ਪਰਮਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ 28 ਅਕਤੂਬਰ ਨੂੰ ਦੇਸ਼-ਵਿਦੇਸ਼ ਦੇ ਗੁਰਦੁਆਰਿਆਂ ਵਿੱਚ ਹੋਵੇਗੀ ਅਰਦਾਸ
ਮਾਨਸਾ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦ ਹੋਏ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਦੇਸ਼-ਵਿਦੇਸ਼ ਦੇ ਗੁਰਦੁਆਰਾ ਸਾਹਿਬਾਨ ਵਿੱਚ ਅਰਦਾਸ ਕੀਤੀ ਜਾਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੇ ਗੁਰੂ ਖਾਲਸਾ ਪੰਥ ਨੂੰ ਇਸ ਸਬੰਧੀ ਅਪੀਲ ਕੀਤੀ ਹੈ। […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਮਾਨਸਾ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦ ਹੋਏ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਦੇਸ਼-ਵਿਦੇਸ਼ ਦੇ ਗੁਰਦੁਆਰਾ ਸਾਹਿਬਾਨ ਵਿੱਚ ਅਰਦਾਸ ਕੀਤੀ ਜਾਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੇ ਗੁਰੂ ਖਾਲਸਾ ਪੰਥ ਨੂੰ ਇਸ ਸਬੰਧੀ ਅਪੀਲ ਕੀਤੀ ਹੈ।
ਜਥੇਦਾਰ ਨੇ ਕਿਹਾ ਕਿ 28 ਅਕਤੂਬਰ ਨੂੰ ਸੰਗਤਾਂ ਗੁਰਦੁਆਰਾ ਸਾਹਿਬਾਨ ਵਿੱਚ ਇਕੱਠੀਆਂ ਹੋ ਕੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਅਤੇ ਪੰਜਾਬ ਦੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕਰਨ।
ਉਨ੍ਹਾਂ ਸਮੁੱਚੇ ਗੁਰੂ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ ਇਸ ਮੌਕੇ ਵੱਧ ਤੋਂ ਵੱਧ ਸੰਗਤਾਂ ਗੁਰਦੁਆਰਾ ਸਾਹਿਬਾਨ ਵਿੱਚ ਸ਼ਮੂਲੀਅਤ ਕਰਕੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਅਤੇ ਬਿਹਤਰ ਭਵਿੱਖ ਲਈ ਅਰਦਾਸ ਵਿੱਚ ਹਿੱਸਾ ਲੈਣ।