Journalism Of Hope
BREAKING NEWS
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR.....ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ.....ਪੰਜਾਬ ਵਿੱਚ ਗ੍ਰਨੇਡ ਹਮਲੇ ਦੇ ਮਾਮਲੇ ’ਚ ਵਾਂਟੇਡ ਮੁਲਜ਼ਮ ਫਰੀਦਾਬਾਦ ਤੋਂ ਗ੍ਰਿਫ਼ਤਾਰ.....ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਸ਼ੋਅ ’ਚ 3 ਚੀਜ਼ਾਂ ’ਤੇ ਪਾਬੰਦੀ ਲਾਉਣ ਦੀ ਮੰਗ.....ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੁੜ ਬਹਾਲ......ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ......ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ......ਕਰਵਾ ਚੌਥ ਅੱਜ: ਵਿਆਹੁਤਾ ਔਰਤਾਂ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

ਯੂਕਰੇਨ ‘ਚ ਰੇਲਵੇ ਸਟੇਸ਼ਨ ‘ਤੇ ਰੂਸੀ ਡਰੋਨ ਹਮਲਾ, 13 ਮੌਤਾਂ, 10 ਜ਼ਖ਼ਮੀ

ਦੋ ਰੇਲਗੱਡੀਆਂ ਨੂੰ ਬਣਾਇਆ ਨਿਸ਼ਾਨਾ, 10 ਲੋਕ ਜ਼ਖ਼ਮੀ ਹੋਣ ਦਾ ਦਾਅਵਾ Ukraine drone attack; ਰੂਸ ਅਤੇ ਯੂਕਰੇਨ ਵਿਚਾਲੇ ਜੰਗ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਯੂਕਰੇਨ ਦੇ ਡਨੀਪ੍ਰੋ ਵਿੱਚ ਰੇਲਵੇ ਸਟੇਸ਼ਨ ‘ਤੇ ਖੜ੍ਹੀਆਂ ਦੋ ਰੇਲਗੱਡੀਆਂ ‘ਤੇ ਰੂਸੀ ਡਰੋਨਾਂ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਮੁਤਾਬਕ, ਇਸ ਹਮਲੇ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਯੂਕਰੇਨ ‘ਚ ਰੇਲਵੇ ਸਟੇਸ਼ਨ ‘ਤੇ ਰੂਸੀ ਡਰੋਨ ਹਮਲਾ, 13 ਮੌਤਾਂ, 10 ਜ਼ਖ਼ਮੀ

ਦੋ ਰੇਲਗੱਡੀਆਂ ਨੂੰ ਬਣਾਇਆ ਨਿਸ਼ਾਨਾ, 10 ਲੋਕ ਜ਼ਖ਼ਮੀ ਹੋਣ ਦਾ ਦਾਅਵਾ

Ukraine drone attack; ਰੂਸ ਅਤੇ ਯੂਕਰੇਨ ਵਿਚਾਲੇ ਜੰਗ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਯੂਕਰੇਨ ਦੇ ਡਨੀਪ੍ਰੋ ਵਿੱਚ ਰੇਲਵੇ ਸਟੇਸ਼ਨ ‘ਤੇ ਖੜ੍ਹੀਆਂ ਦੋ ਰੇਲਗੱਡੀਆਂ ‘ਤੇ ਰੂਸੀ ਡਰੋਨਾਂ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਮੁਤਾਬਕ, ਇਸ ਹਮਲੇ ਵਿੱਚ 13 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋਏ ਹਨ। ਜ਼ੇਲੈਂਸਕੀ ਨੇ ਹਮਲੇ ਦੀ ਨਿੰਦਾ ਕਰਦਿਆਂ ਰੂਸ ‘ਤੇ ਹੋਰ ਸਖ਼ਤ ਪਾਬੰਦੀਆਂ ਲਗਾਉਣ ਦੀ ਮੰਗ ਕੀਤੀ ਹੈ।

ਤੇਲ ਸਪਲਾਈ ‘ਤੇ ਪਾਬੰਦੀਆਂ ‘ਚ ਛੋਟ ਨੂੰ ਲੈ ਕੇ ਸਵਾਲ

ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਹਮਲੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜ਼ੇਲੈਂਸਕੀ ਨੇ ਕਿਹਾ ਕਿ ਰੂਸ ਦੀਆਂ ਕਾਰਵਾਈਆਂ ਕਾਰਨ ਤਣਾਅ ਘਟਣ ਦੀ ਬਜਾਏ ਹੋਰ ਵਧ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਰੂਸ ਦੀ ਤੇਲ ਸਪਲਾਈ ‘ਤੇ ਪਾਬੰਦੀਆਂ ਵਿੱਚ ਛੋਟ ਮਿਲਣ ਦੇ ਬਾਵਜੂਦ ਹਮਲੇ ਲਗਾਤਾਰ ਜਾਰੀ ਹਨ।

ਜ਼ੇਲੈਂਸਕੀ ਨੇ ਅਮਰੀਕਾ ਅਤੇ ਯੂਰਪੀ ਦੇਸ਼ਾਂ ਨੂੰ ਅਪੀਲ ਕੀਤੀ ਕਿ ਰੂਸ ਦੀ ਵਧਦੀ ਹਮਲਾਵਰ ਕਾਰਵਾਈ ਦੇ ਜਵਾਬ ਵਿੱਚ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਰੂਸ ਜੰਗ ਜਾਰੀ ਰੱਖਦਾ ਹੈ, ਉਦੋਂ ਤੱਕ ਮਾਸਕੋ ਅਤੇ ਉਸ ਦੀ ਜੰਗੀ ਮਸ਼ੀਨਰੀ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਨਹੀਂ ਦਿੱਤੀ ਜਾਣੀ ਚਾਹੀਦੀ।

ਯੂਰਪੀ ਸੰਘ ਅਤੇ G7 ਤੋਂ ਸਖ਼ਤ ਪਾਬੰਦੀਆਂ ਦੀ ਮੰਗ

ਯੂਕਰੇਨ ਦੇ ਰਾਸ਼ਟਰਪਤੀ ਨੇ ਯੂਰਪੀ ਸੰਘ ਅਤੇ G7 ਦੇਸ਼ਾਂ ਨੂੰ ਰੂਸ ‘ਤੇ ਹੋਰ ਨਵੀਆਂ ਅਤੇ ਸਖ਼ਤ ਪਾਬੰਦੀਆਂ ਲਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰੂਸ ‘ਤੇ ਦਬਾਅ ਵਧਾਉਣ ਲਈ ਅੰਤਰਰਾਸ਼ਟਰੀ ਭਾਈਵਾਲਾਂ ਨੂੰ ਇਕਜੁੱਟ ਹੋ ਕੇ ਕਦਮ ਚੁੱਕਣੇ ਚਾਹੀਦੇ ਹਨ।

ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਰੂਸੀ ਤੇਲ ਦੀ ਸਪਲਾਈ ‘ਤੇ ਲੱਗੀਆਂ ਪਾਬੰਦੀਆਂ ਵਿੱਚ ਕੁਝ ਸਮੇਂ ਲਈ ਛੋਟ ਦੇਣ ਦੇ ਫ਼ੈਸਲੇ ਦਾ ਯੂਕਰੇਨ ਨੇ ਵਿਰੋਧ ਕੀਤਾ ਸੀ। ਜ਼ੇਲੈਂਸਕੀ ਨੇ ਮੁੜ ਅਮਰੀਕਾ ਅਤੇ ਯੂਰਪੀ ਦੇਸ਼ਾਂ ਨੂੰ ਰੂਸ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ਦੀ ਅਪੀਲ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News