ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਤਰਨਤਾਰਨ ‘ਚ ਦਿਨ-ਦਿਹਾੜੇ ਹੋਈ ਤਾੜ-ਤਾੜ, ਦੋ ਧਿਰਾਂ ਵਿਚਾਲੇ ਜ਼ਬਰਦਸਤ ਫਾਇਰਿੰਗ, 1 ਦੀ ਮੌਤ, 2 ਗੰਭੀਰ ਜ਼ਖਮੀ......ਭਾਰਤ ਦੇ Gold Medalist ਦਿੱਗਜ਼ ਖਿਡਾਰੀ ਦੀ ਸ਼ੱਕੀ ਹਲਾਤਾਂ ‘ਚ ਮੌਤ, ਖੇਡ ਜਗਤ ‘ਚ ਸੋਗ ਦੀ ਲਹਿਰ......ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਫੇਰ ਬਦਲਿਆ ਸਮਾਂ......ਮੋਗਾ ਡਬਲ ਮਰਡਰ: ਦੋ ਭਰਾਵਾਂ ਦੇ ਕਤਲ ਦੀ ਸਾਜ਼ਿਸ਼ ਵਿੱਚ 6 ਔਰਤਾਂ ਦੀ ਭੂਮਿਕਾ, ਹੁਣ ਤੱਕ 10 ਗ੍ਰਿਫ਼ਤਾਰ......ਮਾਨਸਾ ’ਚ ਨੌਜਵਾਨ ਦੀ ਮੌਤ ਮਾਮਲਾ: ਇਨਸਾਫ਼ ਮਿਲਣ ਤੱਕ ਸਸਕਾਰ ਨਹੀਂ ਕਰਾਂਗੇ: ਪਤਨੀ ਤੇ ਭੈਣ.....ਪੰਜਾਬ ’ਚ ਪਰਾਲੀ ਸਾੜਨ ਦੇ 684 ਮਾਮਲੇ, ਤਰਨ ਤਾਰਨ ਤੇ ਅੰਮ੍ਰਿਤਸਰ ਸਭ ਤੋਂ ਅੱਗੇ......ਪੰਜਾਬ ’ਚ ਮੁੜ ਬਦਲੇਗਾ ਮੌਸਮ, ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ......ਦਿੱਲੀ ’ਚ ਸ਼ਰਾਬ ਦੀ ਆਨਲਾਈਨ ਬੁਕਿੰਗ ਸ਼ੁਰੂ, 208 ਸਰਕਾਰੀ ਠੇਕਿਆਂ ’ਤੇ ਮਿਲੇਗੀ ਸਹੂਲਤ......ਟੋਲ ਪਲਾਜ਼ਿਆਂ ਦੇ ਨੇੜੇ ਰਹਿਣ ਵਾਲਿਆਂ ਲਈ ਵੱਡੀ ਰਾਹਤ, 1 ਨਵੰਬਰ ਤੋਂ ਮਿਲੇਗੀ ਸਾਲਾਨਾ ਲੋਕਲ ਪਾਸ ਦੀ ਸਹੂਲਤ......

ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ

ਤਰਨਤਾਰਨ: ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਕਾਰਨ ਡਰੇ ਹੋਏ ਇੱਕ ਆੜ੍ਹਤੀ ਅਤੇ ਟਰਾਂਸਪੋਰਟਰ ਨੇ ਪਿੱਛੇ ਆ ਰਹੀ ਗੱਡੀ ਵਿੱਚ ਸਵਾਰ ਲੋਕਾਂ ਨੂੰ ਸ਼ੂਟਰ ਸਮਝ ਕੇ ਗੋਲੀਆਂ ਚਲਾ ਦਿੱਤੀਆਂ। ਬੁੱਧਵਾਰ ਦੁਪਹਿਰ ਵਾਪਰੀ ਇਸ ਘਟਨਾ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਦੋ ਹੋਰਾਂ ਨੂੰ ਗੰਭੀਰ ਹਾਲਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ

ਤਰਨਤਾਰਨ: ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਕਾਰਨ ਡਰੇ ਹੋਏ ਇੱਕ ਆੜ੍ਹਤੀ ਅਤੇ ਟਰਾਂਸਪੋਰਟਰ ਨੇ ਪਿੱਛੇ ਆ ਰਹੀ ਗੱਡੀ ਵਿੱਚ ਸਵਾਰ ਲੋਕਾਂ ਨੂੰ ਸ਼ੂਟਰ ਸਮਝ ਕੇ ਗੋਲੀਆਂ ਚਲਾ ਦਿੱਤੀਆਂ। ਬੁੱਧਵਾਰ ਦੁਪਹਿਰ ਵਾਪਰੀ ਇਸ ਘਟਨਾ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਦੋ ਹੋਰਾਂ ਨੂੰ ਗੰਭੀਰ ਹਾਲਤ ਵਿੱਚ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਕੱਟਾ ਵਜੋਂ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ, ਮਨਜੀਤ ਸਿੰਘ ਕੱਟਾ ਆਪਣੀ ਪਤਨੀ ਨਾਲ ਘਰਿਆਲਾ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ਕਾਰ ਰਾਹੀਂ ਖੇਮਕਰਨ ਵਾਪਸ ਜਾ ਰਿਹਾ ਸੀ। ਜਦੋਂ ਉਹ ਮੇਹੰਦੀਪੁਰ ਪਿੰਡ ਦੇ ਚੌਕ ਨੇੜੇ ਪਹੁੰਚਿਆ ਤਾਂ ਉਸ ਦੇ ਪਿੱਛੇ ਇੱਕ ਹੋਰ ਗੱਡੀ ਆ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰਾਂ ਦੀਆਂ ਧਮਕੀਆਂ ਕਾਰਨ ਕੱਟਾ ਨੂੰ ਸ਼ੱਕ ਹੋਇਆ ਕਿ ਪਿੱਛੇ ਆ ਰਹੀ ਗੱਡੀ ਵਿੱਚ ਸ਼ੂਟਰ ਸਵਾਰ ਹਨ।

ਇਸੇ ਸ਼ੱਕ ਦੇ ਚੱਲਦਿਆਂ ਉਸ ਨੇ ਰੇਲਵੇ ਫਾਟਕ ਨੇੜੇ ਪਿੱਛੇ ਆ ਰਹੀ ਗੱਡੀ ’ਤੇ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਗੱਡੀ ਵਿੱਚ ਸਵਾਰ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਬੁੱਧਵਾਰ ਦੁਪਹਿਰ ਕਰੀਬ 12 ਤੋਂ 1 ਵਜੇ ਦਰਮਿਆਨ ਵਾਪਰੀ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇੱਕ ਨੌਜਵਾਨ ਨੇ ਦਮ ਤੋੜ ਦਿੱਤਾ। ਬਾਕੀ ਦੋ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News