ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਤਰਨਤਾਰਨ ‘ਚ ਦਿਨ-ਦਿਹਾੜੇ ਹੋਈ ਤਾੜ-ਤਾੜ, ਦੋ ਧਿਰਾਂ ਵਿਚਾਲੇ ਜ਼ਬਰਦਸਤ ਫਾਇਰਿੰਗ, 1 ਦੀ ਮੌਤ, 2 ਗੰਭੀਰ ਜ਼ਖਮੀ......ਭਾਰਤ ਦੇ Gold Medalist ਦਿੱਗਜ਼ ਖਿਡਾਰੀ ਦੀ ਸ਼ੱਕੀ ਹਲਾਤਾਂ ‘ਚ ਮੌਤ, ਖੇਡ ਜਗਤ ‘ਚ ਸੋਗ ਦੀ ਲਹਿਰ......ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਫੇਰ ਬਦਲਿਆ ਸਮਾਂ......ਮੋਗਾ ਡਬਲ ਮਰਡਰ: ਦੋ ਭਰਾਵਾਂ ਦੇ ਕਤਲ ਦੀ ਸਾਜ਼ਿਸ਼ ਵਿੱਚ 6 ਔਰਤਾਂ ਦੀ ਭੂਮਿਕਾ, ਹੁਣ ਤੱਕ 10 ਗ੍ਰਿਫ਼ਤਾਰ......ਮਾਨਸਾ ’ਚ ਨੌਜਵਾਨ ਦੀ ਮੌਤ ਮਾਮਲਾ: ਇਨਸਾਫ਼ ਮਿਲਣ ਤੱਕ ਸਸਕਾਰ ਨਹੀਂ ਕਰਾਂਗੇ: ਪਤਨੀ ਤੇ ਭੈਣ.....ਪੰਜਾਬ ’ਚ ਪਰਾਲੀ ਸਾੜਨ ਦੇ 684 ਮਾਮਲੇ, ਤਰਨ ਤਾਰਨ ਤੇ ਅੰਮ੍ਰਿਤਸਰ ਸਭ ਤੋਂ ਅੱਗੇ......ਪੰਜਾਬ ’ਚ ਮੁੜ ਬਦਲੇਗਾ ਮੌਸਮ, ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ......ਦਿੱਲੀ ’ਚ ਸ਼ਰਾਬ ਦੀ ਆਨਲਾਈਨ ਬੁਕਿੰਗ ਸ਼ੁਰੂ, 208 ਸਰਕਾਰੀ ਠੇਕਿਆਂ ’ਤੇ ਮਿਲੇਗੀ ਸਹੂਲਤ......ਟੋਲ ਪਲਾਜ਼ਿਆਂ ਦੇ ਨੇੜੇ ਰਹਿਣ ਵਾਲਿਆਂ ਲਈ ਵੱਡੀ ਰਾਹਤ, 1 ਨਵੰਬਰ ਤੋਂ ਮਿਲੇਗੀ ਸਾਲਾਨਾ ਲੋਕਲ ਪਾਸ ਦੀ ਸਹੂਲਤ......

ਚੱਕਰਵਾਤ ‘ਅਰਨਬ’: ਆਂਧਰਾ ਪ੍ਰਦੇਸ਼ ਤੇ ਓਡੀਸ਼ਾ ’ਚ 5 ਮੌਤਾਂ, 15 ਸੂਬਿਆਂ ’ਚ ਮੀਂਹ ਦਾ ਅਲਰਟ

ਨਵੀਂ ਦਿੱਲੀ: ਬੰਗਾਲ ਦੀ ਖਾੜੀ ਤੋਂ ਉੱਠੇ ਚੱਕਰਵਾਤੀ ਤੂਫ਼ਾਨ ‘ਅਰਨਬ’ ਕਾਰਨ ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਤੂਫ਼ਾਨ ਦਾ ਅਸਰ ਹੋਰਨਾਂ ਸੂਬਿਆਂ ਵਿੱਚ ਵੀ ਦਿਖਾਈ ਦੇ ਰਿਹਾ ਹੈ। ਮੱਧ ਪ੍ਰਦੇਸ਼, ਰਾਜਸਥਾਨ, ਬਿਹਾਰ ਅਤੇ ਉੱਤਰ ਪ੍ਰਦੇਸ਼ ਸਮੇਤ 15 ਸੂਬਿਆਂ ਵਿੱਚ ਬੁੱਧਵਾਰ ਰਾਤ ਤੋਂ ਮੀਂਹ ਪੈਣ ਦਾ ਦੌਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੱਕਰਵਾਤ ‘ਅਰਨਬ’: ਆਂਧਰਾ ਪ੍ਰਦੇਸ਼ ਤੇ ਓਡੀਸ਼ਾ ’ਚ 5 ਮੌਤਾਂ, 15 ਸੂਬਿਆਂ ’ਚ ਮੀਂਹ ਦਾ ਅਲਰਟ

ਨਵੀਂ ਦਿੱਲੀ: ਬੰਗਾਲ ਦੀ ਖਾੜੀ ਤੋਂ ਉੱਠੇ ਚੱਕਰਵਾਤੀ ਤੂਫ਼ਾਨ ‘ਅਰਨਬ’ ਕਾਰਨ ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਤੂਫ਼ਾਨ ਦਾ ਅਸਰ ਹੋਰਨਾਂ ਸੂਬਿਆਂ ਵਿੱਚ ਵੀ ਦਿਖਾਈ ਦੇ ਰਿਹਾ ਹੈ। ਮੱਧ ਪ੍ਰਦੇਸ਼, ਰਾਜਸਥਾਨ, ਬਿਹਾਰ ਅਤੇ ਉੱਤਰ ਪ੍ਰਦੇਸ਼ ਸਮੇਤ 15 ਸੂਬਿਆਂ ਵਿੱਚ ਬੁੱਧਵਾਰ ਰਾਤ ਤੋਂ ਮੀਂਹ ਪੈਣ ਦਾ ਦੌਰ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ।

ਮੱਧ ਪ੍ਰਦੇਸ਼ ਦੇ ਸਤਨਾ, ਕਟਨੀ ਅਤੇ ਛਤਰਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਮੀਂਹ ਪਿਆ। ਰਾਜਸਥਾਨ ਦੇ ਭਰਤਪੁਰ ਅਤੇ ਕੋਟਾ ਡਿਵੀਜ਼ਨਾਂ ਦੇ ਕੁਝ ਇਲਾਕਿਆਂ ਵਿੱਚ ਵੀ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿੱਚ ਤਬਦੀਲੀ ਕਾਰਨ ਜੈਪੁਰ, ਪਿਲਾਨੀ, ਸੀਕਰ, ਬਾੜਮੇਰ ਅਤੇ ਚੁਰੂ ਸਮੇਤ ਸੂਬੇ ਦੇ ਲਗਭਗ ਸਾਰੇ ਸ਼ਹਿਰਾਂ ਦੇ ਤਾਪਮਾਨ ਵਿੱਚ ਦੋ ਡਿਗਰੀ ਸੈਲਸੀਅਸ ਤੱਕ ਗਿਰਾਵਟ ਆਈ ਹੈ। ਸੀਕਰ ਵਿੱਚ ਰਾਤ ਦਾ ਤਾਪਮਾਨ 10.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਕਈ ਸੂਬਿਆਂ ਵਿੱਚ ਸਕੂਲ ਬੰਦ
ਚੱਕਰਵਾਤ ਦੇ ਸੰਭਾਵਿਤ ਅਸਰ ਨੂੰ ਦੇਖਦਿਆਂ ਛੱਤੀਸਗੜ੍ਹ ਦੇ 12 ਜ਼ਿਲ੍ਹਿਆਂ ਵਿੱਚ ਵੀਰਵਾਰ ਨੂੰ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਓਡੀਸ਼ਾ ਦੇ 16 ਜ਼ਿਲ੍ਹਿਆਂ ਵਿੱਚ ਵੀ ਸਕੂਲ ਬੰਦ ਕਰ ਦਿੱਤੇ ਗਏ ਹਨ। ਸੂਬੇ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਲਗਭਗ 30 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।

135 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ
ਜਾਣਕਾਰੀ ਅਨੁਸਾਰ ਚੱਕਰਵਾਤੀ ਤੂਫ਼ਾਨ ‘ਅਰਨਬ’ ਮੰਗਲਵਾਰ ਦੇਰ ਰਾਤ ਕਰੀਬ 3:30 ਵਜੇ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ ਸੀ। ਇਸ ਦੌਰਾਨ 125 ਤੋਂ 135 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ ਅਤੇ ਭਾਰੀ ਮੀਂਹ ਪਿਆ। ਤੂਫ਼ਾਨ ਦੇ ਪ੍ਰਭਾਵ ਕਾਰਨ ਕਈ ਸੂਬਿਆਂ ਵਿੱਚ ਮੌਸਮ ਬਦਲ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News