Journalism Of Hope
BREAKING NEWS
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR.....ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ.....ਪੰਜਾਬ ਵਿੱਚ ਗ੍ਰਨੇਡ ਹਮਲੇ ਦੇ ਮਾਮਲੇ ’ਚ ਵਾਂਟੇਡ ਮੁਲਜ਼ਮ ਫਰੀਦਾਬਾਦ ਤੋਂ ਗ੍ਰਿਫ਼ਤਾਰ.....ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਸ਼ੋਅ ’ਚ 3 ਚੀਜ਼ਾਂ ’ਤੇ ਪਾਬੰਦੀ ਲਾਉਣ ਦੀ ਮੰਗ.....ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੁੜ ਬਹਾਲ......ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ......ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ......ਕਰਵਾ ਚੌਥ ਅੱਜ: ਵਿਆਹੁਤਾ ਔਰਤਾਂ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

ਜੈਤੋ ’ਚ ਦਿਨ-ਦਿਹਾੜੇ ਕੱਪੜਾ ਕਾਰੋਬਾਰੀ ਨੂੰ ਅਗਵਾ ਕਰਨ ਦੀ ਕੋਸ਼ਿਸ਼

ਜੈਤੋ: ਫਰੀਦਕੋਟ ਜ਼ਿਲ੍ਹੇ ਦੇ ਜੈਤੋ ਵਿੱਚ ਦਿਨ-ਦਿਹਾੜੇ ਲੇਡੀਜ਼ ਗਾਰਮੈਂਟਸ ਦੇ ਕਾਰੋਬਾਰੀ ਨੂੰ ਉਸ ਦੀ ਦੁਕਾਨ ਤੋਂ ਜ਼ਬਰਦਸਤੀ ਅਗਵਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰੋਬਾਰੀ ਵੱਲੋਂ ਰੌਲਾ ਪਾਉਣ ’ਤੇ ਆਸ-ਪਾਸ ਦੇ ਦੁਕਾਨਦਾਰਾਂ ਨੇ ਦੋ ਮੋਟਰਸਾਈਕਲਾਂ ’ਤੇ ਆਏ ਪੰਜ ਨੌਜਵਾਨਾਂ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜੈਤੋ ’ਚ ਦਿਨ-ਦਿਹਾੜੇ ਕੱਪੜਾ ਕਾਰੋਬਾਰੀ ਨੂੰ ਅਗਵਾ ਕਰਨ ਦੀ ਕੋਸ਼ਿਸ਼
  • ਰੌਲਾ ਪੈਣ ’ਤੇ ਦੁਕਾਨਦਾਰਾਂ ਨੇ 5 ਨੌਜਵਾਨਾਂ ਨੂੰ ਕਾਬੂ ਕਰ ਪੁਲਿਸ ਹਵਾਲੇ ਕੀਤਾ
  • ਇੱਕ ਔਰਤ ਸਮੇਤ 7 ਖ਼ਿਲਾਫ਼ ਕੇਸ ਦਰਜ

ਜੈਤੋ: ਫਰੀਦਕੋਟ ਜ਼ਿਲ੍ਹੇ ਦੇ ਜੈਤੋ ਵਿੱਚ ਦਿਨ-ਦਿਹਾੜੇ ਲੇਡੀਜ਼ ਗਾਰਮੈਂਟਸ ਦੇ ਕਾਰੋਬਾਰੀ ਨੂੰ ਉਸ ਦੀ ਦੁਕਾਨ ਤੋਂ ਜ਼ਬਰਦਸਤੀ ਅਗਵਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰੋਬਾਰੀ ਵੱਲੋਂ ਰੌਲਾ ਪਾਉਣ ’ਤੇ ਆਸ-ਪਾਸ ਦੇ ਦੁਕਾਨਦਾਰਾਂ ਨੇ ਦੋ ਮੋਟਰਸਾਈਕਲਾਂ ’ਤੇ ਆਏ ਪੰਜ ਨੌਜਵਾਨਾਂ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਨੌਜਵਾਨਾਂ ਤੋਂ ਇਲਾਵਾ ਇੱਕ ਔਰਤ ਅਤੇ ਉਸ ਦੇ ਅਣਪਛਾਤੇ ਸਾਥੀ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ।

ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਚੰਬਾ ਵਾਸੀ ਆਰਿਅਨ, ਪੰਕਜ ਅਤੇ ਅਨੀਸ਼, ਜਦਕਿ ਚੰਡੀਗੜ੍ਹ ਵਾਸੀ ਰੋਬਿਨ ਅਤੇ ਵਿਨੀਤ ਵਜੋਂ ਹੋਈ ਹੈ। ਜੈਤੋ ਵਾਸੀ ਅਰਸ਼ਦੀਪ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਮੰਡੀ ਵਿੱਚ ‘ਪੰਜਾਬੀ ਫੈਸ਼ਨ’ ਨਾਂ ਦੀ ਲੇਡੀਜ਼ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ।

ਸ਼ਿਕਾਇਤ ਮੁਤਾਬਕ, 27 ਅਕਤੂਬਰ ਦੀ ਸ਼ਾਮ ਕਰੀਬ 5:45 ਵਜੇ ਜਦੋਂ ਉਹ ਆਪਣੀ ਦੁਕਾਨ ਦੇ ਗੇਟ ’ਤੇ ਖੜ੍ਹਾ ਸੀ ਤਾਂ ਦੋ ਮੋਟਰਸਾਈਕਲਾਂ ’ਤੇ ਸਵਾਰ ਪੰਜ ਨੌਜਵਾਨ ਉੱਥੇ ਪਹੁੰਚੇ। ਦੋਸ਼ ਹੈ ਕਿ ਨੌਜਵਾਨਾਂ ਨੇ ਉਸ ਨਾਲ ਧੱਕਾ-ਮੁੱਕੀ ਕਰਦਿਆਂ ਦੁਕਾਨ ਤੋਂ ਬਾਹਰ ਖਿੱਚਿਆ ਅਤੇ ਜ਼ਬਰਦਸਤੀ ਮੋਟਰਸਾਈਕਲ ’ਤੇ ਬਿਠਾ ਕੇ ਲਿਜਾਣ ਦੀ ਕੋਸ਼ਿਸ਼ ਕੀਤੀ। ਉਸ ਦੇ ਰੌਲਾ ਪਾਉਣ ’ਤੇ ਨੇੜਲੀਆਂ ਦੁਕਾਨਾਂ ਦੇ ਮਾਲਕ ਮੌਕੇ ’ਤੇ ਪਹੁੰਚ ਗਏ ਅਤੇ ਪੰਜਾਂ ਨੌਜਵਾਨਾਂ ਨੂੰ ਫੜ ਲਿਆ।

ਸਨੈਪਚੈਟ ਰਾਹੀਂ ਹੋਈ ਸੀ ਔਰਤ ਨਾਲ ਜਾਣ-ਪਛਾਣ
ਅਰਸ਼ਦੀਪ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਕਰੀਬ ਦੋ ਸਾਲ ਪਹਿਲਾਂ ਉਸ ਦੀ ਜਾਣ-ਪਛਾਣ ਸਨੈਪਚੈਟ ਰਾਹੀਂ ਸੁਖਵਿੰਦਰ ਕੌਰ ਨਾਂ ਦੀ ਔਰਤ ਨਾਲ ਹੋਈ ਸੀ। ਦੋਵਾਂ ਵਿਚਕਾਰ ਪ੍ਰੇਮ ਸਬੰਧ ਬਣ ਗਏ ਅਤੇ ਉਹ ਉਸ ਨਾਲ ਵਿਆਹ ਕਰਨਾ ਚਾਹੁੰਦਾ ਸੀ। ਉਸ ਨੇ ਇਸ ਬਾਰੇ ਆਪਣੇ ਪਰਿਵਾਰ ਨੂੰ ਵੀ ਦੱਸਿਆ ਸੀ।

ਸ਼ਿਕਾਇਤਕਰਤਾ ਮੁਤਾਬਕ, ਇਸ ਸਾਲ ਮਈ ਵਿੱਚ ਸਬੰਧ ਖ਼ਤਮ ਹੋਣ ਤੋਂ ਬਾਅਦ ਔਰਤ ਉਸ ਤੋਂ 10 ਲੱਖ ਰੁਪਏ ਦੀ ਮੰਗ ਕਰਨ ਲੱਗੀ। ਦੋਸ਼ ਹੈ ਕਿ ਪੈਸੇ ਨਾ ਦੇਣ ’ਤੇ ਉਸ ਨੂੰ ਜਾਨੋਂ ਮਰਵਾਉਣ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਅਰਸ਼ਦੀਪ ਨੇ ਦੋਸ਼ ਲਾਇਆ ਕਿ ਸੁਖਵਿੰਦਰ ਕੌਰ ਨੇ ਆਪਣੇ ਇੱਕ ਅਣਪਛਾਤੇ ਸਾਥੀ ਨਾਲ ਮਿਲ ਕੇ ਉਸ ਨੂੰ ਅਗਵਾ ਕਰਕੇ ਕਤਲ ਕਰਨ ਦੀ ਸਾਜ਼ਿਸ਼ ਰਚੀ ਸੀ। ਇਸ ਕੰਮ ਲਈ ਫੜੇ ਗਏ ਨੌਜਵਾਨਾਂ ਨਾਲ ਪੰਜ ਲੱਖ ਰੁਪਏ ਵਿੱਚ ਸੌਦਾ ਤੈਅ ਕੀਤਾ ਗਿਆ ਸੀ।

ਐੱਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜਾਂ ਨੌਜਵਾਨਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਜ਼ਿਸ਼ ਵਿੱਚ ਕਥਿਤ ਤੌਰ ’ਤੇ ਸ਼ਾਮਲ ਔਰਤ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਸ਼ਿਕਾਇਤ ਵਿੱਚ ਲਾਏ ਗਏ ਦੋਸ਼ਾਂ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News