ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਫੇਰ ਬਦਲਿਆ ਸਮਾਂ......ਮੋਗਾ ਡਬਲ ਮਰਡਰ: ਦੋ ਭਰਾਵਾਂ ਦੇ ਕਤਲ ਦੀ ਸਾਜ਼ਿਸ਼ ਵਿੱਚ 6 ਔਰਤਾਂ ਦੀ ਭੂਮਿਕਾ, ਹੁਣ ਤੱਕ 10 ਗ੍ਰਿਫ਼ਤਾਰ......ਮਾਨਸਾ ’ਚ ਨੌਜਵਾਨ ਦੀ ਮੌਤ ਮਾਮਲਾ: ਇਨਸਾਫ਼ ਮਿਲਣ ਤੱਕ ਸਸਕਾਰ ਨਹੀਂ ਕਰਾਂਗੇ: ਪਤਨੀ ਤੇ ਭੈਣ.....ਪੰਜਾਬ ’ਚ ਪਰਾਲੀ ਸਾੜਨ ਦੇ 684 ਮਾਮਲੇ, ਤਰਨ ਤਾਰਨ ਤੇ ਅੰਮ੍ਰਿਤਸਰ ਸਭ ਤੋਂ ਅੱਗੇ......ਪੰਜਾਬ ’ਚ ਮੁੜ ਬਦਲੇਗਾ ਮੌਸਮ, ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ......ਦਿੱਲੀ ’ਚ ਸ਼ਰਾਬ ਦੀ ਆਨਲਾਈਨ ਬੁਕਿੰਗ ਸ਼ੁਰੂ, 208 ਸਰਕਾਰੀ ਠੇਕਿਆਂ ’ਤੇ ਮਿਲੇਗੀ ਸਹੂਲਤ......ਟੋਲ ਪਲਾਜ਼ਿਆਂ ਦੇ ਨੇੜੇ ਰਹਿਣ ਵਾਲਿਆਂ ਲਈ ਵੱਡੀ ਰਾਹਤ, 1 ਨਵੰਬਰ ਤੋਂ ਮਿਲੇਗੀ ਸਾਲਾਨਾ ਲੋਕਲ ਪਾਸ ਦੀ ਸਹੂਲਤ......

ਗੁਰਦੁਆਰਾ ਸਾਹਿਬ ਤੇ ਹਮਲਾਵਰਾਂ ਨੇ ਕੀਤੀ ਤਾਬੜਤੋੜ ਫਾਇਰਿੰਗ, ਦੋ ਦਿਨਾਂ ਵਿਚਾਲੇ ਦੂਜੀ ਵਾਰ ਹੋਈ ਵਾਰਦਾਤ

Ludhiana Gurdwara Manji Sahib Firing; ਲੁਧਿਆਣਾ ਦੇ ਜਗਰਾਓਂ ਵਿੱਚ ਬੁੱਧਵਾਰ ਤੜਕੇ ਕਰੀਬ 3 ਵਜੇ ਗੁਰਦੁਆਰਾ ਮੰਜੀ ਸਾਹਿਬ (ਰਾਜੋਵਾਲ ਕਲਾਂ) ਵਿੱਚ ਦੋ ਬਦਮਾਸ਼ਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਪਲੈਟੀਨਾ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਨੇ ਬਾਈਕ ਦੀ ਨੰਬਰ ਪਲੇਟ ਲੁਕਾਈ ਹੋਈ ਸੀ। ਜਾਣਕਾਰੀ ਮੁਤਾਬਕ, ਦੋਵਾਂ ਵਿੱਚੋਂ ਇੱਕ ਬਦਮਾਸ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰਦੁਆਰਾ ਸਾਹਿਬ ਤੇ ਹਮਲਾਵਰਾਂ ਨੇ ਕੀਤੀ ਤਾਬੜਤੋੜ ਫਾਇਰਿੰਗ, ਦੋ ਦਿਨਾਂ ਵਿਚਾਲੇ ਦੂਜੀ ਵਾਰ ਹੋਈ ਵਾਰਦਾਤ

Ludhiana Gurdwara Manji Sahib Firing; ਲੁਧਿਆਣਾ ਦੇ ਜਗਰਾਓਂ ਵਿੱਚ ਬੁੱਧਵਾਰ ਤੜਕੇ ਕਰੀਬ 3 ਵਜੇ ਗੁਰਦੁਆਰਾ ਮੰਜੀ ਸਾਹਿਬ (ਰਾਜੋਵਾਲ ਕਲਾਂ) ਵਿੱਚ ਦੋ ਬਦਮਾਸ਼ਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਪਲੈਟੀਨਾ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਨੇ ਬਾਈਕ ਦੀ ਨੰਬਰ ਪਲੇਟ ਲੁਕਾਈ ਹੋਈ ਸੀ।

ਜਾਣਕਾਰੀ ਮੁਤਾਬਕ, ਦੋਵਾਂ ਵਿੱਚੋਂ ਇੱਕ ਬਦਮਾਸ਼ ਗੁਰਦੁਆਰਾ ਸਾਹਿਬ ਦੇ ਅੰਦਰ ਗਿਆ, ਮੱਥਾ ਟੇਕਿਆ ਅਤੇ ਨਿਸ਼ਾਨ ਸਾਹਿਬ ਦੀ ਪਰਿਕਰਮਾ ਕੀਤੀ। ਇਸ ਤੋਂ ਬਾਅਦ ਉਸ ਨੇ ਬਾਹਰ ਆ ਕੇ ਗੁਰਦੁਆਰਾ ਮੁਖੀ ਬਾਬਾ ਬਲਦੇਵ ਸਿੰਘ ਦੇ ਕਮਰੇ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀ ਚਲਾ ਦਿੱਤੀ। ਗੋਲੀਆਂ ਕਮਰੇ ਦੇ ਦਰਵਾਜ਼ੇ ਅਤੇ ਕੰਧ ‘ਤੇ ਲੱਗੀਆਂ। ਇੱਕ ਗੋਲੀ ਦਰਵਾਜ਼ੇ ‘ਤੇ ਲੱਗੇ ਸ਼ੀਸ਼ੇ ਨੂੰ ਪਾਰ ਕਰ ਗਈ। ਘਟਨਾ ਸਮੇਂ ਬਾਬਾ ਬਲਦੇਵ ਸਿੰਘ ਕਮਰੇ ਵਿੱਚ ਮੌਜੂਦ ਨਹੀਂ ਸਨ।

ਬਾਬਾ ਦੇ ਸੰਗਤ ਨਾਲ ਮਿਲਣ ਦੇ ਸਮੇਂ ਦੀ ਸੀ ਜਾਣਕਾਰੀ

ਡੀਐੱਸਪੀ ਕਰਨ ਸਿੰਘ ਮੁਤਾਬਕ, ਬਾਬਾ ਬਲਦੇਵ ਸਿੰਘ ਮੰਗਲਵਾਰ ਅਤੇ ਬੁੱਧਵਾਰ ਨੂੰ ਸੰਗਤ ਨੂੰ ਮਿਲਣ ਲਈ ਬੈਠਦੇ ਹਨ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮਾਂ ਨੂੰ ਇਸ ਬਾਰੇ ਪਹਿਲਾਂ ਤੋਂ ਜਾਣਕਾਰੀ ਸੀ ਅਤੇ ਉਨ੍ਹਾਂ ਨੇ ਵਾਰਦਾਤ ਤੋਂ ਪਹਿਲਾਂ ਰੇਕੀ ਕੀਤੀ ਹੋ ਸਕਦੀ ਹੈ। ਹਾਲਾਂਕਿ, ਹਮਲੇ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।

ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸੁਧਾਰ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਬੂਤ ਇਕੱਠੇ ਕੀਤੇ। ਐੱਸਐੱਚਓ ਰਾਜਵਰਿੰਦਰਪਾਲ ਸਿੰਘ ਮੁਤਾਬਕ, ਗੁਰਦੁਆਰਾ ਸਾਹਿਬ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਦੋ ਦਿਨਾਂ ਵਿੱਚ ਦੂਜੇ ਗੁਰਦੁਆਰਾ ਸਾਹਿਬ ‘ਚ ਫਾਇਰਿੰਗ

ਜਗਰਾਓਂ ਇਲਾਕੇ ਵਿੱਚ ਦੋ ਦਿਨਾਂ ਦੌਰਾਨ ਧਾਰਮਿਕ ਸਥਾਨ ‘ਤੇ ਫਾਇਰਿੰਗ ਦੀ ਇਹ ਦੂਜੀ ਘਟਨਾ ਦੱਸੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪਿੰਡ ਗਗੜਾ ਦੇ ਗੁਰਦੁਆਰਾ ਗੋਪਾਲਸਰ ਵਿੱਚ ਵੀ ਵਾਰਦਾਤ ਹੋਈ ਸੀ। ਦੋਵਾਂ ਘਟਨਾਵਾਂ ਦੇ ਪਿੱਛੇ ਕੀ ਕਾਰਨ ਹਨ, ਇਸ ਬਾਰੇ ਪੁਲਿਸ ਜਾਂਚ ਕਰ ਰਹੀ ਹੈ।

ਇਸ ਦੌਰਾਨ ਜਦੋਂ ਰਾਏਕੋਟ ਤੋਂ ‘ਆਪ’ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਦੋ ਦਿਨਾਂ ਵਿੱਚ ਦੋ ਗੁਰਦੁਆਰਾ ਸਾਹਿਬਾਨ ਵਿੱਚ ਫਾਇਰਿੰਗ ਦੀਆਂ ਘਟਨਾਵਾਂ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਮੱਸਿਆ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਕਦੇ-ਕਦਾਈਂ ਗੋਲੀ ਚੱਲ ਜਾਣਾ ਆਮ ਗੱਲ ਹੈ। ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News