ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਫੇਰ ਬਦਲਿਆ ਸਮਾਂ......ਮੋਗਾ ਡਬਲ ਮਰਡਰ: ਦੋ ਭਰਾਵਾਂ ਦੇ ਕਤਲ ਦੀ ਸਾਜ਼ਿਸ਼ ਵਿੱਚ 6 ਔਰਤਾਂ ਦੀ ਭੂਮਿਕਾ, ਹੁਣ ਤੱਕ 10 ਗ੍ਰਿਫ਼ਤਾਰ......ਮਾਨਸਾ ’ਚ ਨੌਜਵਾਨ ਦੀ ਮੌਤ ਮਾਮਲਾ: ਇਨਸਾਫ਼ ਮਿਲਣ ਤੱਕ ਸਸਕਾਰ ਨਹੀਂ ਕਰਾਂਗੇ: ਪਤਨੀ ਤੇ ਭੈਣ.....ਪੰਜਾਬ ’ਚ ਪਰਾਲੀ ਸਾੜਨ ਦੇ 684 ਮਾਮਲੇ, ਤਰਨ ਤਾਰਨ ਤੇ ਅੰਮ੍ਰਿਤਸਰ ਸਭ ਤੋਂ ਅੱਗੇ......ਪੰਜਾਬ ’ਚ ਮੁੜ ਬਦਲੇਗਾ ਮੌਸਮ, ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ......ਦਿੱਲੀ ’ਚ ਸ਼ਰਾਬ ਦੀ ਆਨਲਾਈਨ ਬੁਕਿੰਗ ਸ਼ੁਰੂ, 208 ਸਰਕਾਰੀ ਠੇਕਿਆਂ ’ਤੇ ਮਿਲੇਗੀ ਸਹੂਲਤ......ਟੋਲ ਪਲਾਜ਼ਿਆਂ ਦੇ ਨੇੜੇ ਰਹਿਣ ਵਾਲਿਆਂ ਲਈ ਵੱਡੀ ਰਾਹਤ, 1 ਨਵੰਬਰ ਤੋਂ ਮਿਲੇਗੀ ਸਾਲਾਨਾ ਲੋਕਲ ਪਾਸ ਦੀ ਸਹੂਲਤ......

….ਕੰਮ ਬਦਲੇ ਰਿਸ਼ਵਤ! ਵਿਜੀਲੈਂਸ ਵੱਲੋਂ 25 ਹਜ਼ਾਰ ਰੁਪਏ ਲੈਂਦਿਆਂ ਇੰਸਪੈਕਟਰ ਰੰਗੇ ਹੱਥੀਂ ਕਾਬੂ

ਲੁਧਿਆਣਾ ਦੇ ਨਗਰ ਨਿਗਮ ਦੇ ਜ਼ੋਨ-ਬੀ ਦਫ਼ਤਰ ਵਿੱਚ ਬੁੱਧਵਾਰ ਦੁਪਹਿਰ ਵਿਜੀਲੈਂਸ ਬਿਊਰੋ ਦੀ ਟੀਮ ਨੇ ਛਾਪੇਮਾਰੀ ਕਰਕੇ ਪ੍ਰਾਪਰਟੀ ਟੈਕਸ ਸ਼ਾਖਾ ਦੇ ਇੱਕ ਇੰਸਪੈਕਟਰ ਨੂੰ ਕਥਿਤ ਤੌਰ ‘ਤੇ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜ਼ੋਨ-ਬੀ ਵਿੱਚ ਤਾਇਨਾਤ ਇੰਸਪੈਕਟਰ ਸ਼ੁਭਮ ਵਜੋਂ ਹੋਈ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਮੁਤਾਬਕ, ਮੁਲਜ਼ਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
….ਕੰਮ ਬਦਲੇ ਰਿਸ਼ਵਤ! ਵਿਜੀਲੈਂਸ ਵੱਲੋਂ 25 ਹਜ਼ਾਰ ਰੁਪਏ ਲੈਂਦਿਆਂ ਇੰਸਪੈਕਟਰ ਰੰਗੇ ਹੱਥੀਂ ਕਾਬੂ

ਲੁਧਿਆਣਾ ਦੇ ਨਗਰ ਨਿਗਮ ਦੇ ਜ਼ੋਨ-ਬੀ ਦਫ਼ਤਰ ਵਿੱਚ ਬੁੱਧਵਾਰ ਦੁਪਹਿਰ ਵਿਜੀਲੈਂਸ ਬਿਊਰੋ ਦੀ ਟੀਮ ਨੇ ਛਾਪੇਮਾਰੀ ਕਰਕੇ ਪ੍ਰਾਪਰਟੀ ਟੈਕਸ ਸ਼ਾਖਾ ਦੇ ਇੱਕ ਇੰਸਪੈਕਟਰ ਨੂੰ ਕਥਿਤ ਤੌਰ ‘ਤੇ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜ਼ੋਨ-ਬੀ ਵਿੱਚ ਤਾਇਨਾਤ ਇੰਸਪੈਕਟਰ ਸ਼ੁਭਮ ਵਜੋਂ ਹੋਈ ਹੈ।

ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਮੁਤਾਬਕ, ਮੁਲਜ਼ਮ ਖ਼ਿਲਾਫ਼ ਅਜੀਤ ਨਗਰ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ ਹੈ।

ਪੈਤ੍ਰਿਕ ਜਾਇਦਾਦ ਟਰਾਂਸਫਰ ਕਰਨ ਬਦਲੇ ਰਿਸ਼ਵਤ ਮੰਗਣ ਦਾ ਦੋਸ਼

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਪੈਤ੍ਰਿਕ ਜਾਇਦਾਦ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਂ ‘ਤੇ ਟਰਾਂਸਫਰ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਦੇ ਜ਼ੋਨ-ਬੀ ਦਫ਼ਤਰ ਵਿੱਚ ਜਮ੍ਹਾਂ ਕਰਵਾਏ ਗਏ ਸਨ।

ਦੋਸ਼ ਹੈ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਬਦਲੇ ਇੰਸਪੈਕਟਰ ਸ਼ੁਭਮ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ‘ਤੇ ਉਸ ਨੇ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾਈ।

ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ‘ਚ ਵਿਛਾਇਆ ਜਾਲ

ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ। ਬੁਲਾਰੇ ਅਨੁਸਾਰ, ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਗਿਆ।

ਛਾਪੇਮਾਰੀ ਦੌਰਾਨ ਵਿਜੀਲੈਂਸ ਅਧਿਕਾਰੀਆਂ ਨੇ ਇੰਸਪੈਕਟਰ ਦੇ ਕੈਬਿਨ ਵਿੱਚ ਪਏ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਵੀ ਜਾਂਚ ਕੀਤੀ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News