ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਚੰਡੀਗੜ੍ਹ ’ਚ ਰੈਪਿਡੋ ਨੂੰ ਵੱਡੀ ਰਾਹਤ, STA ਨੇ ਬਹਾਲ ਕੀਤਾ ਲਾਇਸੈਂਸ

ਚੰਡੀਗੜ੍ਹ: ਚੰਡੀਗੜ੍ਹ ਸਟੇਟ ਟਰਾਂਸਪੋਰਟ ਅਥਾਰਟੀ (STA) ਨੇ ਰੈਪਿਡੋ ਨੂੰ ਵੱਡੀ ਰਾਹਤ ਦਿੰਦਿਆਂ ਕੰਪਨੀ ਦਾ ਲਾਇਸੈਂਸ ਬਹਾਲ ਕਰ ਦਿੱਤਾ ਹੈ। ਅਥਾਰਟੀ ਨੇ ਸਤੰਬਰ ਮਹੀਨੇ ਵਿੱਚ ਨਿਯਮਾਂ ਦੀ ਉਲੰਘਣਾ ਦਾ ਹਵਾਲਾ ਦਿੰਦਿਆਂ ਰੈਪਿਡੋ ਦਾ ਲਾਇਸੈਂਸ 6 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਸੀ। ਕੰਪਨੀ ’ਤੇ ਲੱਗੇ ਸਨ ਕਈ ਦੋਸ਼ਅਥਾਰਟੀ ਨੇ ਰੈਪਿਡੋ ’ਤੇ ਪ੍ਰਸ਼ਾਸਨ ਵੱਲੋਂ ਤੈਅ ਕੀਤੇ ਕਿਰਾਇਆ ਨਿਯਮਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੰਡੀਗੜ੍ਹ ’ਚ ਰੈਪਿਡੋ ਨੂੰ ਵੱਡੀ ਰਾਹਤ, STA ਨੇ ਬਹਾਲ ਕੀਤਾ ਲਾਇਸੈਂਸ
  • ਸਤੰਬਰ ਵਿੱਚ 6 ਮਹੀਨਿਆਂ ਲਈ ਕੀਤਾ ਗਿਆ ਸੀ ਮੁਅੱਤਲ

ਚੰਡੀਗੜ੍ਹ: ਚੰਡੀਗੜ੍ਹ ਸਟੇਟ ਟਰਾਂਸਪੋਰਟ ਅਥਾਰਟੀ (STA) ਨੇ ਰੈਪਿਡੋ ਨੂੰ ਵੱਡੀ ਰਾਹਤ ਦਿੰਦਿਆਂ ਕੰਪਨੀ ਦਾ ਲਾਇਸੈਂਸ ਬਹਾਲ ਕਰ ਦਿੱਤਾ ਹੈ। ਅਥਾਰਟੀ ਨੇ ਸਤੰਬਰ ਮਹੀਨੇ ਵਿੱਚ ਨਿਯਮਾਂ ਦੀ ਉਲੰਘਣਾ ਦਾ ਹਵਾਲਾ ਦਿੰਦਿਆਂ ਰੈਪਿਡੋ ਦਾ ਲਾਇਸੈਂਸ 6 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਸੀ।

ਕੰਪਨੀ ’ਤੇ ਲੱਗੇ ਸਨ ਕਈ ਦੋਸ਼
ਅਥਾਰਟੀ ਨੇ ਰੈਪਿਡੋ ’ਤੇ ਪ੍ਰਸ਼ਾਸਨ ਵੱਲੋਂ ਤੈਅ ਕੀਤੇ ਕਿਰਾਇਆ ਨਿਯਮਾਂ ਦੀ ਪਾਲਣਾ ਨਾ ਕਰਨ, ਨਿਰਧਾਰਤ ਦਰਾਂ ਤੋਂ ਵੱਧ ਕਿਰਾਇਆ ਵਸੂਲਣ, ਰਜਿਸਟਰਡ ਦਫ਼ਤਰ ਬੰਦ ਮਿਲਣ ਅਤੇ ਕਮਰਸ਼ੀਅਲ ਪਰਮਿਟ ਤੋਂ ਬਿਨਾਂ ਵਾਹਨਾਂ ਦੀ ਵਰਤੋਂ ਕਰਨ ਵਰਗੇ ਦੋਸ਼ ਲਗਾਏ ਸਨ। ਇਸ ਤੋਂ ਇਲਾਵਾ ਕੰਪਨੀ ’ਤੇ ਡਰਾਈਵਰਾਂ ਨੂੰ ਸਿਹਤ ਬੀਮਾ, ਟਰਮ ਇੰਸ਼ੋਰੈਂਸ ਅਤੇ ਲੋੜੀਂਦੀ ਸਿਖਲਾਈ ਮੁਹੱਈਆ ਨਾ ਕਰਵਾਉਣ ਦੇ ਵੀ ਦੋਸ਼ ਸਨ।

ਸਸਪੈਂਸ਼ਨ ਖ਼ਿਲਾਫ਼ ਕੀਤੀ ਸੀ ਅਪੀਲ
ਲਾਇਸੈਂਸ ਮੁਅੱਤਲ ਕਰਨ ਦੇ ਹੁਕਮ ਖ਼ਿਲਾਫ਼ ਰੈਪਿਡੋ ਨੇ ਸਕੱਤਰ ਟਰਾਂਸਪੋਰਟ ਅਤੇ ਅਪੀਲੀ ਅਥਾਰਟੀ ਕੋਲ ਅਪੀਲ ਦਾਇਰ ਕੀਤੀ ਸੀ। ਕੰਪਨੀ ਨੇ ਦਲੀਲ ਦਿੱਤੀ ਸੀ ਕਿ 6 ਮਹੀਨਿਆਂ ਲਈ ਲਾਇਸੈਂਸ ਮੁਅੱਤਲ ਕਰਨਾ ਬਹੁਤ ਸਖ਼ਤ ਕਾਰਵਾਈ ਹੈ। ਰੈਪਿਡੋ ਮੁਤਾਬਕ, ਇਸ ਫ਼ੈਸਲੇ ਨਾਲ ਕੰਪਨੀ ਨਾਲ ਜੁੜੇ ਕਰੀਬ 30 ਹਜ਼ਾਰ ਡਰਾਈਵਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਸਕਦੀ ਹੈ। ਹੁਣ ਲਾਇਸੈਂਸ ਬਹਾਲ ਹੋਣ ਨਾਲ ਕੰਪਨੀ ਨੂੰ ਰਾਹਤ ਮਿਲੀ ਹੈ।

Read Latest News and Breaking News at Daily Post TV, Browse for more News

Ad
Ad

Punjab District News