Journalism Of Hope
BREAKING NEWS
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR.....ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ.....ਪੰਜਾਬ ਵਿੱਚ ਗ੍ਰਨੇਡ ਹਮਲੇ ਦੇ ਮਾਮਲੇ ’ਚ ਵਾਂਟੇਡ ਮੁਲਜ਼ਮ ਫਰੀਦਾਬਾਦ ਤੋਂ ਗ੍ਰਿਫ਼ਤਾਰ.....ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਸ਼ੋਅ ’ਚ 3 ਚੀਜ਼ਾਂ ’ਤੇ ਪਾਬੰਦੀ ਲਾਉਣ ਦੀ ਮੰਗ.....ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੁੜ ਬਹਾਲ......ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ......ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ......ਕਰਵਾ ਚੌਥ ਅੱਜ: ਵਿਆਹੁਤਾ ਔਰਤਾਂ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

ਪਾਕਿਸਤਾਨ ’ਚ ਐਂਬੂਲੈਂਸ ਅੰਦਰ ਫਟਿਆ ਆਕਸੀਜਨ ਸਿਲੰਡਰ: 10 ਮੌਤਾਂ

ਨਵੀਂ ਦਿੱਲੀ: ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਵੀਰਵਾਰ ਨੂੰ ਇੱਕ ਐਂਬੂਲੈਂਸ ਅੰਦਰ ਆਕਸੀਜਨ ਸਿਲੰਡਰ ਫਟਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਇਹ ਹਾਦਸਾ ਥਾਰਪਾਰਕਰ ਜ਼ਿਲ੍ਹੇ ਦੇ ਨਗਰਪਾਰਕਰ ਇਲਾਕੇ ਵਿੱਚ ਵਾਪਰਿਆ। ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਐਂਬੂਲੈਂਸ ਦਾਨੋ ਧੰਧਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਾਕਿਸਤਾਨ ’ਚ ਐਂਬੂਲੈਂਸ ਅੰਦਰ ਫਟਿਆ ਆਕਸੀਜਨ ਸਿਲੰਡਰ: 10 ਮੌਤਾਂ

ਨਵੀਂ ਦਿੱਲੀ: ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਵੀਰਵਾਰ ਨੂੰ ਇੱਕ ਐਂਬੂਲੈਂਸ ਅੰਦਰ ਆਕਸੀਜਨ ਸਿਲੰਡਰ ਫਟਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਇਹ ਹਾਦਸਾ ਥਾਰਪਾਰਕਰ ਜ਼ਿਲ੍ਹੇ ਦੇ ਨਗਰਪਾਰਕਰ ਇਲਾਕੇ ਵਿੱਚ ਵਾਪਰਿਆ। ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਐਂਬੂਲੈਂਸ ਦਾਨੋ ਧੰਧਲ ਸਥਿਤ ਮੁੱਢਲੇ ਸਿਹਤ ਕੇਂਦਰ ਤੋਂ ਇੱਕ ਔਰਤ ਨੂੰ ਜ਼ਿਲ੍ਹਾ ਹਸਪਤਾਲ ਮਿੱਠੀ ਲੈ ਕੇ ਜਾ ਰਹੀ ਸੀ। ਜਣੇਪੇ ਤੋਂ ਬਾਅਦ ਸਿਹਤ ਸਬੰਧੀ ਪੇਚੀਦਗੀਆਂ ਪੈਦਾ ਹੋਣ ਕਾਰਨ ਉਸ ਨੂੰ ਬਿਹਤਰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਜਾਣਾ ਸੀ।

ਥਾਰਪਾਰਕਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐੱਸਐੱਸਪੀ) ਆਰਿਫ ਅਜ਼ੀਜ਼ ਜਾਫਰੀ ਨੇ ਦੱਸਿਆ ਕਿ ਹੁਣ ਤੱਕ 10 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। ਉਨ੍ਹਾਂ ਮੁਤਾਬਕ, ਐਂਬੂਲੈਂਸ ਦਾ ਡਰਾਈਵਰ ਆਕਸੀਜਨ ਸਿਲੰਡਰ ਨੂੰ ਇੱਧਰ-ਉੱਧਰ ਕਰ ਰਿਹਾ ਸੀ, ਜਿਸ ਦੌਰਾਨ ਉਸ ਵਿੱਚ ਧਮਾਕਾ ਹੋ ਗਿਆ। ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News