ, ਅਤੇ ਚੋਣਾਂ ਨੇੜੇ ਆਉਂਦੇ ਹੀ ਕਾਰਵਾਈ ਤੇਜ਼ ਕਿਉਂ ਹੋ ਰਹੀ ਹੈ?

ਸਰਕਾਰੀ ਦਫ਼ਤਰਾਂ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਛਾਪਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਦੇ ਓ.ਐਸ.ਡੀ. ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਣ ਦੇ ਸਿਆਸੀ ਮਕਸਦ ਨਾਲ ਫਾਈਲਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ।

ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਨਿਸ਼ਾਨਾ ਸਾਧਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਬਾਰ-ਬਾਰ ਉਨ੍ਹਾਂ ਦਾ ਨਾਮ ਨਸ਼ਿਆਂ, ਮਾਈਨਿੰਗ ਅਤੇ ਹੋਰ ਮਾਮਲਿਆਂ ਨਾਲ ਸਬੰਧਤ ਵਿਵਾਦਾਂ ਵਿੱਚ ਘਸੀਟਣ ਦੀ ਕੋਸ਼ਿਸ਼ ਕਰਦੇ ਹਨ, ਪਰ ਉਹ ਸਫ਼ਲ ਨਹੀਂ ਹੋਣਗੇ। ਉਨ੍ਹਾਂ ਦਾਅਵਾ ਕੀਤਾ, “ਲੋਕ ਪਹਿਲਾਂ ਹੀ ਜਾਣਦੇ ਹਨ ਕਿ ਨਸ਼ਿਆਂ ਦੇ ਮੁੱਦੇ ਨਾਲ ਕਿਸ ਦਾ ਨਾਮ ਜੁੜਿਆ ਹੋਇਆ ਸੀ ਅਤੇ ਬਿਕਰਮ ਸਿੰਘ ਮਜੀਠੀਆ ਇਸ ਛਵੀ ਤੋਂ ਖਹਿੜਾ ਨਹੀਂ ਛੁਡਾ ਸਕਣਗੇ।”

ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਨਾਮ ਬਿਨਾਂ ਵਜ੍ਹਾ ਦੇ ਮਾਮਲਿਆਂ ਨਾਲ ਜੋੜਨ ਦੀਆਂ ਵਾਰ-ਵਾਰ ਕੀਤੀਆਂ ਕੋਸ਼ਿਸ਼ਾਂ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ।

ਬਿਕਰਮ ਸਿੰਘ ਮਜੀਠੀਆ ਨੂੰ ਤਿੱਖਾ ਜਵਾਬ ਦਿੰਦਿਆਂ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਅਕਾਲੀ ਆਗੂ ਨੂੰ ਅਮਰੀਕਾ ਵਿੱਚ ਉਨ੍ਹਾਂ ਦੇ ਠਹਿਰਨ ਬਾਰੇ ਸਵਾਲਾਂ ਦੇ ਜਵਾਬ ਦੇਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ, “ਕੀ ਕਿਸੇ ਨੇ ਮਜੀਠੀਆ ਤੋਂ ਪੁੱਛਿਆ ਕਿ ਉਹ ਅਮਰੀਕਾ ਕਿਉਂ ਭੱਜੇ ਸਨ ਅਤੇ ਉੱਥੇ ਕਿੱਥੇ ਰਹੇ? ਜੇਕਰ ਉਹ ਜਵਾਬ ਨਹੀਂ ਦਿੰਦੇ ਤਾਂ ਮੈਂ ਉਸ ਘਰ ਦੇ ਵੇਰਵੇ ਵੀ ਸਾਂਝੇ ਕਰਾਂਗਾ ਜਿੱਥੇ ਉਹ ਰਹਿੰਦੇ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਤੀ ਆਪਣੀ ਵਫ਼ਾਦਾਰੀ ਦੁਹਰਾਉਂਦਿਆਂ, ਓਐਸਡੀ ਨੇ ਮੁੱਖ ਮੰਤਰੀ ਨੂੰ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਇਮਾਨਦਾਰ ਮੁੱਖ ਮੰਤਰੀਆਂ ਵਿੱਚੋਂ ਇੱਕ ਦੱਸਿਆ ਅਤੇ ਦਾਅਵਾ ਕੀਤਾ ਕਿ ਸੀ.ਐਮ. ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਦਫ਼ਤਰ ਦਾ ਅਕਸ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਅਸਫ਼ਲ ਰਹਿਣਗੀਆਂ।

ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਸੱਦਿਆ ਜਾਵੇਗਾ, ਉਹ ਤਫ਼ਤੀਸ਼ੀ ਏਜੰਸੀਆਂ ਨਾਲ ਸਹਿਯੋਗ ਕਰਦੇ ਰਹਿਣਗੇ ਅਤੇ ਉਨ੍ਹਾਂ ਪੁਸ਼ਟੀ ਕੀਤੀ ਕਿ ਉਹ ਤੈਅ ਪ੍ਰੋਗਰਾਮ ਅਨੁਸਾਰ 31 ਅਕਤੂਬਰ ਨੂੰ ਸੀਬੀਆਈ ਅੱਗੇ ਮੁੜ ਪੇਸ਼ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News