Journalism Of Hope
BREAKING NEWS
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR.....ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ.....ਪੰਜਾਬ ਵਿੱਚ ਗ੍ਰਨੇਡ ਹਮਲੇ ਦੇ ਮਾਮਲੇ ’ਚ ਵਾਂਟੇਡ ਮੁਲਜ਼ਮ ਫਰੀਦਾਬਾਦ ਤੋਂ ਗ੍ਰਿਫ਼ਤਾਰ.....ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਸ਼ੋਅ ’ਚ 3 ਚੀਜ਼ਾਂ ’ਤੇ ਪਾਬੰਦੀ ਲਾਉਣ ਦੀ ਮੰਗ.....ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੁੜ ਬਹਾਲ......ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ......ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ......ਕਰਵਾ ਚੌਥ ਅੱਜ: ਵਿਆਹੁਤਾ ਔਰਤਾਂ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

ਤਰਨਤਾਰਨ ਪੁਲਿਸ ਦੀ ਵੱਡੀ ਕਾਰਵਾਈ, 4 ਕਿਲੋ ਤੋਂ ਵੱਧ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

Tarn Taran police heroin seized; ਤਰਨਤਾਰਨ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਹਰੀਕੇ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ 4 ਕਿਲੋ 29 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਮੋਟਰਸਾਈਕਲ, ਦੋ ਮੋਬਾਈਲ ਫ਼ੋਨ ਅਤੇ 700 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ, ਪੰਜਾਬ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤਰਨਤਾਰਨ ਪੁਲਿਸ ਦੀ ਵੱਡੀ ਕਾਰਵਾਈ, 4 ਕਿਲੋ ਤੋਂ ਵੱਧ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

Tarn Taran police heroin seized; ਤਰਨਤਾਰਨ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਹਰੀਕੇ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ 4 ਕਿਲੋ 29 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਮੋਟਰਸਾਈਕਲ, ਦੋ ਮੋਬਾਈਲ ਫ਼ੋਨ ਅਤੇ 700 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।

ਜਾਣਕਾਰੀ ਮੁਤਾਬਕ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਤਰਨਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸੇ ਮੁਹਿੰਮ ਤਹਿਤ ਥਾਣਾ ਹਰੀਕੇ ਦੀ ਪੁਲਿਸ ਨੇ ਬੂਹ ਪੁਲ ਨੇੜੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕਿਆ ਅਤੇ ਉਨ੍ਹਾਂ ਦੇ ਕਿੱਟ ਬੈਗਾਂ ਦੀ ਤਲਾਸ਼ੀ ਲਈ। ਇਸ ਦੌਰਾਨ ਪਹਿਲੇ ਮੁਲਜ਼ਮ ਦੇਵ, ਵਾਸੀ ਸ੍ਰੀ ਮੁਕਤਸਰ ਸਾਹਿਬ, ਦੇ ਬੈਗ ਵਿੱਚੋਂ 2 ਕਿਲੋ 23 ਗ੍ਰਾਮ ਹੈਰੋਇਨ ਬਰਾਮਦ ਹੋਈ। ਉੱਥੇ ਹੀ ਦੂਜੇ ਮੁਲਜ਼ਮ ਲਵਪ੍ਰੀਤ ਸਿੰਘ, ਵਾਸੀ ਪਿੰਡ ਬਲੋਚਨ, ਜ਼ਿਲ੍ਹਾ ਫ਼ਰੀਦਕੋਟ, ਦੇ ਬੈਗ ਵਿੱਚੋਂ 2 ਕਿਲੋ 6 ਗ੍ਰਾਮ ਹੈਰੋਇਨ ਮਿਲੀ।

ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਹਰੀਕੇ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਇਸ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News