Journalism Of Hope
BREAKING NEWS
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR.....ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ.....ਪੰਜਾਬ ਵਿੱਚ ਗ੍ਰਨੇਡ ਹਮਲੇ ਦੇ ਮਾਮਲੇ ’ਚ ਵਾਂਟੇਡ ਮੁਲਜ਼ਮ ਫਰੀਦਾਬਾਦ ਤੋਂ ਗ੍ਰਿਫ਼ਤਾਰ.....ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਸ਼ੋਅ ’ਚ 3 ਚੀਜ਼ਾਂ ’ਤੇ ਪਾਬੰਦੀ ਲਾਉਣ ਦੀ ਮੰਗ.....ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੁੜ ਬਹਾਲ......ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ......ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ......ਕਰਵਾ ਚੌਥ ਅੱਜ: ਵਿਆਹੁਤਾ ਔਰਤਾਂ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

ਲਖਨਊ ਟ੍ਰਿਪਲ ਮਰਡਰ ਦਾ ਖ਼ੌਫ਼ਨਾਕ ਵੀਡੀਓ ਵਾਇਰਲ, ਮੁਲਜ਼ਮ ਨੇ ਸ਼ਰੇਆਮ ਚਲਾਈਆਂ ਗੋਲੀਆਂ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਸਆਦਤਗੰਜ ਇਲਾਕੇ ਵਿੱਚ ਚਬੂਤਰਾ ਬਣਾਉਣ ਨੂੰ ਲੈ ਕੇ ਹੋਏ ਵਿਵਾਦ ਵਿੱਚ ਤਿੰਨ ਲੋਕਾਂ ਦੀ ਹੱਤਿਆ ਦਾ ਖ਼ੌਫ਼ਨਾਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ਵਿੱਚ ਮੁਲਜ਼ਮ ਰਿਸ਼ਭ ਸ਼ੁਕਲਾ ਸ਼ਰੇਆਮ ਤਾਬੜਤੋੜ ਗੋਲੀਆਂ ਚਲਾਉਂਦਾ ਦਿਖਾਈ ਦੇ ਰਿਹਾ ਹੈ। ਇਸ ਘਟਨਾ ਵਿੱਚ 62 ਸਾਲਾ ਸੇਵਾਮੁਕਤ ਮੁਲਾਜ਼ਮ ਸ਼ਿਵਾਜੀ ਤਿਵਾੜੀ, ਉਨ੍ਹਾਂ ਦੇ ਭਰਾ ਸ਼ਿਵੇਂਦਰ ਤਿਵਾੜੀ ਅਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲਖਨਊ ਟ੍ਰਿਪਲ ਮਰਡਰ ਦਾ ਖ਼ੌਫ਼ਨਾਕ ਵੀਡੀਓ ਵਾਇਰਲ, ਮੁਲਜ਼ਮ ਨੇ ਸ਼ਰੇਆਮ ਚਲਾਈਆਂ ਗੋਲੀਆਂ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਸਆਦਤਗੰਜ ਇਲਾਕੇ ਵਿੱਚ ਚਬੂਤਰਾ ਬਣਾਉਣ ਨੂੰ ਲੈ ਕੇ ਹੋਏ ਵਿਵਾਦ ਵਿੱਚ ਤਿੰਨ ਲੋਕਾਂ ਦੀ ਹੱਤਿਆ ਦਾ ਖ਼ੌਫ਼ਨਾਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ਵਿੱਚ ਮੁਲਜ਼ਮ ਰਿਸ਼ਭ ਸ਼ੁਕਲਾ ਸ਼ਰੇਆਮ ਤਾਬੜਤੋੜ ਗੋਲੀਆਂ ਚਲਾਉਂਦਾ ਦਿਖਾਈ ਦੇ ਰਿਹਾ ਹੈ। ਇਸ ਘਟਨਾ ਵਿੱਚ 62 ਸਾਲਾ ਸੇਵਾਮੁਕਤ ਮੁਲਾਜ਼ਮ ਸ਼ਿਵਾਜੀ ਤਿਵਾੜੀ, ਉਨ੍ਹਾਂ ਦੇ ਭਰਾ ਸ਼ਿਵੇਂਦਰ ਤਿਵਾੜੀ ਅਤੇ ਸੁਯਸ਼ ਤਿਵਾੜੀ ਦੀ ਮੌਤ ਹੋ ਗਈ ਸੀ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ।

ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਸੀ। ਮੁਲਜ਼ਮ ਦੀ ਗ੍ਰਿਫ਼ਤਾਰੀ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ।

ਜ਼ਮੀਨ ’ਤੇ ਡਿੱਗਣ ਤੋਂ ਬਾਅਦ ਉੱਠ ਕੇ ਚਲਾਈਆਂ ਗੋਲੀਆਂ
ਵਾਇਰਲ ਵੀਡੀਓ ਵਿੱਚ ਇੱਕ ਵਿਅਕਤੀ ਮੁਲਜ਼ਮ ਨੂੰ ਜ਼ਮੀਨ ’ਤੇ ਸੁੱਟ ਕੇ ਕਾਬੂ ਕਰਨ ਦੀ ਕੋਸ਼ਿਸ਼ ਕਰਦਾ ਦਿਖਾਈ ਦਿੰਦਾ ਹੈ। ਇਸ ਦੌਰਾਨ ਮੁਲਜ਼ਮ ਉੱਠ ਕੇ ਗੋਲੀਆਂ ਚਲਾਉਣ ਲੱਗ ਪੈਂਦਾ ਹੈ, ਜਿਸ ਕਾਰਨ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਡਿੱਗ ਜਾਂਦਾ ਹੈ। ਇਸ ਤੋਂ ਬਾਅਦ ਮੁਲਜ਼ਮ ਇੱਕ ਹੋਰ ਵਿਅਕਤੀ ’ਤੇ ਵੀ ਗੋਲੀ ਚਲਾਉਂਦਾ ਦਿਖਾਈ ਦਿੰਦਾ ਹੈ। ਵੀਡੀਓ ਵਿੱਚ ਲਗਾਤਾਰ ਦੋ-ਤਿੰਨ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੰਦੀਆਂ ਹਨ। ਇਸ ਦੌਰਾਨ ‘ਪਾਪਾ-ਪਾਪਾ’ ਦੀਆਂ ਆਵਾਜ਼ਾਂ ਵੀ ਸੁਣਾਈ ਦਿੰਦੀਆਂ ਹਨ।

ਚਬੂਤਰੇ ਦੇ ਵਿਵਾਦ ਵਿੱਚ ਤਿੰਨ ਕਤਲ
ਇਹ ਘਟਨਾ ਸੋਮਵਾਰ ਸਵੇਰੇ ਕਰੀਬ 10:30 ਵਜੇ ਸਆਦਤਗੰਜ ਥਾਣਾ ਖੇਤਰ ਦੇ ਬ੍ਰਾਹਮਣ ਟੋਲਾ, ਨੌਬਸਤਾ ਇਲਾਕੇ ਵਿੱਚ ਵਾਪਰੀ ਸੀ। ਜਾਣਕਾਰੀ ਮੁਤਾਬਕ, ਸਕੱਤਰੇਤ ਤੋਂ ਸੇਵਾਮੁਕਤ 62 ਸਾਲਾ ਸ਼ਿਵਾਜੀ ਤਿਵਾੜੀ ਅਤੇ ਉਨ੍ਹਾਂ ਦੇ ਗੁਆਂਢੀ ਰਿਸ਼ਭ ਸ਼ੁਕਲਾ ਵਿਚਕਾਰ ਘਰ ਦੇ ਬਾਹਰ ਬੋਹੜ ਦੇ ਦਰੱਖਤ ਕੋਲ ਚਬੂਤਰਾ ਬਣਾਉਣ ਨੂੰ ਲੈ ਕੇ ਪਹਿਲਾਂ ਤੋਂ ਵਿਵਾਦ ਚੱਲ ਰਿਹਾ ਸੀ। ਸੋਮਵਾਰ ਨੂੰ ਸੁਯਸ਼ ਤਿਵਾੜੀ ਨੇ ਬੋਹੜ ਦੇ ਦਰੱਖਤ ਹੇਠਾਂ ਆਪਣੀ ਕਾਰ ਖੜ੍ਹੀ ਕਰ ਦਿੱਤੀ, ਜਿਸ ਤੋਂ ਬਾਅਦ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ। ਗੋਲੀਬਾਰੀ ਵਿੱਚ ਸ਼ਿਵਾਜੀ ਤਿਵਾੜੀ, ਉਨ੍ਹਾਂ ਦੇ ਭਰਾ ਸ਼ਿਵੇਂਦਰ ਤਿਵਾੜੀ ਅਤੇ ਸੁਯਸ਼ ਤਿਵਾੜੀ ਦੀ ਮੌਤ ਹੋ ਗਈ।

ਮੌਕੇ ਤੋਂ ਹੀ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ
ਵਾਰਦਾਤ ਤੋਂ ਬਾਅਦ ਪੁਲਿਸ ਨੇ ਰਿਸ਼ਭ ਸ਼ੁਕਲਾ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਇੱਕ ਹੋਰ ਵਾਇਰਲ ਵੀਡੀਓ ਵਿੱਚ ਪੁਲਿਸ ਮੁਲਾਜ਼ਮ ਉਸ ਨੂੰ ਕਾਬੂ ਕਰਦੇ ਦਿਖਾਈ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਸਆਦਤਗੰਜ ਥਾਣੇ ਦੀ ਹੈ। ਪੀੜਤ ਪਰਿਵਾਰ ਵੱਲੋਂ ਦਰਜ ਕਰਵਾਈ ਗਈ ਐੱਫਆਈਆਰ ਵਿੱਚ ਰਿਸ਼ਭ ਸ਼ੁਕਲਾ ਤੋਂ ਇਲਾਵਾ ਉਸ ਦੇ ਪਿਤਾ, ਭਰਾ ਅਤੇ ਭੈਣ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਤਿੰਨ ਕਤਲਾਂ ਦੀ ਇਸ ਘਟਨਾ ਦੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News