Journalism Of Hope
BREAKING NEWS
ਲੁਧਿਆਣਾ: ਔਰਤ ਨੇ ਡਾ. ਅੰਬੇਡਕਰ ਦੇ ਬੁੱਤ ‘ਤੇ ਲੱਗਿਆ ਸ਼ੀਸ਼ਾ ਪੱਥਰ ਮਾਰ ਕੇ ਤੋੜਿਆ: ਘਟਨਾ CCTV ’ਚ ਕੈਦ.....ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ: ਨੋਡਲ ਅਫ਼ਸਰ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖਿਆ...ਪਤਨੀ ਦਾ ਕਤਲ ਕਰਕੇ ਲਾਸ਼ ਸਾੜਨ ਦੀ ਕੋਸ਼ਿਸ਼ ਕਰਨ ਵਾਲੇ ਪਤੀ ਨੂੰ ਉਮਰ ਕੈਦ.....ਤਰਨਤਾਰਨ ’ਚ ਪਰਾਲੀ ਸਾੜਨ ਤੋਂ ਰੋਕਣ ਗਏ ਕਲੱਸਟਰ ਅਧਿਕਾਰੀ ’ਤੇ ਹਮਲਾ.....ਪੰਜਾਬ ਸਰਕਾਰ ਨੇ DA ਬਕਾਏ ਦੀ ਅਦਾਇਗੀ ਸਬੰਧੀ ਸ਼ੁਰੂ ਕੀਤੀ ਵਿੱਤੀ ਸਮੀਖਿਆ.....ਦਿਲਜੀਤ ਦੋਸਾਂਝ ਦਾ ਦਿੱਲੀ ’ਚ ਅੱਜ ਹੋਵੇਗਾ ਲਾਈਵ ਕੰਸਰਟ, JLN ਸਟੇਡੀਅਮ ’ਚ ਜੁਟਣਗੇ ਹਜ਼ਾਰਾਂ ਪ੍ਰਸ਼ੰਸਕ....

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ‘ਪੀਲਾ ਪੰਜਾਬ’

ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਲੰਧਰ ਵੈਸਟ ਦੇ ਬਸਤੀ ਸ਼ੇਖ ਇਲਾਕੇ ਦੇ ਤੇਜ ਮੋਹਨ ਨਗਰ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ’ਚ ਬੰਦ ਮੁਲਜ਼ਮ ਦੇ ਘਰ ’ਤੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਬੁਲਡੋਜ਼ਰ ਦੀ ਕਾਰਵਾਈ ਕੀਤੀ ਜਾ ਰਹੀ ਹੈ। ਮੌਕੇ ’ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਹਨ। ਪੁਲਿਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ‘ਪੀਲਾ ਪੰਜਾਬ’

ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਲੰਧਰ ਵੈਸਟ ਦੇ ਬਸਤੀ ਸ਼ੇਖ ਇਲਾਕੇ ਦੇ ਤੇਜ ਮੋਹਨ ਨਗਰ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ’ਚ ਬੰਦ ਮੁਲਜ਼ਮ ਦੇ ਘਰ ’ਤੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਬੁਲਡੋਜ਼ਰ ਦੀ ਕਾਰਵਾਈ ਕੀਤੀ ਜਾ ਰਹੀ ਹੈ। ਮੌਕੇ ’ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਹਨ। ਪੁਲਿਸ ਕਮਿਸ਼ਨਰ ਨੇ ਵੀ ਮੌਕੇ ’ਤੇ ਪਹੁੰਚ ਕੇ ਕਾਰਵਾਈ ਦਾ ਜਾਇਜ਼ਾ ਲਿਆ।

ਜਾਣਕਾਰੀ ਮੁਤਾਬਕ, ਜਿਸ ਮਕਾਨ ’ਤੇ ਕਾਰਵਾਈ ਕੀਤੀ ਜਾ ਰਹੀ ਹੈ, ਉਹ ਗਗਨਦੀਪ ਸਿੰਘ ਦਾ ਦੱਸਿਆ ਜਾ ਰਿਹਾ ਹੈ। ਗਗਨਦੀਪ ਸਿੰਘ ਇਸ ਸਮੇਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਖ਼ਿਲਾਫ਼ ਸੱਤ ਤੋਂ ਵੱਧ ਮਾਮਲੇ ਦਰਜ ਹਨ। ਪੁਲਿਸ ਨੇ ਇਸ ਸਾਲ ਅਗਸਤ ਵਿੱਚ ਉਸ ਨੂੰ ਐਨਡੀਪੀਐਸ ਐਕਟ ਤਹਿਤ ਦੂਜੀ ਵਾਰ ਗ੍ਰਿਫ਼ਤਾਰ ਕੀਤਾ ਸੀ।

ਪੁਲਿਸ ਅਧਿਕਾਰੀਆਂ ਮੁਤਾਬਕ ਗਗਨਦੀਪ ਸਿੰਘ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ੇ ਦੇ ਕਾਰੋਬਾਰ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਦੀ ਪਛਾਣ ਕੀਤੀ ਗਈ ਹੈ ਅਤੇ ਇਸੇ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

ਕਰੀਬ 70 ਸਾਲ ਪੁਰਾਣਾ ਦੱਸਿਆ ਜਾ ਰਿਹਾ ਮਕਾਨ

ਜਾਣਕਾਰੀ ਅਨੁਸਾਰ, ਜਿਸ ਇਮਾਰਤ ’ਤੇ ਕਾਰਵਾਈ ਹੋ ਰਹੀ ਹੈ, ਉਹ ਕਰੀਬ 70 ਸਾਲ ਪੁਰਾਣੀ ਦੱਸੀ ਜਾ ਰਹੀ ਹੈ ਅਤੇ ਇਸ ਦੀ ਹਾਲਤ ਵੀ ਖਸਤਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮਕਾਨ ਗਗਨਦੀਪ ਸਿੰਘ ਦੇ ਦਾਦਾ ਨੇ ਬਣਵਾਇਆ ਸੀ। ਹਾਲਾਂਕਿ, ਮਕਾਨ ਦੀ ਉਮਰ ਅਤੇ ਉਸਾਰੀ ਸਬੰਧੀ ਜਾਣਕਾਰੀ ਦੀ ਸਬੰਧਤ ਵਿਭਾਗ ਵੱਲੋਂ ਅਧਿਕਾਰਤ ਪੁਸ਼ਟੀ ਹੋਣੀ ਹਾਲੇ ਬਾਕੀ ਹੈ।

ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਸਿੰਘ ਇਸੇ ਮਕਾਨ ਵਿੱਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਉਸ ਦੇ ਪਰਿਵਾਰ ਵਿੱਚ ਪਤਨੀ, ਦੋ ਪੁੱਤਰ ਅਤੇ ਇੱਕ ਛੋਟੀ ਧੀ ਸ਼ਾਮਲ ਹਨ।

ਪੁਲਿਸ ਕਮਿਸ਼ਨਰ ਨੇ ਮੌਕੇ ’ਤੇ ਪਹੁੰਚ ਕੇ ਲਿਆ ਜਾਇਜ਼ਾ

ਕਾਰਵਾਈ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਨੇ ਵੀ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਨਸ਼ੇ ਦੇ ਗ਼ੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਮੁਹਿੰਮ ਤਹਿਤ ਸਬੰਧਤ ਜਾਇਦਾਦਾਂ ਦੀ ਪਛਾਣ ਕੀਤੀ ਗਈ ਹੈ ਅਤੇ ਇਸੇ ਪ੍ਰਕਿਰਿਆ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ।

ਫਿਲਹਾਲ ਤੇਜ ਮੋਹਨ ਨਗਰ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦੀ ਮੌਜੂਦਗੀ ਹੇਠ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News