Journalism Of Hope
BREAKING NEWS
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR.....ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ.....ਪੰਜਾਬ ਵਿੱਚ ਗ੍ਰਨੇਡ ਹਮਲੇ ਦੇ ਮਾਮਲੇ ’ਚ ਵਾਂਟੇਡ ਮੁਲਜ਼ਮ ਫਰੀਦਾਬਾਦ ਤੋਂ ਗ੍ਰਿਫ਼ਤਾਰ.....ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਸ਼ੋਅ ’ਚ 3 ਚੀਜ਼ਾਂ ’ਤੇ ਪਾਬੰਦੀ ਲਾਉਣ ਦੀ ਮੰਗ.....ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੁੜ ਬਹਾਲ......ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ......ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ......ਕਰਵਾ ਚੌਥ ਅੱਜ: ਵਿਆਹੁਤਾ ਔਰਤਾਂ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ; 9 ਜ਼ਖ਼ਮੀ

ਜਲੰਧਰ: ਜਲੰਧਰ ਜ਼ਿਲ੍ਹੇ ਵਿੱਚ ਨੈਸ਼ਨਲ ਹਾਈਵੇਅ ’ਤੇ ਖੜ੍ਹੇ ਟਰੱਕ ਨਾਲ ਮਜ਼ਦੂਰਾਂ ਨਾਲ ਭਰੇ ਆਟੋ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਨੌਂ ਹੋਰ ਗੰਭੀਰ ਜ਼ਖ਼ਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕਿ ਆਟੋ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜਾਣਕਾਰੀ ਅਨੁਸਾਰ, ਆਟੋ ਵਿੱਚ ਸਵਾਰ ਮਜ਼ਦੂਰ ਲੁਧਿਆਣਾ ਤੋਂ ਜਲੰਧਰ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ; 9 ਜ਼ਖ਼ਮੀ

ਜਲੰਧਰ: ਜਲੰਧਰ ਜ਼ਿਲ੍ਹੇ ਵਿੱਚ ਨੈਸ਼ਨਲ ਹਾਈਵੇਅ ’ਤੇ ਖੜ੍ਹੇ ਟਰੱਕ ਨਾਲ ਮਜ਼ਦੂਰਾਂ ਨਾਲ ਭਰੇ ਆਟੋ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਨੌਂ ਹੋਰ ਗੰਭੀਰ ਜ਼ਖ਼ਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕਿ ਆਟੋ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜਾਣਕਾਰੀ ਅਨੁਸਾਰ, ਆਟੋ ਵਿੱਚ ਸਵਾਰ ਮਜ਼ਦੂਰ ਲੁਧਿਆਣਾ ਤੋਂ ਜਲੰਧਰ ਦੇ ਇੱਕ ਪੈਲੇਸ ਵਿੱਚ ਕਰੌਕਰੀ ਦਾ ਕੰਮ ਕਰਨ ਜਾ ਰਹੇ ਸਨ। ਰਸਤੇ ਵਿੱਚ ਨੈਸ਼ਨਲ ਹਾਈਵੇਅ ’ਤੇ ਖੜ੍ਹੇ ਟਰੱਕ ਨਾਲ ਆਟੋ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ।

SSF ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ
ਹਾਦਸੇ ਦੀ ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਜਸਵਿੰਦਰ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਟੀਮ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਆਟੋ ਵਿੱਚ ਫਸੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਪਹੁੰਚਾਇਆ।

ਦੋ ਮਜ਼ਦੂਰਾਂ ਦੀ ਮੌਤ, ਨੌਂ ਜ਼ਖ਼ਮੀ
ਹਸਪਤਾਲ ਦੀ ਡਾਕਟਰ ਤਾਨੀਆ ਮੁਤਾਬਕ, ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਈਆਂ ਗਈਆਂ ਹਨ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕਾਂ ਦੀ ਪਛਾਣ ਦੀ ਪੁਸ਼ਟੀ ਨਹੀਂ ਹੋਈ ਸੀ। ਹਾਦਸੇ ਵਿੱਚ ਜ਼ਖ਼ਮੀ ਹੋਏ ਨੌਂ ਵਿਅਕਤੀਆਂ ਦੀ ਪਛਾਣ ਸੰਤੋਸ਼, ਸਰਬਜੀਤ, ਸ਼ਿਸ਼ੂਪਾਲ, ਅੰਕਿਤ, ਮਨਜੀਤ, ਰਾਹੁਲ, ਹਰਦੀਪ, ਹਿਮਾਂਸ਼ੂ ਅਤੇ ਰਣਦੀਪ ਵਜੋਂ ਹੋਈ ਹੈ। ਸਾਰੇ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪੁਲਿਸ ਵੱਲੋਂ ਜਾਂਚ ਸ਼ੁਰੂ
ਆਟੋ ਦੇ ਪਿੱਛੇ ਆ ਰਹੇ ਚਸ਼ਮਦੀਦ ਰਾਮਵੀਰ ਨੇ ਦੱਸਿਆ ਕਿ ਸਾਰੇ ਮਜ਼ਦੂਰ ਇਕੱਠੇ ਕੰਮ ’ਤੇ ਜਾ ਰਹੇ ਸਨ, ਜਦੋਂ ਅਚਾਨਕ ਇਹ ਹਾਦਸਾ ਵਾਪਰ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News