ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਮਾਨਸਾ ’ਚ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਲਾਸ਼ ਲੈ ਕੇ ਧਰਨੇ ਵੱਲ ਜਾ ਰਹੇ ਪਰਿਵਾਰ ਤੇ ਪੁਲਿਸ ਵਿਚਾਲੇ ਝੜਪ

ਮਾਨਸਾ: ਮਾਨਸਾ ਵਿੱਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਲਾਸ਼ ਲੈ ਕੇ ਮਾਨਸਾ ਦੇ ਤ੍ਰਿਕੋਣੀ ਚੌਕ ਵਿੱਚ ਨਸ਼ਿਆਂ ਵਿਰੁੱਧ ਸਰਗਰਮ ਪਰਵਿੰਦਰ ਝੋਟਾ ਦੇ ਹੱਕ ਵਿੱਚ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਵੱਲ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਰਸਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਾਨਸਾ ’ਚ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਲਾਸ਼ ਲੈ ਕੇ ਧਰਨੇ ਵੱਲ ਜਾ ਰਹੇ ਪਰਿਵਾਰ ਤੇ ਪੁਲਿਸ ਵਿਚਾਲੇ ਝੜਪ
  • ਪੁਲਿਸ ਨੇ ਲਾਸ਼ ਕਬਜ਼ੇ ’ਚ ਲਈ
  • ਕਈ ਪ੍ਰਦਰਸ਼ਨਕਾਰੀ ਹਿਰਾਸਤ ’ਚ ਲਏ
  • ਪਰਿਵਾਰ ਨੇ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੱਕ ਧਰਨਾ ਜਾਰੀ ਰੱਖਣ ਦਾ ਕੀਤਾ ਐਲਾਨ

ਮਾਨਸਾ: ਮਾਨਸਾ ਵਿੱਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਲਾਸ਼ ਲੈ ਕੇ ਮਾਨਸਾ ਦੇ ਤ੍ਰਿਕੋਣੀ ਚੌਕ ਵਿੱਚ ਨਸ਼ਿਆਂ ਵਿਰੁੱਧ ਸਰਗਰਮ ਪਰਵਿੰਦਰ ਝੋਟਾ ਦੇ ਹੱਕ ਵਿੱਚ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਵੱਲ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਰਸਤੇ ਵਿੱਚ ਗੱਡੀਆਂ ਅਤੇ ਟਰੱਕ ਖੜ੍ਹੇ ਕਰਕੇ ਉਨ੍ਹਾਂ ਨੂੰ ਰੋਕ ਲਿਆ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਝੜਪ ਹੋ ਗਈ। ਟਕਰਾਅ ਦੌਰਾਨ ਪੁਲਿਸ ਨੇ ਲਾਸ਼ ਆਪਣੇ ਕਬਜ਼ੇ ਵਿੱਚ ਲੈ ਲਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਉਥੋਂ ਖਦੇੜ ਦਿੱਤਾ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਮੌਕੇ ’ਤੇ ਪੁਲਿਸ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਧੂਹ ਕੇ ਲਿਜਾਂਦੇ ਹੋਏ ਵੀ ਦੇਖਿਆ ਗਿਆ।

ਪਿੰਡ ਭੰਮੇ ਕਲਾਂ ਵਿੱਚ ਮਿਲੀ ਸੀ ਲਾਸ਼
ਮੰਗਲਵਾਰ ਨੂੰ ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ 35 ਸਾਲਾ ਦਲਜੀਤ ਸਿੰਘ ਦੀ ਲਾਸ਼ ਮਿਲੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪਰਿਵਾਰ ਨੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

ਐੱਸਐੱਸਪੀ ਨੇ ਕਿਹਾ—ਜਾਂਚ ਸ਼ੁਰੂ, ਇੱਕ ਵਿਅਕਤੀ ਰਾਊਂਡਅੱਪ
ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਨੌਜਵਾਨ ਦੀ ਹੱਤਿਆ ਹੋਈ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਮੁਤਾਬਕ ਇੱਕ ਵਿਅਕਤੀ ਨੂੰ ਰਾਊਂਡਅੱਪ ਕੀਤਾ ਗਿਆ ਹੈ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਐੱਸਐੱਸਪੀ ਨੇ ਕਿਹਾ ਕਿ ਮਾਮਲੇ ਨੂੰ ਜਲਦੀ ਸੁਲਝਾ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News